ਚੰਡੀਗੜ, 9 ਮਈ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਫਸਲੀ ਵਿਭਿੰਨਤਾ ਅਧੀਨ ਨੋਜੁਆਨਾਂ ਨੂੰ ਸਵੈ-ਰੁਜਗਾਰ ਵਜੋਂ ਡੇਅਰੀ ਫਾਰਮਿੰਗ ਦਾ ਵਪਾਰ ਸਥਾਪਿਤ ਕਰਨ ਲਈ ਪਿੰਡ ਪੱਧਰ ‘ਤੇ ਦੁੱਧ ਪਦਾਰਥ ਬਣਾਉਣ, ਦੁਧਾਰੂ ਪਸ਼ੂਆਂ ਦੀ ਖਰੀਦ, ਦੁੱਧ ਚੁਆਈ ਮਸ਼ੀਨਾਂ ਅਤੇ ਕੱਟੀਆਂ ਵੱਛੀਆਂ ਪਾਲਣ ਲਈ 25 ਤੋਂ 33 ਪ੍ਰਤੀਸ਼ਤ ਸਬਸਿਡੀ ਮੁਹੱਈਆ ਕਰਵਾਏਗੀ।
ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਵਿਚ ਡੇਅਰੀ ਫਾਰਮਿੰਗ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਵਿਆਪਕ ਪੱਧਰ ‘ਤੇ ਨੀਤੀ ਉਲੀਕੀ ਜਾ ਰਹੀ ਹੈ ਜਿਸ ਅਧੀਨ ਸੂਬੇ ਦੇ ਹਰ ਜਿਲ•ੇ ਵਿੱਚੋਂ 500 ਬੇਰੋਜਗਾਰ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ ਦੁਆਰਾ ਸਵੈ-ਰੋਜਗਾਰ ਦਿੱਤਾ ਜਾਵੇਗਾ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਡੇਅਰੀ ਫਾਰਮਿੰਗ ਨਾਲ ਜੁੜੇ ਕਿਸਾਨਾਂ ਤੇ ਨੋਜੁਆਨਾਂ ਲਈ ਦੁੱਧ ਦੀ ਲਾਗਤ ਅਨੁਸਾਰ ਕੀਮਤ ਅਤੇ ਦੁੱਧ ਦੀ ਖਪਤ ਲਈ ਦੂਜਿਆਂ ਸੂਬਿਆਂ ਵਿਚ ਮਾਰਕਿਟਿੰਗ ਸਥਾਪਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।
ਸ. ਸਿੱਧੂ ਨੇ ਅੱਗੇ ਕਿਹਾ ਕਿ ਨੋਜੁਆਨਾਂ ਨੂੰ ਡੇਅਰੀ ਦੇ ਲਾਹੇਵੰਦ ਧੰਦੇ ਨਾਲ ਜੋੜਨ ਲਈ ਵਿਭਾਗ ਵਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਾਂ ‘ਤੇ ਡੇਅਰੀ ਫਾਰਮਿੰਗ ਦੀ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਸੂਬੇ ਦੇ ਹਰ ਜਿਲ•ੇ ਵਿਚ ਨੋਜੁਆਨਾਂ ਲਈ ਡੇਅਰੀ ਉੱਦਮ ਸਿਖਲਾਈ 21 ਮਈ, 2018 ਤੋਂ ਸ਼ੁਰੂ ਕੀਤੀ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਦੁਧਾਰੂ ਪਸ਼ੂਆਂ ਦੀ ਖਰੀਦ, ਦੁੱਧ ਚੁਆਈ ਮਸ਼ੀਨਾਂ, ਕੱਟੀਆਂ ਵੱਛੀਆਂ ਪਾਲਣ ਲਈ ਅਤੇ ਪਿੰਡ ਪੱਧਰ ਤੇ ਦੁੱਧ ਪਦਾਰਥ ਬਨਾਉਣ ਲਈ ਮਸ਼ੀਨਰੀ ਅਤੇ 25 ਤੋਂ 33 ਪ੍ਰਤੀਸ਼ਤ ਤੱਕ ਦੀ ਸਬਸਿਡੀ ਸਰਕਾਰ ਵੱਲੋਂ ਦਿੱਤੀ ਜਾਵੇਗੀ ਜਿਸ ਨਾਲ ਡੇਅਰੀ ਫਾਰਮਿੰਗ ਨਾਲ ਜੁੜਨ ਵਾਲੇ ਨੋਜੁਆਨਾਂ ‘ਤੇ ਪੈਣ ਵਾਲੇ ਆਰਥਿਕ ਬੋਝ ਨੂੰ ਘਟਾਇਆ ਜਾ ਸਕੇ।
ਇਸ ਮੌਕੇ ‘ਤੇ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ. ਸ. ਇੰਦਰਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਡੇਅਰੀ ਫਾਰਮਿੰਗ ਦੇ ਸਬੰਧ ਵਿਚ ਆਧੁਨਿਕ ਤੇ ਤਕਨੀਕੀ ਸਿਖਲਾਈ ਦੇਣ ਲਈ ਇੱਕ ਮਹੀਨੇ ਦੀ ਡੇਅਰੀ ਉਦਮ ਸਿਖਲਾਈ ਦਾ ਕੋਰਸ, ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ (ਮਾਨਸਾ) ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਕਰਵਾਇਆ ਜਾਵੇਗਾ। ਜਿਸ ਸਬੰਧੀ ਸਿਖਿਆਰਥੀਆਂ ਦੀ ਚੋਣ ਲਈ ਮਿਤੀ 14 ਮਈ 2018 ਨੂੰ ਸਵੇਰੇ 10.00 ਵਜੇ ਉਕਤ ਸਿਖਲਾਈ ਕੇਂਦਰਾਂ ਤੇ ਕਾਊਂਸਲਿੰਗ ਕੀਤੀ ਜਾਵੇਗੀ ਤੇ ਘੱਟੋ ਘੱਟ 10 ਵੀਂ ਪਾਸ ਨੌਜਵਾਨ ਲੜਕੇ ਲੜਕੀਆਂ ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿੱਚ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋਂ ਘੱਟ 5 ਦੁਧਾਰੂ ਪਸ਼ੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ, ਸਬੰਧਤ ਜਿਲੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ ਸਿਖਲਾਈ ਕੇਂਦਰਾਂ ਉੱਪਰ ਉਪਲਬੱਦ ਹਨ। ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰ 0172-5027285 ਅਤੇ 2217020 ਜਾ ਵਿਭਾਗ ਦੀ ਈ-ਮੇਲ director_dairy0rediffmail.com ਉੱਤੇ ਹਾਸਲ ਕੀਤੀ ਜਾ ਸਕਦੀ ਹੈ।
ਕਾਂਗਰਸ ਹਾਈ ਕਮਾਂਡ ਵੱਲੋਂ ਪੰਜਾਬ ਦੇ ਬਾਕੀ ਰਹਿੰਦੇ ਪੰਜ ਉਮੀਦਵਾਰਾਂ ਦਾ ਐਲਾਨ ਕਿਸੇ ਵੇਲੇ ਵੀ ਸੰਭਵ
ਪੜ੍ਹ ਲਓ ਕਿਹੜੇ-ਕਿਹੜੇ ਲੀਡਰ ਨੂੰ ਮਿਲ ਸਕਦੀ ਹੈ ਜਿਹੜੇ ਕਿਹੜੇ ਹਲਕੇ ਦੀ ਜਿੰਮੇਵਾਰੀ ਚੰਡੀਗੜ੍ਹ 28 ਅਪ੍ਰੈਲ( ਵਿਸ਼ਵ ਵਾਰਤਾ) ਕਾਂਗਰਸ ਹਾਈ...