ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਆਉਣਗੇ ਪੰਜਾਬ
ਮਰਹੂਮ ਸੰਤੋਖ ਸਿੰਘ ਚੌਧਰੀ ਦੇ ਪਰਿਵਾਰ ਨਾਲ ਕਰਨਗੇ ਮੁਲਾਕਾਤ
ਚੰਡੀਗੜ੍ਹ,19 ਜਨਵਰੀ(ਵਿਸ਼ਵ ਵਾਰਤਾ) ਭਾਰਤੀ ਰਾਸ਼ਟਰੀ ਕਾਂਗਰਸ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਪੰਜਾਬ ਆਉਣਗੇ ਅਤੇ ਮਰਹੂਮ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਰਿਹਾਇਸ਼ ‘ਤੇ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਨਗੇ। ਇਸ ਤੋਂ ਬਾਅਦ ਖੜਗੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ‘ਚ ਸ਼ਾਮਲ ਹੋਣਗੇ।























