ਆਈਏਐਸ ਸੰਜੇ ਪੋਪਲੀ ਦੀ ਜ਼ਮਾਨਤ ਅਰਜੀ ਤੇ ਹਾਈਕੋਰਟ ਨੇ ਫੈਸਲਾ ਰੱਖਿਆ ਸੁਰੱਖਿਅਤ
ਚੰਡੀਗੜ੍ਹ 20 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਆਈਏਐਸ ਸੰਜੇ ਪੋਪਲੀ ਵੱਲੋਂ ਮੰਗੀ ਗਈ ਜ਼ਮਾਨਤ ’ਤੇ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ।ਦੱਸਣਾ ਬਣਦਾ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਆਈਏਐਸ ਸੰਜੇ ਪੋਪਲੀ ਨੂੰ ਪਿਛਲੇ ਸਾਲ ਜੂਨ ਵਿੱਚ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਮੁਹਾਲੀ ਵਿਜੀਲੈਂਸ ਬਿਊਰੋ ਦੇ ਥਾਣਾ ਐਫਆਈਆਰ ਨੰਬਰ-9 ਵਿੱਚ ਭ੍ਰਿਸ਼ਟਾਚਾਰ ਐਕਟ ਦੀ ਧਾਰਾ 7,7ਏ ਅਤੇ 120ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੰਜੇ ਪੋਪਲੀ ਨੇ ਹਾਈਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਸੀ। ਇਹ ਵੀ ਦੱਸ ਦੇਈਏ ਕਿ ਹਾਈਕੋਰਟ ਨੇ ਇਸ ਮਾਮਲੇ ‘ਚ ਹੋਰ ਦੋਸ਼ੀਆਂ ਨੂੰ ਪਹਿਲਾਂ ਹੀ ਜ਼ਮਾਨਤ ਦੇ ਦਿੱਤੀ ਹੈ।























