ਪੰਜਾਬ ਸਰਕਾਰ ਨੇ ਸਰਦੀਆਂ ਦੀਆਂ ਛੁੱਟੀਆਂ ‘ਚ ਫਿਰ ਕੀਤਾ ਵਾਧਾ
ਪੜ੍ਹੋ, ਹੁਣ ਕਦੋਂ ਖੁੱਲ੍ਹਣਗੇ ਸਕੂਲ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਸੂਬੇ ਵਿੱਚ ਕੜਾਕੇ ਦੀ ਠੰਡ ਅਤੇ ਧੁੰਦ ਰਹਿਣ ਕਾਰਨ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਪਹਿਲੀ ਜਮਾਤ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਲਈ 14 ਜਨਵਰੀ 2023 ਤੱਕ ਛੁੱਟੀਆਂ ਵਧਾ ਦਿੱਤੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਦਿੱਤੀ।
https://twitter.com/harjotbains/status/1611360596414574592?s=19























