ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁਪਵਾੜਾ ਵਿੱਚ ਸ਼ਹੀਦ ਹੋਏ ਤਿੰਨ ਫ਼ੌਜੀ ਜਵਾਨਾਂ ਦੀ ਮੌਤ ਤੇ ਜਤਾਇਆ ਦੁੱਖ
ਚੰਡੀਗੜ੍ਹ 11 ਜਨਵਰੀ(ਵਿਸ਼ਵ ਵਾਰਤਾ)- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਤਿੰਨ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ਹੋ ਗਈ ਹੈ। ਮਰਨ ਵਾਲਿਆਂ ਵਿੱਚ ਇੱਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਵੀ ਸ਼ਾਮਲ ਹੈ। ਭਾਰਤੀ ਫੌਜ ਨੇ ਅੱਜ ਇਸ ਹਾਦਸੇ ਦੀ ਜਾਣਕਾਰੀ ਦਿੱਤੀ ਹੈ। ਫੌਜ ਨੇ ਦੱਸਿਆ ਕਿ ਤਿੰਨੇ ਜਵਾਨ ਫਿਸਲ ਕੇ ਡੂੰਘੀ ਖੱਡ ਵਿੱਚ ਜਾ ਡਿੱਗੇ ਸਨ। ਇਸ ਹਾਦਸੇ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਨੇ ਕਿਹਾ ਕਿ ”ਜੰਮੂ-ਕਸ਼ਮੀਰ ਦੇ ਕੁਪਵਾੜਾ ਵਿੱਚ ਇੱਕ ਨਿਯਮਤ ਅਪਰੇਸ਼ਨ ਦੌਰਾਨ 3 ਸੈਨਿਕਾਂ ਦੇ ਵਾਹਨ ਦੇ ਫਿਸਲਣ ਅਤੇ ਡੂੰਘੀ ਖੱਡ ਵਿੱਚ ਡਿੱਗ ਜਾਣ ਦੀ ਦੁਖਦਾਈ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ।”
Extremely saddened to hear the tragic news of the death of 3 soldiers in J&K's Kupwara during a regular operation after their vehicle skid off and fell into a deep gorge.
My heartfelt condolences are with the families in their time of grief.
— Capt.Amarinder Singh (@capt_amarinder) January 11, 2023























