ਚੌਧਰੀ ਸੰਤੋਖ ਸਿੰਘ ਦਾ ਅੰਤਿਮ ਸਸਕਾਰ ਅੱਜ
ਜਲੰਧਰ, 15 ਜਨਵਰੀ(ਵਿਸ਼ਵ ਵਾਰਤਾ)- ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੱਜ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਕ ਤੋਂ ਸ਼ੁਰੂ ਹੋਵੇਗੀ। ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਕਾਲਾ ਸੰਘਿਆਂ ਰੋਡ ‘ਤੇ ਸਵੇਰੇ 11 ਵਜੇ ਦੇ ਕਰੀਬ ਸਸਕਾਰ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਭਾਰਤ ਜੋੜੋ ਯਾਤਰਾ ਦੌਰਾਨ ਫਿਲੌਰ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਉਹਨਾਂ ਦੀ ਮੌਤ ਹੋ ਗਈ ਸੀ। ਉਹ ਰਾਹੁਲ ਗਾਂਧੀ ਨਾਲ ਪੈਦਲ ਚਲ ਰਹੇ ਸਨ। ਜਿੱਥੇ ਉਹ ਲੜਖੜਾ ਕੇ ਡਿੱਗ ਪਏ ਸੀ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਹੋ ਗਈ ਸੀ।























