ਗੈਂਗਸਟਰ ਦੀਪਕ ਟੀਨੂੰ ਦੀ ਫਰਾਰੀ ਦਾ ਮਾਮਲਾ- ਬਰਖ਼ਾਸਤ ਸੀਆਈਏ ਇੰਚਾਰਜ ਦੀ ਜ਼ਮਾਨਤ ਅਰਜੀ ਤੇ ਸੁਣਵਾਈ ਅੱਜ
ਚੰਡੀਗੜ੍ਹ 12 ਜਨਵਰੀ(ਵਿਸ਼ਵ ਵਾਰਤਾ)- ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਗੈਂਗਸਟਰ ਦੀਪਕ ਟੀਨੂੰ ਦੀ ਮਾਨਸਾ ਪੁਲਿਸ ਕਸਟਡੀ ਵਿੱਚੋਂ ਫਰਾਰੀ ਦੇ ਮਾਮਲੇ ਵਿੱਚ ਬਰਖ਼ਾਸਤ ਕੀਤੇ ਗਏ ਸੀਆਈਏ ਇੰਚਾਰਜ ਪ੍ਰਿਤਪਾਲ ਸਿੰਘ ਦੀ ਜ਼ਮਾਨਤ ਅਰਜੀ ਤੇ ਅੱਜ ਮਾਨਸਾ ਅਦਾਲਤ ਵਿੱਚ ਸੁਣਵਾਈ ਹੋਵੇਗੀ। ਦੱਸ ਦਈਏ ਕਿ ਦੀਪਕ ਟੀਨੂੰ ਮਾਨਸਾ ਪੁਲਿਸ ਦੀ ਕਸਟਡੀ ਵਿੱਚੋਂ ਫਰਾਰ ਹੋ ਗਿਆ ਸੀ। ਜਿਸ ਮਾਮਲੇ ਵਿੱਚ ਸੀਆਈਏ ਇੰਚਾਰਜ ਵਜੋਂ ਤੈਨਾਤ ਪ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਇਲਾਵਾ ਕਈ ਹੋਰ ਅਧਿਕਾਰੀਆਂ ਦੀ ਵੀ ਇਸ ਮਾਮਲੇ ਵਿੱਚ ਸ਼ਮੂਲੀਅਤ ਸਾਹਮਣੇ ਆਈ ਸੀ।























