ਰਾਹੁਲ ਗਾਂਧੀ ਦਸਤਾਰ ਸਜਾ ਕੇ ਪਹੁੰਚੇ ਅੰਮ੍ਰਿਤਸਰ, ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਚੰਡੀਗੜ੍ਹ 10 ਜਨਵਰੀ(ਵਿਸ਼ਵ ਵਾਰਤਾ)-ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਅੱਜ ਸ਼ਾਮ ਪੰਜਾਬ ਵਿੱਚ ਦਾਖ਼ਲ ਹੋਵੇਗੀ। ਇਸ ਤੋਂ ਪਹਿਲਾਂ ਯਾਤਰਾ ਦੇ ਨਿਸ਼ਚਿਤ ਪ੍ਰੋਗਰਾਮ ‘ਚ ਬਦਲਾਅ ਕੀਤਾ ਗਿਆ ਹੈ। ਰਾਹੁਲ ਗਾਂਧੀ ਹਰਿਆਣਾ ਦੇ ਅੰਬਾਲਾ ਤੋਂ ਰਵਾਨਾ ਹੋ ਕੇ ਅੰਮ੍ਰਿਤਸਰ ਪਹੁੰਚ ਗਏ ਹਨ। ਇੱਥੇ ਉਹ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਹਨ। ਰਾਹੁਲ ਗਾਂਧੀ ਨੇ ਸਿਰ ‘ਤੇ ਪੱਗ ਬੰਨ੍ਹੀ ਹੋਈ ਹੈ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਕਈ ਵੱਡੇ ਨੇਤਾ ਮੌਜੂਦ ਹਨ।























