ਅੱਜ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ ਪ੍ਰਧਾਨ ਮੰਤਰੀ ਮੋਦੀ
ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਜੇਤੂਆਂ ਨਾਲ ਗੱਲਬਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਸ਼ਾਮ 4 ਵਜੇ ਆਪਣੀ ਰਿਹਾਇਸ਼ 7 ਲੋਕ ਕਲਿਆਣ ਮਾਰਗ ‘ਤੇ ਦੇਸ਼ ਦੇ ਬਾਲ ਨਾਇਕਾਂ ਨਾਲ ਗੱਲਬਾਤ ਕਰਨਗੇ। ਇਸ ਦੌਰਾਨ ਕੇਂਦਰੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਅਤੇ ਰਾਜ ਮੰਤਰੀ ਡਾ: ਮੁੰਜਪਾਰਾ ਮਹਿੰਦਰਭਾਈ ਵੀ ਮੌਜੂਦ ਰਹਿਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸੋਮਵਾਰ ਨੂੰ ਵਿਗਿਆਨ ਭਵਨ ਵਿੱਚ 11 ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਨਾਲ ਸਨਮਾਨਿਤ ਕੀਤਾ। ਪ੍ਰਧਾਨ ਮੰਤਰੀ ਦਫ਼ਤਰ ਨੇ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਭਾਰਤ ਸਰਕਾਰ ਨਵੀਨਤਾ, ਸਮਾਜ ਸੇਵਾ, ਵਿੱਦਿਅਕ, ਖੇਡਾਂ, ਕਲਾ ਅਤੇ ਸੱਭਿਆਚਾਰ ਅਤੇ ਬਹਾਦਰੀ ਦੀਆਂ ਛੇ ਸ਼੍ਰੇਣੀਆਂ ਵਿੱਚ ਬੇਮਿਸਾਲ ਪ੍ਰਾਪਤੀਆਂ ਲਈ ਬੱਚਿਆਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦੀ ਹੈ।























