ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਫਾਜ਼ਿਲਕਾ ਦੇ ਦੌਰੇ ਤੇ
ਪੜ੍ਹੋ, ਕਿਹੜੇ ਪ੍ਰੋਜੈਕਟਾਂ ਦੀ ਕਰਨਗੇ ਸ਼ੁਰੂਆਤ
ਚੰਡੀਗੜ੍ਹ, 20ਜਨਵਰੀ(ਵਿਸ਼ਵ ਵਾਰਤਾ)-ਮੁੱਖ ਮੰਤਰੀ ਭਗਵੰਤ ਮਾਨ ਅੱਜ ਪਟਿਆਲਾ ਅਤੇ ਫਾਜ਼ਿਲਕਾ ਦੇ ਦੌਰੇ ਤੇ ਜਾਣਗੇ। ਮੁੱਖ ਮੰਤਰੀ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਜਿਸ ਤੋਂ ਬਾਅਦ ਉਹ ਫਾਜ਼ਿਲਕਾ ਜਾਣਗੇ। ਜਿੱਥੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬੀਤੇ ਸਮੇਂ ਦੌਰਾਨ ਖਰਾਬ ਹੋਈਆਂ ਕਿਸਾਨਾਂ ਦੀਆਂ ਫਸਲਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ। ਫਾਜ਼ਿਲਕਾ ਵਿੱਚ ਮੁੱਖ ਮੰਤਰੀ ਕਿਸਾਨਾਂ ਨੂੰ ਮੁਆਵਜ਼ੇ ਦੇ ਚੈੱਕ ਦੇਣਗੇ।























