• Latest
  • Trending
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ

4 years ago
ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

2 minutes ago
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

2 minutes ago
ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

6 minutes ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

11 minutes ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

13 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

19 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

57 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ

January 27, 2023
in ਸਿਆਸੀ, ਖਬਰਾਂ, ਪੰਜਾਬ
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ

ਸ਼੍ਰੋਮਣੀ ਕਮੇਟੀ ਲੰਮੀਆਂ ਸਜ਼ਾਵਾਂ ਵਾਲੇ 9 ਬੰਦੀ ਸਿੰਘਾਂ ਨੂੰ ਹਰ ਮਹੀਨੇ ਦੇਵੇਗੀ 20 ਹਜ਼ਾਰ ਰੁਪਏ ਸਨਮਾਨ ਭੱਤਾ: ਐਡਵੋਕੇਟ ਧਾਮੀ

ਅੰਮ੍ਰਿਤਸਰ, 27 ਜਨਵਰੀ (ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਲੰਮੇ ਸਮੇਂ ਤੋਂ ਦੇਸ਼ ਦੀਆਂ ਜੇਲ੍ਹਾਂ ਵਿਚ ਬੰਦ 9 ਸਿੱਖਾਂ ਨੂੰ ਸਨਮਾਨ ਭੱਤੇ ਵਜੋਂ ਹਰ ਮਹੀਨੇ 20-20 ਹਜ਼ਾਰ ਰੁਪਏ ਦੇਣ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਸਬੰਧੀ ਯੂਐਨਓ ਅਤੇ ਇੰਟਰਨੈਸ਼ਨਲ ਕੋਰਟ ਆਫ ਜਸਟਿਸ ਤੱਕ ਵੀ ਪਹੁੰਚ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖਾਂ ਪ੍ਰਤੀ ਸਰਕਾਰਾਂ ਦਾ ਅਨਿਆਂ ਮਨੁੱਖੀ ਅਧਿਕਾਰਾਂ ਦਾ ਵੱਡਾ ਉਲੰਘਣ ਹੈ, ਜਿਸ ਨੂੰ ਲੈ ਕੇ ਅੰਤਰਰਾਸ਼ਟਰੀ ਮੰਚਾਂ ’ਤੇ ਅਵਾਜ਼ ਉਠਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਲੰਮੀਆਂ ਸਜ਼ਾਵਾਂ ਵਾਲੇ 9 ਸਿੱਖ ਬੰਦੀਆਂ ਨੂੰ 20-20 ਹਜ਼ਾਰ ਰੁਪਏ ਮਾਸਿਕ ਸਨਮਾਨ ਭੱਤਾ ਦੇਣ ਅਤੇ ਲੋੜ ਅਨੁਸਾਰ ਕਾਨੂੰਨੀ ਮੱਦਦ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੇੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਜਗਤਾਰ ਸਿੰਘ ਤਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ ਅਤੇ ਭਾਈ ਪਰਮਜੀਤ ਸਿੰਘ ਭਿਓਰਾ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ ਭਾਈ ਰਾਜੋਆਣਾ ਨੂੰ ਪਹਿਲਾ ਹੀ ਇਹ ਸਨਮਾਨ ਭੱਤਾ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ 1984 ਤੋਂ ਲੈ ਕੇ ਸ਼੍ਰੋਮਣੀ ਕਮੇਟੀ ਸੰਘਰਸ਼ੀ ਸਿੱਖਾਂ ਨਾਲ ਖੜ੍ਹਦੀ ਆ ਰਹੀ ਹੈ ਅਤੇ ਇਸੇ ਦੀ ਲਗਾਤਾਰਤਾ ਵਿਚ ਵਚਨਬੱਧ ਰਹੇਗੀ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਆਰੰਭੀ ਦਸਤਖ਼ਤੀ ਮੁਹਿੰਮ ਹੋਰ ਪ੍ਰਚੰਡ ਕੀਤੀ ਜਾਵੇਗੀ ਅਤੇ ਸਿੱਖ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਸਿੰਘ ਸਭਾਵਾਂ ਅਤੇ ਮਨੁੱਖੀ ਹੱਕਾਂ ਲਈ ਕੰਮ ਕਰਨ ਵਾਲੇ ਲੋਕਾਂ ਨੂੰ ਨਾਲ ਲੈ ਕੇ ਇਸ ਨੂੰ ਘਰ-ਘਰ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਹਰ ਪੱਧਰ ’ਤੇ ਲੜਿਆ ਜਾਵੇਗਾ ਅਤੇ ਸਰਕਾਰਾਂ ਨੂੰ ਸਿੱਖ ਕੌਮ ਦੀ ਅਵਾਜ਼ ਅੱਗੇ ਝੁਕਣਾ ਹੀ ਪਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਬੰਧ ਵਿਚ ਕਾਨੂੰਨੀ ਲੋੜਾਂ ਲਈ ਸੀਨੀਅਰ ਐਡਵੋਕੇਟ ਸ. ਪੂਰਨ ਸਿੰਘ ਹੁੰਦਲ, ਸ. ਪਰਮਜੀਤ ਸਿੰਘ ਥਿਆੜਾ, ਸ. ਬਲਤੇਜ ਸਿੰਘ ਢਿੱਲੋਂ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਧਾਰਨੀ ਅਤੇ ਸ. ਅਰਸ਼ਦੀਪ ਸਿੰਘ ਕਲੇਰ ’ਤੇ ਅਧਾਰਿਤ ਕਾਨੂੰਨੀ ਸਲਾਹਕਾਰ ਬੋਰਡ ਦਾ ਗਠਨ ਕੀਤਾ ਗਿਆ ਹੈ, ਜੋ ਬੰਦੀ ਸਿੰਘਾਂ ਦੇ ਪਰਿਵਾਰਾਂ ਦੀ ਕਾਨੂੰਨੀ ਮੱਦਦ ਲਈ ਕਾਰਜਸ਼ੀਲ ਰਹੇਗਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕਤਲ ਤੇ ਬਲਾਤਕਾਰ ਦੇ ਦੋਸ਼ਾਂ ਵਿਚ ਸਜ਼ਾ ਭੁਗਤ ਰਹੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਸਰਕਾਰਾਂ ਵੱਲੋਂ ਦਿੱਤੀ ਜਾ ਰਹੀ ਸਰਪ੍ਰਸਤੀ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਵਿਰੁੱਧ ਹਾਈਕੋਰਟ ਵਿਚ ਰਿਟ ਪਟੀਸ਼ਨ ਪਾਉਣ ਦਾ ਵੀ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪੈਰੋਲ ’ਤੇ ਆਏ ਰਾਮ ਰਹੀਮ ਨੂੰ ਸੂਬਾ ਮਹਿਮਾਨ ਵਜੋਂ ਸੱਦਣਾ ਨਿਆਂਪਾਲਿਕਾ ਦੀ ਵੱਡੀ ਤੌਹੀਨ ਹੈ ਅਤੇ ਇਸ ਦੇ ਨਾਲ ਹੀ ਉਸ ਨੂੰ ਬਾਰ-ਬਾਰ ਪੈਰੋਲ ਦੇਣਾ ਅਤੇ 90 ਦਿਨਾਂ ਦੀ ਸਜ਼ਾ ਮੁਆਫ਼ ਕਰਨਾ ਸੱਭਿਅਕ ਸਮਾਜ ਵਿਚ ਸਵੀਕਾਰਨਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਵਿਰੁੱਧ ਬੇਅਦਬੀ ਦੇ ਮਾਮਲਿਆਂ ਵਿਚ ਵੀ ਅਦਾਲਤੀ ਪ੍ਰਕਿਰਿਆ ਜਾਰੀ ਹੈ, ਲਿਹਾਜ਼ਾ ਉਸ ਦੇ ਬਾਹਰ ਆਉਣ ਨਾਲ ਕੇਸ ਪ੍ਰਭਾਵਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸੰਜੀਦਾ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਹਾਈ ਕੋਰਟ ਜਾਵੇਗੀ ਅਤੇ ਲੋੜ ਪੈਣ ’ਤੇ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਜਾਵੇਗੀ।
ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਦੱਸਿਆ ਕਿ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀਆਂ ਪੰਥਕ ਸੇਵਾਵਾਂ ਦੇ ਮੱਦੇਨਜ਼ਰ ਉਨ੍ਹਾਂ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ। ਉਨ੍ਹਾਂ ਕਿਹਾ ਕਿ ਮਹਾਰਾਜਾ ਨਾਭਾ ਨੇ ਗੁਰਦੁਆਰਾ ਸੁਧਾਰ ਲਹਿਰ ਦੀ ਹਮਾਇਤ ਕਰਨ ਦੇ ਨਾਲ-ਨਾਲ ਸੰਨ 1909 ਵਿਚ ਅਨੰਦ ਮੈਰਿਜ ਐਕਟ ਪਾਸ ਕਰਵਾਉਣ ਵਿਚ ਅਹਿਮ ਯੋਗਦਾਨ ਪਾਇਆ। ਇਸ ਦੇ ਨਾਲ ਹੀ ਜਦੋਂ ਸਾਕਾ ਨਨਕਾਣਾ ਸਾਹਿਬ ਵਾਪਰਿਆ ਤਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਕਾਲੀਆਂ ਦਸਤਾਰਾਂ ਬੰਨ੍ਹ ਕੇ ਰੋਸ ਪ੍ਰਗਟ ਕਰਨ ਵਾਲਿਆਂ ਵਿਚ ਮਹਾਰਾਜਾ ਨਾਭਾ ਵੀ ਸ਼ਾਮਲ ਸੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਸਿੱਖੀ ਦੇ ਪ੍ਰਚਾਰ ਪ੍ਰਸਾਰ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਬਾਬਾ ਚੰਦਾ ਸਿੰਘ ਜੀ ਕੱਟੂ ਵਾਲਿਆਂ ਦੀ ਤਸਵੀਰ ਵੀ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਸ਼੍ਰੋਮਣੀ ਕਮੇਟੀ ਵਾਤਾਵਰਣ ਦੀ ਸੰਭਾਲ ਲਈ ਵੀ ਪ੍ਰਭਾਵਸ਼ਾਲੀ ਲਹਿਰ ਨੂੰ ਅੱਗੇ ਵਧਾਏਗੀ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਗੁਰਦੁਆਰਾ ਸਾਹਿਬਾਨ ਦੇ ਇੱਕ-ਇੱਕ ਏਕੜ ਰਕਬੇ ਵਿਚ ਵਿਰਾਸਤੀ ਜੰਗਲ ਸਥਾਪਤ ਕੀਤੇ ਜਾ ਚੁੱਕੇ ਹਨ ਅਤੇ ਇਸ ਨੂੰ ਹੋਰ ਅੱਗੇ ਵਧਾਉਂਦਿਆਂ ਹੁਣ ਹਰ ਵਿਦਿਅਕ ਅਦਾਰੇ ਅਤੇ ਗੁਰਦੁਆਰਾ ਸਾਹਿਬਾਨ ਵਿਚ ਭਰਵੇਂ ਰੁੱਖ ਲਗਾਏ ਜਾਣਗੇ। ਇਸ ਦੇ ਨਾਲ ਹੀ ਮਿੱਟੀ, ਹਵਾ ਅਤੇ ਪਾਣੀ ਦੀ ਸ਼ੁਧਤਾ ਲਈ ਚੇਤਨਤਾ ਫੈਲਾਉਣ ਵਾਸਤੇ ਕਿਤਾਬਚੇ ਤਿਆਰ ਕਰਕੇ ਲੱਖਾਂ ਦੀ ਗਿਣਤੀ ਵਿਚ ਵੰਡੇ ਜਾਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

by Ankit
November 13, 2026
0

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ 'ਤੇ ਪੰਜਾਬ ਵਾਸੀਆਂ ਨੂੰ...

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ

by Ankit
November 13, 2026
0

ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ • ਵੈਟਰਨਰੀ...

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

ਭਾਰਤ ਵਿੱਚ 2015 ਤੋਂ ਟੀਬੀ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 38 ਫੀਸਦੀ ਦੀ ਕਮੀ : WHO Report

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਵਿਸ਼ਵ ਸਿਹਤ ਸੰਗਠਨ (WHO) ਦੀ ਇੱਕ ਰਿਪੋਰਟ ਅਨੁਸਾਰ, ਭਾਰਤ ਨੇ 2015 ਤੋਂ...

Most Popular

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

India Vs Zimbabwe Women ODI : ਭਾਰਤ ਦੀ ਸ਼ਾਨਦਾਰ ਜਿੱਤ ; ਜ਼ਿੰਬਾਬਵੇ ਨੂੰ 121 ਦੌੜਾਂ ਨਾਲ ਹਰਾਇਆ

by Navjot
3 weeks ago
0

ਚੰਡੀਗੜ੍ਹ, 25 ਅਕਤੂਬਰ (ਵਿਸ਼ਵ ਵਾਰਤਾ)  ਭਾਰਤ ਅਤੇ ਜ਼ਿੰਬਾਬਵੇ ਦੀਆਂ ਮਹਿਲਾ ਟੀਮਾਂ ਵਿਚਕਾਰ ਤਿੰਨ ਮੈਚਾਂ ਦੀ ਵਨਡੇ ਲੜੀ ਦਾ ਦੂਜਾ ਮੈਚ ਅੱਜ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 