ਗੰਨ ਪੁਆਇੰਟ ਤੇ ਕਾਰ ਲੁੱਟ ਕੇ ਭੱਜ ਰਹੇ ਲੁਟੇਰਿਆਂ ਨੇ ਕੀਤਾ ਪੁਲਿਸ ਮੁਲਾਜ਼ਮ ਦਾ ਕਤਲ, ਮੁਕਾਬਲੇ ‘ਚ ਤਿੰਨੋਂ ਗ੍ਰਿਫਤਾਰ
ਚੰਡੀਗੜ੍ਹ 9 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ‘ਚ ਬੀਤੀ ਦੇਰ ਰਾਤ ਜਲੰਧਰ-ਲੁਧਿਆਣਾ ਦੇ ਵਿਚਕਾਰ ਪੈਂਦੇ ਫਗਵਾੜਾ ਸ਼ਹਿਰ ‘ਚ ਗੈਂਗਸਟਰਾਂ ਨੇ ਇਕ ਪੁਲਸ ਕਾਂਸਟੇਬਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਸਮੇਂ ਥਾਣਾ ਸਿਟੀ ਦੇ ਐੱਸਐੱਚਓ ਅਮਨਦੀਪ ਨਾਹਰ ਦੇ ਗੰਨਮੈਨ ਕਮਲ ਬਾਜਵਾ ਕਰੇਟਾ ਗੱਡੀ ਲੁੱਟਣ ਵਾਲੇ ਗੈਂਗਸਟਰਾਂ ਦਾ ਪਿੱਛਾ ਕਰ ਰਹੇ ਸਨ। ਜਾਣਕਾਰੀ ਅਨੁਸਾਰ ਗੈਂਗਸਟਰ ਫਗਵਾੜਾ ‘ਚ ਕਿਸੇ ਦੀ ਕਾਰ ਲੁੱਟ ਕੇ ਭੱਜ ਰਹੇ ਸਨ। ਇਸ ਬਾਰੇ ਜਦੋਂ ਐਸਐਚਓ ਦੇ ਗੰਨਮੈਨ ਕਮਲ ਵਾਜਵਾ ਨੂੰ ਪਤਾ ਲੱਗਾ ਤਾਂ ਉਨ੍ਹਾਂ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ। ਬਾਜਵਾ ਨੂੰ ਗੈਂਗਸਟਰਾਂ ਕੋਲ ਪਿਸਤੌਲ ਹੋਣ ਬਾਰੇ ਪਤਾ ਨਹੀਂ ਸੀ। ਜਦੋਂ ਗੈਂਗਸਟਰਾਂ ਨੇ ਦੇਖਿਆ ਕਿ ਪੁਲਿਸ ਮੁਲਾਜ਼ਮ ਉਨ੍ਹਾਂ ਦਾ ਪਿੱਛਾ ਕਰ ਰਿਹਾ ਹੈ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ ਗੋਲੀ ਲੱਗਣ ਕਾਰਨ ਕਮਲ ਬਾਜਵਾ ਡਿੱਗ ਪਿਆ। ਲੋਕਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਫਗਵਾੜਾ ਪੁਲਸ ਨੇ ਫਿਲੌਰ ਪੁਲਸ ਨੂੰ ਸੂਚਿਤ ਕੀਤਾ। ਫਿਲੌਰ ‘ਚ ਨਾਕਾਬੰਦੀ ‘ਤੇ ਬੈਠੀ ਪੁਲਸ ਦਾ ਗੈਂਗਸਟਰਾਂ ਨਾਲ ਮੁਕਾਬਲਾ ਹੋਇਆ। ਗੋਲੀਬਾਰੀ ਤੋਂ ਬਾਅਦ ਪੁਲਸ ਨੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ। ਜਦਕਿ ਉਸ ਦਾ ਇੱਕ ਚੌਥਾ ਸਾਥੀ ਹਨੇਰੇ ਦਾ ਫਾਇਦਾ ਉਠਾ ਕੇ ਭੱਜਣ ਦੀ ਵੀ ਸੂਚਨਾ ਹੈ।
ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਕਿਹਾ ਕਿ ”ਸ਼ਹੀਦ ਕਾਂਸਟੇਬਲ ਕੁਲਦੀਪ ਸਿੰਘ ਬਾਜਵਾ ਬੈਲਟ ਨੰ. 886/ਕੇ.ਪੀ.ਟੀ. ਜਿਸ ਨੇ ਡਿਊਟੀ ਦੌਰਾਨ ਕੁਰਬਾਨੀ ਦਿੱਤੀ ਹੈ। ਪੰਜਾਬ ਸਰਕਾਰ 1 ਕਰੋੜ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। HDFC ਬੈਂਕ ਵੱਲੋਂ 1 ਕਰੋੜ ਰੁਪਏ ਦਾ ਹੋਰ ਬੀਮਾ ਭੁਗਤਾਨ ਕੀਤਾ ਜਾਵੇਗਾ। ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ”
Salute to martyr Constable Kuldeep Singh Bajwa Belt no. 886/KPT who has made the sacrifice in line of duty. Punjab Government will make Ex Gratia grant of Rs 1 crores. Another Rs 1 crore insurance payment will be made by HDFC Bank.We stand with our martyrs and their families pic.twitter.com/AhOuOVGF2L
— Bhagwant Mann (@BhagwantMann) January 9, 2023























