
• ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਟਿਆਲਾ ਅਤੇ ਖਰੜ ਨੂੰ ਮਿਲਣਗੇ ਨਵੇਂ ਵਾਧੂ ਸਬ ਰਜਿਸਟਰਾਰ
ਚੰਡੀਗੜ, 8 ਮਈ (ਵਿਸ਼ਵ ਵਾਰਤਾ) : ਮਾਲ ਮੰਤਰੀ, ਪੰਜਾਬ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਸੂਬਾ ਸਰਕਾਰ ਦੀ ਪ੍ਰਾਪਰਟੀ ਰਜਿਸਟ੍ਰੇਸ਼ਨ ਦੀਆਂ ਬੇਰੋਕ ਸੇਵਾਵਾਂ ਦੇਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਸੂਬੇ ਦੇ ਵਿੱਤ ਵਿਭਾਗ ਵੱਲੋਂ ਸਬ ਰਜਿਸਟਰਾਰਜ਼ ਦੀਆਂ 20 ਵਾਧੂ ਪੋਸਟਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ, ਇਹਨਾਂ ਅਧਿਕਾਰੀਆਂ ਨੂੰ ਤੁਰੰਤ ਸਬੰਧਤ ਸਟੇਸ਼ਨਾਂ ਤੇ ਭਾਰੀ ਰਜਿਸਟਰੇਸ਼ਨ ਲੋਡ ਨਾਲ ਤਾਇਨਾਤ ਕੀਤਾ ਜਾਵੇਗਾ। ਉਹਨਾਂ ਅੱਗੇ ਕਿਹਾ ਕਿ ਲੁਧਿਆਣਾ (ਪੂਰਬ), ਜਲੰਧਰ (ਆਈ), ਅੰਮ੍ਰਿਤਸਰ, ਪਟਿਆਲਾ ਅਤੇ ਖਰੜ ਵਿੱਚ ਨਵੇਂ ਵਾਧੂ ਸਬ ਰਜਿਸਟਰਾਰ ਤਾਇਨਾਤ ਕੀਤੇ ਜਾਣਗੇ।
ਮਾਲ ਮੰਤਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੈਬ ਤਹਿਸੀਲਦਾਰਾਂ ਨੂੰ ਤਹਿਸੀਲਦਾਰਾਂ ਵੱਜੋਂ ਪਦਉਨਤ ਕਰਨ ਦੀ ਪ੍ਰਕਿਰਿਆ ਵਿਚਾਰ ਅਧੀਨ ਹੈ ਅਤੇ ਤਹਿਸੀਲਦਾਰਾਂ ਦੀ ਸਿੱਧੀ ਭਰਤੀ ਲਈ ਇੱਕ ਮੰਗ ਪੱਤਰ ਪੰਜਾਬ ਲੋਕ ਸੇਵਾ ਕਮਿਸ਼ਨ ਨੂੰ ਭੇਜਿਆ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਹਨਾਂ ਮਜ਼ਬੂਤ ਪਹਿਲਕਦਮੀਆਂ ਸਦਕਾ ਵਿਭਾਗ ਦੇ ਕੰਮਕਾਜ ਦਾ ਭਾਰ ਘਟੇਗਾ ਅਤੇ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵੀ ਵਾਧਾ ਹੋਵੇਗਾ।
ਮਾਲ ਮੰਤਰੀ ਨੇ ਕਿਹਾ ਕਿ ਮਾਲ ਵਿਭਾਗ ਦੇ ਅਧਿਕਾਰੀਆਂ ਦੀ ਜਾਣਕਾਰੀ ਵਿਚ ਵਾਧਾ ਕਰਨ ਅਤੇ ਕੁਸ਼ਲਤਾਵਾਂ ਨੂੰ ਨਿਖਾਰਨ ਲਈ ਵੱਖ-ਵੱਖ ਪੜਾਵਾਂ ਵਿਚ ਸਮਰੱਥਾ ਨਿਰਮਾਣ ਪ੍ਰੋਗਰਾਮ ਪਹਿਲਾਂ ਹੀ ਚਲਾਏ ਜਾ ਰਹੇ ਹਨ। ਇਹ ਪ੍ਰੋਗਰਾਮ ਸਰਵਿਸ ਡਿਲਿਵਰੀ ਮਕੈਨਿਜ਼ਮ ਵਿਚ ਕਾਫ਼ੀ ਸੁਧਾਰਾਂ ਦੇ ਨਾਲ-ਨਾਲ ਮਾਲ ਵਿਭਾਗ ਦੇ ਕੰਮਕਾਜ ਵਿਚ ਸਮੁੱਚਾ ਸੁਧਾਰ ਵੀ ਲਿਆਉਣਗੇ।
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ
ਪਟਿਆਲਾ, 11 ਨਵੰਬਰ (ਵਿਸ਼ਵ ਵਾਰਤਾ) - ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (PPCB) ਅਨੁਸਾਰ, ਝੋਨੇ ਦੀ ਚੱਲ ਰਹੀ ਵਾਢੀ ਦੇ ਸੀਜ਼ਨ...






















