ਮੁੱਖ ਮੰਤਰੀ ਭਗਵੰਤ ਮਾਨ ਨੇ ਫਿਰ ਸੱਦੀ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ
ਪੜ੍ਹੋ, ਕਦੋਂ ਤੇ ਕਿੱਥੇ ਹੋਵੇਗੀ ਮੀਟਿੰਗ ਤੇ ਕੀ ਹੋਵੇਗਾ ਏਜੰਡਾ
ਚੰਡੀਗੜ੍ਹ, 21 ਜਨਵਰੀ (ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 1ਫਰਵਰੀ ਨੂੰ ਹੋਣ ਜਾ ਰਹੀ ਹੈ, ਮਿਲੀ ਜਾਣਕਾਰੀ ਅਨੁਸਾਰ ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ – 1 ਚੰਡੀਗੜ੍ਹ ਵਿਖੇ ਸਵੇਰੇ 11:30 ਵਜੇ ਹੋਵੇਗੀ।

ਮੀਟਿੰਗ ਦਾ ਏਜੰਡਾ ਕੀ ਹੋਵੇਗਾ ਇਹ ਬਾਅਦ ‘ਚ ਜਾਰੀ ਕੀਤਾ ਜਾਵੇਗਾ। ਇਸ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਕੈਬਨਿਟ ਵੱਲੋਂ ਕਈ ਲੋਕ ਪੱਖੀ ਫੈਸਲੇ ਲਏ ਜਾ ਸਕਦੇ ਹਨ। ਸੰਭਾਵਨਾ ਹੈ ਕਿ ਪੰਜਾਬ ਦੇ ਕੱਚੇ ਮੁਲਾਜ਼ਮਾਂ ਸਬੰਧੀ ਵੀ ਇਸ ਮੀਟਿੰਗ ‘ਚ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ।























