ਪ੍ਰਧਾਨ ਮੰਤਰੀ ਮੋਦੀ ਅੱਜ 8ਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਦਿਖਾਉਣਗੇ ਹਰੀ ਝੰਡੀ
ਪੜ੍ਹੋ, ਸਿਕੰਦਰਾਬਾਦ-ਵਿਸ਼ਾਖਾਪਟਨਮ ਵਿਚਾਲੇ ਚੱਲਣ ਵਾਲੀ ਇਹ ਐਕਸਪ੍ਰੈਸ ਕਿੰਨੀ ਦੂਰੀ ਕਰੇਗੀ ਤੈਅ
ਚੰਡੀਗੜ੍ਹ, 15ਜਨਵਰੀ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ 10:30 ਵਜੇ ਵੀਡੀਓ ਕਾਨਫਰੰਸਿੰਗ ਰਾਹੀਂ 8ਵੀਂ ਵੰਦੇ ਭਾਰਤ ਐਕਸਪ੍ਰੈਸ ਨੂੰ ਹਰੀ ਝੰਡੀ ਦਿਖਾਉਣਗੇ। ਸਿਕੰਦਰਾਬਾਦ ਅਤੇ ਵਿਸ਼ਾਖਾਪਟਨਮ ਵਿਚਕਾਰ ਚੱਲਣ ਵਾਲੀ ਇਹ ਟਰੇਨ ਲਗਭਗ 700 ਕਿਲੋਮੀਟਰ ਦੀ ਦੂਰੀ ਤੈਅ ਕਰੇਗੀ। ਇਹ ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਨੂੰ ਜੋੜਨ ਵਾਲੀ ਪਹਿਲੀ ਵੰਦੇ ਭਾਰਤ ਟਰੇਨ ਹੋਵੇਗੀ। ਇਹ ਟਰੇਨ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ 3-3 ਰੇਲਵੇ ਸਟੇਸ਼ਨਾਂ ‘ਤੇ ਰੁਕੇਗੀ। ਜਾਣਕਾਰੀ ਅਨੁਸਾਰ ਇਹ ਟਰੇਨ ਆਂਧਰਾ ਪ੍ਰਦੇਸ਼ ਵਿੱਚ ਵਿਸ਼ਾਖਾਪਟਨਮ, ਰਾਜਮੁੰਦਰੀ ਅਤੇ ਵਿਜੇਵਾੜਾ ਰੇਲਵੇ ਸਟੇਸ਼ਨਾਂ ‘ਤੇ ਰੁਕੇਗੀ, ਜਦੋਂ ਕਿ ਤੇਲੰਗਾਨਾ ਵਿੱਚ ਇਹ ਖੰਮਮ, ਵਾਰੰਗਲ ਅਤੇ ਸਿਕੰਦਰਾਬਾਦ ਵਿਖੇ ਰੁਕੇਗੀ।
ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਨੇ 15 ਫਰਵਰੀ 2019 ਨੂੰ ਪਹਿਲੀ ਵੰਦੇ ਭਾਰਤ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ ਸੀ, ਜੋ ਨਵੀਂ ਦਿੱਲੀ ਤੋਂ ਵਾਰਾਣਸੀ ਤੱਕ ਚੱਲਦੀ ਹੈ।























