ਅੱਜ ਬੋਰਡ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ ਪ੍ਰਧਾਨ ਮੰਤਰੀ ਮੋਦੀ
ਬੱਚਿਆਂ ਨੂੰ ਦੇਣਗੇ ਪ੍ਰੀਖਿਆ ਸੰਬੰਧੀ ਟਿਪਸ ਅਤੇ ਟ੍ਰਿਕਸ
ਚੰਡੀਗੜ੍ਹ, 27ਜਨਵਰੀ(ਵਿਸ਼ਵ ਵਾਰਤਾ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਵਿੱਚ ਇਸ ਸਾਲ ਬੋਰਡ ਦੀ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਨਗੇ । ਇਸ ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਮੋਦੀ ਬੱਚਿਆਂ ਨੂੰ ਪ੍ਰੀਖਿਆ ਸੰਬੰਧੀ ਟਿਪਸ ਅਤੇ ਟ੍ਰਿਕਸ ਦੇਣਗੇ।
ਜ਼ਿਕਰਯੋਗ ਹੈ ਕਿ ‘ਪਰੀਕਸ਼ਾ ਪੇ ਚਰਚਾ’ ਪ੍ਰੋਗਰਾਮ ਦਾ ਇਹ ਛੇਵਾਂ ਐਡੀਸ਼ਨ ਹੈ, ਜੋ ਅੱਜ ਸਵੇਰੇ 11 ਵਜੇ ਤੋਂ ਦਿੱਲੀ ਦੇ ਤਾਲਕਟੋਰਾ ਸਟੇਡੀਅਮ ‘ਚ ਹੋਵੇਗਾ। ’ਪਰੀਕਸ਼ਾ ਪੇ ਚਰਚਾ’ ਇੱਕ ਸਾਲਾਨਾ ਸਮਾਗਮ ਹੈ, ਜਿਸ ਵਿੱਚ ਪ੍ਰਧਾਨ ਮੰਤਰੀ ਮੋਦੀ ਆਉਣ ਵਾਲੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹਨ। ਸਮਾਗਮ ਦੌਰਾਨ ਉਨ੍ਹਾਂ ਪ੍ਰੀਖਿਆ ਦੇ ਤਣਾਅ ਅਤੇ ਹੋਰ ਮੁੱਦਿਆਂ ਨਾਲ ਸਬੰਧਤ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੰਦੇ ਹਨ।