• Latest
  • Trending
ਮੁੱਖ ਮੰਤਰੀ ਮਾਨ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਮਾਨ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

4 years ago
ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

35 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

39 minutes ago
ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

47 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

2 hours ago
ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

ਕੇਂਦਰ ਨੇ ਕੈਂਸਰ-ਰੋਧੀ ਦਵਾਈਆਂ ਦੀਆਂ ਘਟੀਆਂ ਕੀਮਤਾਂ ਨੂੰ ਲਾਗੂ ਕਰਨ ਲਈ ਸਖ਼ਤ ਨਿਗਰਾਨੀ ਦੇ ਦਿੱਤੇ ਨਿਰਦੇਸ਼ 

3 hours ago
ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

ਦੇਸ਼ ਭਰ ਦੇ 198 ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰਾਂ ਵਿੱਚ 9.11 ਲੱਖ ਤੋਂ ਵੱਧ ਲੋਕ ਇਲਾਜ ਕਰਵਾ ਰਹੇ ਹਨ : ਮੰਤਰਾਲਾ

3 hours ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

4 hours ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

4 hours ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

4 hours ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

4 hours ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

4 hours ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

4 hours ago
Hindi News
English News
Friday, November 13, 2026
No Result
View All Result
20 °c
Chandigarh
22 ° Sat
18 ° Sun
19 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਮਾਨ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

January 14, 2023
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਮਾਨ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਉਡਾਣਾਂ ਮਾਰਚ ਦੇ ਅੰਤ ਤੱਕ ਮੁੜ ਚਾਲੂ ਲਈ ਆਖਿਆ

ਚੰਡੀਗੜ੍ਹ, 14 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਕਾਰੀਆਂ ਨੂੰ ਆਉਂਦੇ ਮਾਰਚ ਦੇ ਅੰਤ ਤੱਕ ਆਦਮਪੁਰ (ਜਲੰਧਰ) ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ।
ਅੱਜ ਇੱਥੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਬੰਦ ਹੋਣ ਨਾਲ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਸ ਹਵਾਈ ਅੱਡੇ ਤੋਂ ਉਡਾਣਾਂ ਛੇਤੀ ਤੋਂ ਛੇਤੀ ਮੁੜ ਸ਼ੁਰੂ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਸਹੂਲਤ ਲਈ ਮਾਰਚ ਦੇ ਅੰਤ ਤੱਕ ਉਡਾਣਾਂ ਮੁੜ ਸ਼ੁਰੂ ਕਰਨ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਹਵਾਈ ਅੱਡੇ ਤੋਂ ਉਡਾਣਾਂ ਮੁੜ ਸ਼ੁਰੂ ਹੋਣ ਨਾਲ ਇਸ ਖੇਤਰ ਨੂੰ ਦੁਨੀਆ ਦੇ ਬਾਕੀ ਦੇਸ਼ਾਂ ਨਾਲ ਸਿੱਧੇ ਹਵਾਈ ਸੰਪਰਕ ਦੀ ਸਹੂਲਤ ਹਾਸਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਹਵਾਈ ਅੱਡਾ ਖੇਤਰ ਦੇ ਲੋਕਾਂ ਖਾਸ ਕਰਕੇ ਪ੍ਰਵਾਸੀ ਭਾਰਤੀਆਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਕਰਨ ਦੇ ਨਾਲ-ਨਾਲ ਇਸ ਖੇਤਰ ਤੇ ਖਾਸ ਕਰਕੇ ਜਲੰਧਰ ਸ਼ਹਿਰ ਦੇ ਆਰਥਿਕ ਵਿਕਾਸ ਨੂੰ ਵੀ ਹੋਰ ਹੁਲਾਰਾ ਦੇਵੇਗਾ। ਭਗਵੰਤ ਮਾਨ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਨੂੰ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਦੀ ਸਹੂਲਤ ਦੇਣ ਦੇ ਨਾਲ-ਨਾਲ ਇਹ ਹਵਾਈ ਅੱਡਾ ਸੂਬੇ ਦੀ ਮੀਡੀਆ ਰਾਜਧਾਨੀ ਵਿੱਚ ਮੈਡੀਕਲ ਟੂਰਿਜ਼ਮ ਅਤੇ ਉਦਯੋਗਿਕ ਵਿਕਾਸ ਨੂੰ ਵੀ ਹੁਲਾਰਾ ਦੇਵੇਗਾ।
ਇਕ ਹੋਰ ਏਜੰਡੇ ‘ਤੇ ਚਰਚਾ ਕਰਦੇ ਹੋਏ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਲਵਾਰਾ ਵਿਖੇ ਸਿਵਲ ਏਅਰ ਟਰਮੀਨਲ ਦੀ ਉਸਾਰੀ ਲਈ ਚੱਲ ਰਹੇ ਕੰਮ ਨੂੰ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਨਿਬੇੜਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਿਵਲ ਏਅਰ ਟਰਮੀਨਲ ਦੇ ਕੰਮ ਨੂੰ ਜਲਦੀ ਮੁਕੰਮਲ ਕਰਨ ਲਈ ਪਹਿਲਾਂ ਹੀ 50 ਕਰੋੜ ਰੁਪਏ ਜਾਰੀ ਕਰ ਚੁੱਕੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਇਸ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨਾ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਇਸ ਵੱਕਾਰੀ ਪ੍ਰਾਜੈਕਟ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਲਟਕ ਰਿਹਾ ਸੀ। ਭਗਵੰਤ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਸਰਕਾਰ ਨੇ ਇਸ ਪ੍ਰੋਜੈਕਟ ਦੇ ਕੰਮ ਵਿਚ ਤੇਜ਼ੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਇਸ ਕਾਰਜ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਦੇਰੀ ਗੈਰ-ਵਾਜਬ ਹੈ। ਉਨ੍ਹਾਂ ਨੇ ਲੋਕ ਨਿਰਮਾਣ ਵਿਭਾਗ ਨੂੰ ਇਨ੍ਹਾਂ ਹਵਾਈ ਅੱਡਿਆਂ ਤੱਕ ਪਹੁੰਚ ਸੜਕਾਂ ਦੇ ਨਿਰਮਾਣ ਦਾ ਕੰਮ ਛੇਤੀ ਤੋਂ ਛੇਤੀ ਪੂਰਾ ਕਰਨ ਲਈ ਵੀ ਕਿਹਾ।
ਇਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ., ਪ੍ਰਮੁੱਖ ਸਕੱਤਰ ਸ਼ਹਿਰੀ ਹਵਾਬਾਜ਼ੀ ਰਾਹੁਲ ਭੰਡਾਰੀ, ਸਕੱਤਰ ਲੋਕ ਨਿਰਮਾਣ ਵਿਭਾਗ ਰਜਤ ਅਗਰਵਾਲ, ਡਾਇਰੈਕਟਰ ਸ਼ਹਿਰੀ ਹਵਾਬਾਜ਼ੀ ਸੋਨਾਲੀ ਗਿਰਿ ਅਤੇ ਹੋਰ ਵੀ ਹਾਜ਼ਰ ਸਨ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ

by Ankit
November 13, 2026
0

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਈਂ ਛਾਪੇਮਾਰੀ; 163 ਕਾਬੂ ਪੁਲਿਸ ਟੀਮਾਂ ਨੇ 174 ਵਿਅਕਤੀਆਂ...

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

ਏਕਤਾ ਕਪੂਰ ਨੇ ਆਉਣ ਵਾਲੀ ਫਿਲਮ ਦੇ ਸਿਰਲੇਖ ਦਾ ਕੀਤਾ ਖੁਲਾਸਾ 

by Navjot
November 13, 2026
0

  ਮੁੰਬਈ, 13 ਨਵੰਬਰ (ਵਿਸ਼ਵ ਵਾਰਤਾ) - ਨਿਰਮਾਤਾ ਏਕਤਾ ਆਰ. ਕਪੂਰ ਨੇ ਸ਼ੁੱਕਰਵਾਰ, 13 ਨਵੰਬਰ ਨੂੰ ਆਪਣੀ ਆਉਣ ਵਾਲੀ ਡਰਾਉਣੀ-ਕਾਮੇਡੀ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 13, 2026
0

ਚੰਡੀਗੜ੍ਹ, 13 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
November 13, 2026
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

Most Popular

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

ਪ੍ਰੇਮ ਸਿੰਘ ਚੰਦੂਮਾਜਰਾ ਨੇ ਛੱਡਿਆ ‘ਪੁਨਰ ਸੁਰਜੀਤ ਅਕਾਲੀ ਦਲ’ ਦਾ ਸਾਥ

by Navjot
1 week ago
0

  ਚੰਡੀਗੜ੍ਹ, 4 ਨਵੰਬਰ (ਵਿਸ਼ਵ ਵਾਰਤਾ) ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ 'ਪੁਨਰ ਸੁਰਜੀਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 