• Latest
  • Trending
ਮੋਹਾਲੀ ‘ਚ ਪੱਤਰਕਾਰਾਂ ਨੂੰ ਜਲਦੀ ਹੀ ਮਿਲੇਗਾ ਪ੍ਰੈਸ ਕਲੱਬ: ਅਨਮੋਲ ਗਗਨ ਮਾਨ, ਕੁਲਵੰਤ ਸਿੰਘ

ਮੋਹਾਲੀ ‘ਚ ਪੱਤਰਕਾਰਾਂ ਨੂੰ ਜਲਦੀ ਹੀ ਮਿਲੇਗਾ ਪ੍ਰੈਸ ਕਲੱਬ: ਅਨਮੋਲ ਗਗਨ ਮਾਨ, ਕੁਲਵੰਤ ਸਿੰਘ

4 years ago
ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

2 minutes ago
ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

9 minutes ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

1 hour ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

1 hour ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

4 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

4 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ‘ਚ ਪੱਤਰਕਾਰਾਂ ਨੂੰ ਜਲਦੀ ਹੀ ਮਿਲੇਗਾ ਪ੍ਰੈਸ ਕਲੱਬ: ਅਨਮੋਲ ਗਗਨ ਮਾਨ, ਕੁਲਵੰਤ ਸਿੰਘ

January 12, 2023
in MOHALI, ਸਿਆਸੀ, ਖਬਰਾਂ, ਪੰਜਾਬ
ਮੋਹਾਲੀ ‘ਚ ਪੱਤਰਕਾਰਾਂ ਨੂੰ ਜਲਦੀ ਹੀ ਮਿਲੇਗਾ ਪ੍ਰੈਸ ਕਲੱਬ: ਅਨਮੋਲ ਗਗਨ ਮਾਨ, ਕੁਲਵੰਤ ਸਿੰਘ

ਮੋਹਾਲੀ ‘ਚ ਪੱਤਰਕਾਰਾਂ ਨੂੰ ਜਲਦੀ ਹੀ ਮਿਲੇਗਾ ਪ੍ਰੈਸ ਕਲੱਬ: ਅਨਮੋਲ ਗਗਨ ਮਾਨ, ਕੁਲਵੰਤ ਸਿੰਘ

ਮੋਹਾਲੀ: 12 ਜਨਵਰੀ(ਵਿਸ਼ਵ ਵਾਰਤਾ)-ਮੋਹਾਲੀ ਵਿੱਚ ਹਰ ਹਾਲਤ ਵਿੱਚ ਪ੍ਰੈੱਸ ਕਲੱਬ ਬਣਾਇਆ ਜਾਵੇਗਾ, ਇਸ ਵਾਸਤੇ ਗਮਾਡਾ ਤੇ ਪੰਜਾਬ ਸਰਕਾਰ ਨਾਲ ਜਲਦੀ ਹੀ ਰਾਬਤਾ ਕਾਇਮ ਕਰਕੇ ਮੋਹਾਲੀ ਜ਼ਿਲ੍ਹੇ ਦੇ ਪੱਤਰਕਾਰਾਂ ਦੀ ਲੰਬੇ ਸਮੇਂ ਦੀ ਮੰਗ ਪੂਰੀ ਕੀਤੀ ਜਾਵੇਗੀ।
ਇਹ ਵਿਚਾਰ ਬੀਤੀ ਰਾਤ ਮੇਹਾਲੀ ਪ੍ਰੈਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਦੇ 16ਵੇਂ ਮੇਲੇ ‘ਚ ਬੋਲਦਿਆਂ ਪੰਜਾਬ ਦੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੋਹਾਲੀ ਕੌਮਾਂਤਰੀ ਨਕਸ਼ੇ ‘ਤੇ ਹੈ ਅਤੇ ਪੰਜਾਬ ਸਰਕਾਰ ਦੀ ਪਹਿਲ ਵਾਲਾ ਸ਼ਹਿਰ ਹੈ, ਇੱਥੇ ਪ੍ਰੈਸ ਕਲੱਬ ਦਾ ਹੋਣਾ ਅਤੀ ਜ਼ਰੂਰੀ ਹੈ। ਉਨ੍ਹਾਂ ਮੌਕੇ ‘ਤੇ ਹਾਜ਼ਰ ਮੋਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੂੰ ਵੀ ਕਿਹਾ ਕਿ ਉਹ ਪ੍ਰੈਸ ਕਲੱਬ ਨਾਲ ਸੰਬੰਧਤ ਕਾਰਵਾਈ ਨੂੰ ਖੁਦ ਦੇਖ ਕੇ ਪੂਰੀ ਕਰਵਾਉਣ। ਉਨ੍ਹਾਂ ਅੱਗੇ ਕਿਹਾ ਕਿ ਧੀਆਂ ਹਮੇਸ਼ਾ ਪਰਿਵਾਰ, ਸਮਾਜ ਤੇ ਦੇਸ਼ ਦੀ ਤਰੱਕੀ ਦਾ ਬੁਨਿਆਦੀ ਪਾਏਦਾਨ ਹਨ ਅਤੇ ਇੱਕ ਧੀ, ਮਾਂ, ਭੈਣ, ਪਤਨੀ ਤੇ ਕਈ ਹੋਰ ਰੂਪਾਂ ‘ਚ ਆਪਣੇ ਬੱਚਿਆਂ, ਭਰਾਵਾਂ ਨੂੰ ਚੰਗੀ ਸੇਧ ਦਿੰਦੀ ਹੈ। ਮੋਹਾਲੀ ਪ੍ਰੈੱਸ ਕਲੱਬ ਵੱਲੋਂ ‘ਧੀਆਂ ਦੀ ਲੋਹੜੀ‘ ਮਨਾਉਣਾ ਪ੍ਰਸੰਸਾਯੋਗ ਕੰਮ ਹੈ ਅਤੇ ਅਜਿਹਾ ਸਭ ਨੂੰ ਕਰਨਾ ਚਾਹੀਦਾ ਹੈ। ਉਨ੍ਹਾਂ ਇਸ ਮੌਕੇ ਮੋਹਾਲੀ ਪ੍ਰੈੱਸ ਕਲੱਬ ਲਈ 3 ਲੱਖ ਰੁਪਏ ਦੀ ਰਾਸ਼ੀ ਦੇਣ ਦਾ ਵੀ ਐਲਾਨ ਕੀਤਾ।
ਇਸ ਮੌਕੇ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ‘ਧੀਆਂ ਦੀ ਲੋਹੜੀ‘ ਦੇ ਮੌਕੇ ‘ਤੇ ਪ੍ਰੈੱਸ ਕਲੱਬ ਦੇ ਮੈਂਬਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਮੋਹਾਲੀ ‘ਚ ਪ੍ਰੈੱਸ ਕਲੱਬ ਦਾ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਹੁਣ ਸਾਡੀ ਸਰਕਾਰ ਹੈ ਅਤੇ ਅਸੀਂ ਦੋਵੇਂ ਰਲ ਕੇ ਇਹ ਕੰਮ ਨੇਪਰੇ ਚਾੜਾਂਗੇ। ਸ. ਕੁਲਵੰਤ ਸਿੰਘ ਨੇ ਕਿਹਾ ਕਿ ਜਮਹੂਰੀਅਤ ਦੇ ਚੌਥੇ ਥੰਮ ਵਜੋਂ ਜਾਣੇ ਜਾਂਦੇ ਪ੍ਰੈਸ ਲਈ ਇੱਥੇ ਪ੍ਰੈੱਸ ਕਲੱਬ ਹੋਣਾ ਜਰੂਰੀ ਹੈ ਅਤੇ ਇਹ ਅਸੀਂ ਬਣਾਵਾਂਗੇ।
ਇਸ ਮੌਕੇ ਨਵਜੰਮੀ ਬੱਚੀ ਵੈਸ਼ਨਵੀ ਪੁੱਤਰੀ ਵਿਸ਼ਾਲ ਭੂਸ਼ਨ ਪੱਤਰਕਾਰ (ਉੱਤਮ ਹਿੰਦੂ) ਦਾ ਅਨਮੋਲ ਗਗਨ ਮਾਨ ਅਤੇ ਕੁਲਵੰਤ ਸਿੰਘ ਵੱਲੋਂ ਨਕਦ ਰਾਸ਼ੀ ਦੇ ਕੇ ਸਨਮਾਨ ਕੀਤਾ ਗਿਆ।
ਇਸ ਮੌਕੇ ਲੋਹੜੀ ਬਾਲਣ ਦੀ ਰਸਮ ਜਗਜੀਤ ਕੌਰ ਕਾਹਲੋਂ ਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਇਸ ਤੋਂ ਪਹਿਲਾਂ ਮੋਹਾਲੀ ਪ੍ਰੈੱਸ ਕਲੱਬ ਦੇ ਪ੍ਰਧਾਨ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਦੀ ਸਥਾਪਲਾ 1999 ਵਿੱਚ ਹੋਈ ਸੀ ਅਤੇ ਇਹ ਕਲੱਬ ਪਿਛਲੇ ਲੰਬੇ ਸਮੇਂ ਤੋਂ ਕਿਰਾਏ ਦੀ ਬਿਲਡਿੰਗ ਵਿੱਚ ਚਲਦਾ ਆ ਰਿਹਾ ਹੈ। ਉਨ੍ਹਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਤੇ ਵਿਧਾਇਕ ਕੁਲਵੰਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਪੱਤਰਕਾਰ ਭਾਈਚਾਰੇ ਲਈ ਕੰਮ ਕਰਨ ਲਈ ਪ੍ਰੈੱਸ ਕਲੱਬ ਜ਼ਰੂਰ ਬਣਾਉਣ। ਉਨ੍ਹਾਂ ਕਿਹਾ ਕਿ ਹੁਣ ਜ਼ਿਲ੍ਹੇ ਦੇ ਮੰਤਰੀ ਤੇ ਵਿਧਾਇਕ ਇੱਕੋ ਪਾਰਟੀ ਦੇ ਹਨ ਜਿਸ ਕਰਕੇ ਇਹ ਕੰਮ ਕਰਨਾ ਬਹੁਤ ਸੌਖਾ ਹੈ। ਉਨ੍ਹਾਂ ਇਸ ਮੌਕੇ ਆਏ ਸਾਰੇ ਮਹਿਮਾਨਾਂ ਦਾ ਵੀ ਧੰਨਵਾਦ ਕੀਤਾ।
ਧੀਆਂ ਦੀ ਲੋਹੜੀ ਮੇਲੇ ‘ਚ ਪੰਜਾਬ ਦੇ ਉੱਘੇ ਕਲਾਕਾਰ ਜੈਲੀ ਨੇ ਆਪਣੇ ਪ੍ਰਸਿੱਧ ਗੀਤ, ਇੱਕੋ ਤੇਰਾ ਲੱਖ ਵਰਗਾ, ਬੂਹੇ ਬਾਰੀਆਂ ਤੇ ਨਾਲੇ ਕੰਧਾਂ ਟੱਪ ਕੇ , ਗੱਭਰੂ ਦਾ ਮੁੰਹ ਸੁੱਕ ਗਿਆ, ਆਦਿ ਗਾ ਕੇ ਸਾਰੇ ਦਰਸ਼ਕਾਂ ਨੂੰ ਨੱਚਣ ਲਾ ਦਿੱਤਾ। ਪ੍ਰਸਿੱਧ ਗਾਇਕ ਗੁਰਕ੍ਰਿਪਾਲ ਸੂਰਾਪੁਰੀ ਨੇ ਵੀ ਮੇਲੇ ‘ਚ ਪੂਰੀ ਰੌਣਕ ਲਾਈ। ਜਸ ਰਿਕਾਰਡਜ਼ ਦੇ ਕਲਾਕਾਰ ਸੁਖਪ੍ਰੀਤ ਕੌਰ, ਏਕਮ ਚੁਨੌਲੀ ਅਤੇ ਹਰਿੰਦਰ ਹਰ ਨੇ ਵੀ ਵਧੀਆ ਗੀਤ ਗਾ ਕੇ ਸਰੋਤਿਆਂ ਦਾ ਭਰਪੂਰ ਮਨੋਰੰਜਨ ਕੀਤਾ। ਰੇਡੀਓ ਜੌਕੀ ਦੀ ਕਲਾਕਾਰ ਆਰ ਜੇ ਮਿਨਾਕਸ਼ੀ ਨੇ ਵੀ ਸਰੋਤਿਆਂ ਦੇ ਰੂ ਬ ਰੂ ਹੋ ਕੇ ਆਪਣੇ ਅੰਦਾਜ਼ ‘ਚ ਆਪਣੀ ਪੇਸ਼ਕਾਰੀ ਕੀਤੀ। ਇਸ ਮੌਕੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਅਮਿਤ ਤਲਵਾੜ ਨੇ ਵੀ ਬਹੁਤ ਲੰਬਾ ਸਮਾਂ ਮੇਲੇ ‘ਚ ਹਾਜ਼ਰੀ ਭਰੀ। ਉਨ੍ਹਾਂ ਕਿਹਾ ਕਿ ਮੋਹਾਲੀ ਪ੍ਰੈਸ ਕਲੱਬ ਵੱਲੋਂ ਧੀਆਂ ਦੀ ਲੋਹੜੀ ਮਨਾ ਕੇ ਪੱਤਰਕਾਰ ਭਾਈਚਾਰੇ ਵੱਲੋਂ ਸਮਾਜ ਨੂੰ ਵਧੀਆ ਸੁਨੇਹਾ ਦਿੱਤਾ ਗਿਆ ਹੈ।
ਇਸ ਮੌਕੇ ਮੋਹਾਲੀ ਕਲੱਬ ਦਾ ਕਲੰਡਰ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ , ਵਿਧਾਇਕ ਕੁਲਵੰਤ ਸਿੰਘ, ਜਗਜੀਤ ਕੋਰ ਕਾਹਲੋਂ ਨੇ ਜਾਰੀ ਕੀਤਾ ਅਤੇ ਕਲੱਬ ਦਾ ਸੋਵੀਨਾਰ ਉੱਘੇ ਗਾਇਕ ਜੈਲੀ ਨੇ ਜਾਰੀ ਕੀਤਾ।

ਇਸ ਮੌਕੇ ਮੇਲੇ ‘ਚ ਪਹੁੰਚੀਆਂ ਹੋਰ ਸਖਸ਼ੀਅਤਾਂ ‘ਚ ਜੋਧਾ ਮਾਨ, ਰਜੀਵ ਵਸਿਸ਼ਟ, ਆਰ ਪੀ ਸ਼ਰਮਾ, ਅਕਵਿੰਦਰ ਸਿੰਘ ਗੋਸਲ, ਹਰਮੇਸ਼ ਕੁੰਬੜਾ, ਜਸਪਾਲ ਬਿੱਲਾ, ਤਰਨਜੀਤ ਸਿੰਘ, ਬਲਜੀਤ ਸਿੰਘ ਹੈਪੀ, ਸੀਨੀਅਰ ਪੱਤਰਕਾਰ ਅਜਾਇਬ ਔਜਲਾ, ਨੌਨਿਹਾਲ ਸਿੰਘ ਸੋਢੀ, ਭੁਪਿੰਦਰ ਸਿੰਘ, ਜਗਤਾਰ ਸਿੰਘ, ਜਸਵੀਰ ਸਿੰਘ ਮਣਕੂ, ਮੋਹਾਲੀ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਗੁਰਮੀਤ ਸਿੰਘ ਸ਼ਾਹੀ , ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ, ਮੀਤ ਪ੍ਰਧਾਨ ਸ਼ੁਸ਼ੀਲ ਗਰਚਾ ਅਤੇ ਧਰਮ ਸਿੰਘ, ਆਰਗੇਨਾਈਜਰ ਸੈਕਟਰੀ ਰਾਜ ਕੁਮਾਰ ਅਰੋੜਾ, ਜਾਇੰਟ ਸੈਕਟਰੀ ਨੀਲਮ ਕੁਮਾਰੀ ਠਾਕੁਰ, ਕੈਸ਼ੀਅਰ ਰਾਜੀਵ ਤਨੇਜਾ, ਮਾਇਆ ਰਾਮ, ਹਰਬੰਸ ਸਿੰਘ ਬਾਗੜੀ, ਅਰੁਣ ਨਾਭਾ, ਨਾਹਰ ਸਿੰਘ ਧਾਲੀਵਾਲ, ਕੁਲਵੰਤ ਕੋਟਲੀ, ਅਮਰਜੀਤ ਸਿੰਘ, ਅਮਰਦੀਪ ਸੈਣੀ, ਅਮਰਦੀਪ ਗਿੱਲ, ਵਿਜੇ ਪਾਲ, ਵਿਜੇ ਕੁਮਾਰ, ਪਾਲ ਸਿੰਘ, ਰਣਜੀਤ ਸਿੰਘ ਧਾਲੀਵਾਲ, ਸੰਦੀਪ ਬਿੰਦਰਾ, ਕੁਲਦੀਪ ਸਿੰਘ , ਵਿਸ਼ਾਲ ਭੂਸ਼ਨ, ਸੰਦੀਪ ਸਨੀ, ਸਾਨਾ ਮੇਹਦੀ, ਹਰਿੰਦਰਪਾਲ ਸਿੰਘ ਹੈਰੀ, ਤਰਵਿੰਦਰ ਸਿੰਘ ਬੈਨੀਪਾਲ, ਗੁਰਨਾਮ ਸਾਗਰ, ਅਮਲ ਗਿੱਲ, ਭੁਪਿੰਦਰ ਬੱਬਰ, ਧਰਮਪਾਲ ਉਪਾਸ਼ਕ, ਸਾਗਰ ਪਾਹਵਾ, ਅਨਿੱਲ ਗਰਗ, ਸੁਖਵਿੰਦਰ ਸ਼ਾਨ, ਬਲਜੀਤ ਮਰਵਾਹਾ, ਜਸਵੀਰ ਸਿੰਘ ਗੋਸਲ, ਜਗਦੀਸ਼ ਸ਼ਾਰਧਾ, ਨਰਿੰਦਰ ਰਾਣਾ ਆਦਿ ਹਾਜ਼ਰ ਸਨ

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

ਪਾਕਿਸਤਾਨ ; ਪੰਜਾਬ ਅਤੇ ਸਿੰਧ ਸੂਬਿਆਂ ਨੂੰ ਰਬੀ ਸੀਜ਼ਨ ਦੌਰਾਨ ਸਿੰਚਾਈ ਲਈ ਪਾਣੀ ਦੀ ਕਮੀ ਦਾ ਕਰਨਾ ਪੈ ਰਿਹਾ ਹੈ ਸਾਹਮਣਾ 

by Navjot
November 13, 2026
0

  ਇਸਲਾਮਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਸਥਾਨਕ ਮੀਡੀਆ ਦੀ ਸ਼ੁੱਕਰਵਾਰ ਦੀ ਰਿਪੋਰਟ ਅਨੁਸਾਰ, ਪਾਕਿਸਤਾਨ ਦੇ ਪੰਜਾਬ ਅਤੇ ਸਿੰਧ ਸੂਬਿਆਂ...

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

ਬੰਗਲਾਦੇਸ਼ ਨਾਲ ਸਕਾਰਾਤਮਕ, ਉਸਾਰੂ ਅਤੇ ਅਗਾਂਹਵਧੂ ਸਬੰਧ ਚਾਹੁੰਦਾ ਹੈ ਭਾਰਤ : ਵਿਦੇਸ਼ ਮੰਤਰਾਲਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ (MEA) ਨੇ ਸ਼ੁੱਕਰਵਾਰ ਨੂੰ ਕਿਹਾ ਕਿ ਭਾਰਤ ਬੰਗਲਾਦੇਸ਼ ਨਾਲ "ਸਕਾਰਾਤਮਕ,...

Most Popular

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ ‘ਤੇ ਸਾਈਬਰ ਹਮਲਾ

by Ranjit Singh
2 weeks ago
0

International: ਯੂਰਪ ਦੇ ਦੇਸ਼ਾਂ 7 ਵਿੱਚ ਸੁਪਰਮਾਰਕੀਟਾਂ 'ਤੇ ਸਾਈਬਰ ਹਮਲਾ ਨਵੀਂ ਦਿੱਲੀ, 3 ਨਵੰਬਰ (ਵਿਸ਼ਵ ਵਾਰਤਾ): 7 ਯੂਰਪੀ ਦੇਸ਼ਾਂ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 