ਟੀਮ ਇੰਡੀਆ ਨੇ ਜਿੱਤਿਆ ਸਾਲ ਦਾ ਪਹਿਲਾ ਟੀ-20 : ਸ਼੍ਰੀਲੰਕਾ ਨੂੰ ਹਰਾਇਆ
ਜਾਣੋ, ਕਦੋਂ ਹੋਵੇਗਾ ਦੂਜਾ ਮੁਕਾਬਲਾ
ਚੰਡੀਗੜ੍ਹ, 4ਜਨਵਰੀ(ਵਿਸ਼ਵ ਵਾਰਤਾ) ਟੀਮ ਇੰਡੀਆ ਨੇ ਸਾਲ 2023 ਦਾ ਪਹਿਲਾ ਮੈਚ ਜਿੱਤ ਲਿਆ ਹੈ। ਭਾਰਤ ਨੇ ਏਸ਼ੀਆਈ ਚੈਂਪੀਅਨ ਸ਼੍ਰੀਲੰਕਾ ਨੂੰ 2 ਦੌੜਾਂ ਨਾਲ ਹਰਾਇਆ। ਟੀਮ ਨੇ 5 ਸਾਲ ਬਾਅਦ ਸਾਲ ਦਾ ਪਹਿਲਾ ਮੈਚ ਜਿੱਤਿਆ ਹੈ। ਇਸ ਜਿੱਤ ਨਾਲ ਮੇਜ਼ਬਾਨ ਟੀਮ ਨੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ‘ਚ 1-0 ਦੀ ਬੜ੍ਹਤ ਬਣਾ ਲਈ ਹੈ। ਸੀਰੀਜ਼ ਦਾ ਦੂਜਾ ਮੈਚ 5 ਜਨਵਰੀ ਨੂੰ ਪੁਣੇ ‘ਚ ਖੇਡਿਆ ਜਾਵੇਗਾ।
ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ 162 ਦੌੜਾਂ ਦਾ ਸਕੋਰ ਬਣਾਇਆ। ਇਸ ਤੋਂ ਬਾਅਦ ਮਹਿਮਾਨ ਟੀਮ 160 ਦੌੜਾਂ ਬਣਾ ਕੇ ਆਊਟ ਹੋ ਗਈ। ਸ੍ਰੀਲੰਕਾ ਵੱਲੋਂ ਕਪਤਾਨ ਦਾਸੁਨ ਸ਼ਨਾਕਾ ਨੇ ਸਭ ਤੋਂ ਵੱਧ 45 ਦੌੜਾਂ ਬਣਾਈਆਂ। ਜਦਕਿ ਸਲਾਮੀ ਬੱਲੇਬਾਜ਼ ਕੁਸਲ ਮੈਂਡਿਸ ਨੇ 28 ਦੌੜਾਂ ਜੋੜੀਆਂ।























