ਅੱਜ ਅੰਮ੍ਰਿਤਸਰ ਤੋਂ 400 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ ਮੁੱਖ ਮੰਤਰੀ ਮਾਨ
ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਕਰਨਗੇ ਸ਼ਿਰਕਤ
ਚੰਡੀਗੜ੍ਹ, 27 ਜਨਵਰੀ (ਵਿਸ਼ਵ ਵਾਰਤਾ) ਜਦੋਂ ਤੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਹੈ, ਉਦੋਂ ਤੋਂ ਹੀ ਲਗਾਤਾਰ ਪੰਜਾਬ ਨੂੰ ਹਰ ਖੇਤਰ ਵਿੱਚ ਲੀਹ ਤੇ ਲਿਆਉਣ ਦੇ ਕੰਮ ਕਰ ਰਹੀ ਹੈ। ਸੀਐਮ ਮਾਨ ਅੱਜ ਅੰਮ੍ਰਿਤਸਰ ਪਹੁੰਚਣਗੇ ਜਿੱਥੇ ਉਹ 400 ਹੋਰ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕਰਨਗੇ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਣਗੇ। ਤੁਹਾਨੂੰ ਦੱਸ ਦੇਈਏ ਕਿ 15 ਅਗਸਤ 2022 ਨੂੰ 100 ਆਮ ਆਦਮੀ ਕਲੀਨਿਕ ਸ਼ੁਰੂ ਕੀਤੇ ਗਏ ਸਨ। ਸੀਐਮ ਮਾਨ ਨੇ ਕਿਹਾ ਕਿ 6 ਮਹੀਨਿਆਂ ਤੋਂ ਵੀ ਘੱਟ ਸਮੇਂ ਵਿੱਚ 10,00,000 ਤੋਂ ਵੱਧ ਲੋਕਾਂ ਨੇ ਮੁਫਤ ਇਲਾਜ ਦਾ ਲਾਭ ਲਿਆ ਹੈ। ਤਿੰਨ ਲੱਖ ਤੋਂ ਵੱਧ ਲੋਕਾਂ ਨੇ ਮੁਫ਼ਤ ਟੈਸਟ ਕਰਵਾਇਆ।
27 ਜਨਵਰੀ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ @ArvindKejriwal ਜੀ ਅੰਮ੍ਰਿਤਸਰ ਤੋਂ 400 ਹੋਰ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕਰਨਗੇ
ਹੁਣ ਪੰਜਾਬ ਦੇ ਲੋਕਾਂ ਨੂੰ ਕੁੱਲ 500 ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਜਾਣਗੇ
-—CM @BhagwantMann pic.twitter.com/7mKk8c4XKw
— AAP Punjab (@AAPPunjab) January 26, 2023
Punjab को समर्पित #500AamAadmiClinic! 🏥
कल दिल्ली CM @ArvindKejriwal और पंजाब CM @BhagwantMann साथ में जनता को समर्पित करेंगे 400 नए #AamAadmiClinic
पंजाब के हर व्यक्ति को मिलेगा मुफ़्त दवाई और इलाज pic.twitter.com/aCz6eaVEpF
— AAP Punjab (@AAPPunjab) January 26, 2023
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੇ ਮਹਿਜ਼ ਇੱਕ ਸਾਲ ਦੇ ਅੰਦਰ ਹੀ ਪੰਜਾਬ ਵਿੱਚ ਸਿਹਤ ਕ੍ਰਾਂਤੀ ਸ਼ੁਰੂ ਹੋ ਗਈ ਹੈ। ਚੋਣਾਂ ਤੋਂ ਪਹਿਲਾਂ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਇਹ ਗਾਰੰਟੀ ਦਿੱਤੀ ਸੀ ਕਿ ਸਰਕਾਰ ਬਣਨ ‘ਤੇ ਪੰਜਾਬ ‘ਚ ਮੁਹੱਲਾ ਕਲੀਨਿਕ ਸਥਾਪਿਤ ਕੀਤੇ ਜਾਣਗੇ। ਹੁਣ ਸਾਡੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਇੱਕ ਕਰਕੇ ਆਪਣੇ ਸਾਰੇ ਵਾਅਦੇ ਪੂਰੇ ਕਰ ਰਹੇ ਹਨ।























