ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
ਚੰਡੀਗੜ੍ਹ 14 ਜਨਵਰੀ(ਵਿਸ਼ਵ ਵਾਰਤਾ)- ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਹਨਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨੂੰ ਫਿਲੌਰ ਤੋਂ ਡੇਢ ਦੋ ਕਿਲੋਮੀਟਰ ਅੱਗੇ ਕੁਸ਼ਟ ਆਸ਼ਰਮ ਦੇ ਨਜ਼ਦੀਕ ਦਿਲ ਦਾ ਦੌਰਾ ਪਿਆ। ਫਿਲਹਾਲ ਪੰਜਾਬ ਵਿੱਚ ਯਾਤਰਾ ਰੋਕ ਦਿੱਤੀ ਗਈ ਹੈ। ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਇਸ ਸਮੇਂ ਉਹਨਾਂ ਦੇ ਘਰ ਮੌਜੂਦ ਹੈ। ਸੰਤੋਖ ਸਿੰਘ ਚੌਧਰੀ ਦੇ ਦਿਹਾਂਤ ‘ਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਦੁੱਖ ਦਾ ਪ੍ਰਗਟ ਕੀਤਾ ਹੈ। ਉਹਨਾਂ ਨੇ ਟਵੀਟ ਕਰਦਿਆਂ ਲਿਖਿਆ ਕਿ ”ਸੰਸਦ ਮੈਂਬਰ ਸ਼੍ਰੀ ਸੰਤੋਖ ਸਿੰਘ ਚੌਧਰੀ ਜੀ ਦੇ ਦੇਹਾਂਤ ‘ਤੇ ਦੁੱਖੀ ਹਾਂ। ਉਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਉਨ੍ਹਾਂ ਦੇ ਯਤਨਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਸਮਰਥਕਾਂ ਨਾਲ ਹਮਦਰਦੀ। ਓਮ ਸ਼ਾਂਤੀ।”
Pained by the passing away of MP Shri Santokh Singh Chaudhary Ji. He will be remembered for his efforts to serve the people of Punjab. Condolences to his family and supporters. Om Shanti.
— Narendra Modi (@narendramodi) January 14, 2023
ਇਸ ਦੇ ਨਾਲ ਹੀ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਦੱਸਿਆ ਕਿ ਸੀਨੀਅਰ ਕਾਂਗਰਸੀ ਆਗੂ ਅਤੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਅਚਾਨਕ ਦਿਹਾਂਤ ਕਾਰਨ ਭਾਰਤ ਜੋੜੋ ਯਾਤਰਾ ਅਗਲੇ 24 ਘੰਟਿਆਂ ਲਈ ਮੁਲਤਵੀ ਕਰ ਦਿੱਤੀ ਗਈ ਹੈ।ਇਹ ਯਾਤਰਾ ਭਲਕੇ ਬਾਅਦ ਦੁਪਹਿਰ ਖਾਲਸਾ ਕਾਲਜ ਗਰਾਊਂਡ, ਜਲੰਧਰ ਤੋਂ ਮੁੜ ਸ਼ੁਰੂ ਹੋਵੇਗੀ।























