– ਭਲਕੇ 10 ਮਈ ਨੂੰ ਹੋਣ ਵਾਲਾ ਸਮਾਗਮ ਹੁਣ 14 ਮਈ ਨੂੰ ਭੀਖੀ ਵਿਖੇ ਹੋਵੇਗਾ
ਮਾਨਸਾ, 9 ਮਈ (ਵਿਸ਼ਵ ਵਾਰਤਾ)- ਸ੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਦੱਸਿਆ ਕਿ ਕੇਂਦਰੀ ਆਵਾਜਾਈ ਮੰਤਰੀ ਨਿਤਿਨ ਗੱਡਕਰੀ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਵੱਲੋਂ ਭਲਕੇ 10 ਮਈ ਨੂੰ, ਜਿਹੜੀ ਭੀਖੀ—ਬੁਢਲਾਡਾ—ਜਾਖਲ ਸੜਕ ਦਾ ਨੀਂਹ ਪੱਥਰ ਰੱਖਣ ਸਬੰਧੀ ਸਮਾਗਮ ਕੀਤਾ ਜਾਣਾ ਸੀ, ਉਹ ਹੁਣ ਕਿਸੇ ਕਾਰਨ ਮੁਲਤਵੀਂ ਹੋ ਗਿਆ ਹੈ। ਹੁਣ ਇਹ ਸਮਾਗਮ 14 ਮਈ ਨੂੰ ਭੀਖੀ ਦੀ ਅਨਾਜ ਮੰਡੀ ਵਿਚ ਰੱਖਿਆ ਗਿਆ ਹੈ।
ਇਥੇ ਸ੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਦੇਰ ਸ਼ਾਮ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ੍ਰੀ ਨਕੱਈ ਨੇ ਦੱਸਿਆ ਕਿ ਭਾਵੇਂ ਇਸ ਸਬੰਧੀ ਕੀਤੇ ਜਾਣ ਵਾਲੇ ਵਿਸ਼ੇਸ਼ ਸਮਾਗਮ ਲਈ ਪਾਰਟੀ ਵੱਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ, ਪਰ ਹੁਣ ਨਵੇਂ ਪ੍ਰੋਗਰਾਮ ਮੁਤਾਬਕ 14 ਮਈ ਨੂੰ ਭੀਖੀ ਦੀ ਅਨਾਜ ਮੰਡੀ ਵਿਚ ਇਕ ਵਿਸ਼ੇਸ਼ ਸਮਾਗਮ ਕਰਕੇ ਕੇਂਦਰੀ ਮੰਤਰੀ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਵਰਕਰਾਂ ਨੂੰ ਨੀਂਹ ਪੱਥਰ ਰੱਖਣ ਤੋਂ ਬਾਅਦ ਸੰਬੋਧਨ ਕਰਨਗੇ।
ਮੰਗਲਵਾਰ ਨੂੰ ਕੇਜਰੀਵਾਲ ਨਾਲ ਸੀਐਮ ਭਗਵੰਤ ਮਾਨ ਦੀ ਮੁਲਾਕਾਤ
ਮੰਗਲਵਾਰ ਨੂੰ ਕੇਜਰੀਵਾਲ ਨਾਲ ਸੀਐਮ ਭਗਵੰਤ ਮਾਨ ਦੀ ਮੁਲਾਕਾਤ ਚੰਡੀਗੜ੍ਹ/ ਬਰਨਾਲਾ, 28 ਅਪਰੈਲ (ਵਿਸ਼ਵ ਵਾਰਤਾ): ਮੰਗਲਵਾਰ ਨੂੰ ਕੇਜਰੀਵਾਲ ਨਾਲ ਸੀਐਮ...