• Latest
  • Trending
ਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਸ਼ਰਧਾਂਜਲੀ ਭੇਟ

ਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਸ਼ਰਧਾਂਜਲੀ ਭੇਟ

4 years ago
ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

54 seconds ago
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

3 minutes ago
ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

9 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

47 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

2 hours ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

2 hours ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

2 hours ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

2 hours ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

2 hours ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Hindi News
English News
Friday, November 13, 2026
No Result
View All Result
22 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਸ਼ਰਧਾਂਜਲੀ ਭੇਟ

January 28, 2023
in ਸਿਆਸੀ, ਖਬਰਾਂ, ਪੰਜਾਬ
ਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਸ਼ਰਧਾਂਜਲੀ ਭੇਟ

ਅਮਨ ਅਰੋੜਾ ਵੱਲੋਂ ਲਾਲਾ ਲਾਜਪਤ ਰਾਏ ਦੀ 158ਵੀਂ ਜਨਮ ਵਰ੍ਹੇਗੰਢ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਸ਼ਰਧਾਂਜਲੀ ਭੇਟ

ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦੇ ਜੀਵਨ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਨ ਵਾਲਾ: ਅਮਨ ਅਰੋੜਾ

ਚੰਡੀਗੜ੍ਹ/ਮੋਗਾ, 28 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 158ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ।
ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੋਗਾ ਦੇ ਪਿੰਡ ਢੁੱਡੀਕੇ ਵਿਖੇ ਸਥਾਪਤ ਯਾਦਗਾਰ ‘ਤੇ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਉਨ੍ਹਾਂ ਨਾਲ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ ਵੀ ਮੌਜੂਦ ਸਨ। ਕੈਬਨਿਟ ਮੰਤਰੀ ਨੇ ਪਿੰਡ ਵਾਸੀਆਂ ਦੀ ਮੰਗ ‘ਤੇ 12 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਅਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਜੀ ਦਾ ਵਿਸ਼ੇਸ਼ ਯੋਗਦਾਨ ਰਿਹਾ। ਉਨ੍ਹਾਂ ਦਾ ਦਲੇਰੀ ਅਤੇ ਕੁਰਬਾਨੀਆਂ ਭਰਿਆ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
ਉਨ੍ਹਾਂ ਕਿਹਾ ਕਿ ਇਹ ਜਸ਼ਨ ਨਾ ਸਿਰਫ਼ ਮਹਾਨ ਆਜ਼ਾਦੀ ਘੁਲਾਟੀਏ ਦੀ ਅਮੀਰ ਵਿਰਾਸਤ ਨੂੰ ਜਿੰਦਾ ਰੱਖਣਗੇ ਬਲਕਿ ਨੌਜਵਾਨਾਂ ਵਿੱਚ ਰਾਸ਼ਟਰਵਾਦ ਅਤੇ ਦੇਸ਼ ਭਗਤੀ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਸਾਬਤ ਹੋਣਗੇ। ਉਨ੍ਹਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਦਾ ਜੀਵਨ ਅੱਜ ਦੀ ਨੌਜਵਾਨ ਪੀੜ੍ਹੀ ਵਿੱਚ ਦੇਸ਼ ਭਗਤੀ ਦਾ ਜਜ਼ਬਾ ਭਰਦਾ ਹੈ।
ਉਹਨਾਂ ਕਿਹਾ ਕਿ ਲਾਲਾ ਲਾਜਪਤ ਰਾਏ ਜੀ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉਥੇ ਹੀ ਉਹਨਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ।
ਉਹਨਾਂ ਨੇ ਕਿਹਾ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਅਜ਼ਾਦੀ ਸੰਗਰਾਮ ਵਿੱਚ ਉਨਾਂ ਵੱਲੋਂ ਪਾਏ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਹੈ।
ਸੂਬੇ ਵਿੱਚ ਗੈਰ-ਕਾਨੂੰਨੀ ਕਲੋਨੀਆਂ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਗੈਰ-ਕਾਨੂੰਨੀ ਕਲੋਨੀਆਂ ਅਤੇ ਉਸਾਰੀਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੈ ਅਤੇ ਕਲੋਨੀਆਂ ਦੀ ਉਸਾਰੀ ਦੀ ਪ੍ਰਕਿਰਿਆ ਵਿੱਚ ਕਿਸੇ ਨੂੰ ਇਸ ਸਬੰਧੀ ਕਾਨੂੰਨ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ।
ਸਾਰਿਆਂ ਲਈ ਛੱਤ ਯਕੀਨੀ ਬਣਾਉਣ ਲਈ ਮਾਨ ਸਰਕਾਰ ਨੇ ਸੂਬੇ ਭਰ ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ (ਈ.ਡਬਲਿਊ.ਐਸ.) ਲਈ 25000 ਫਲੈਟ ਬਣਾਉਣ ਦੀ ਤਜਵੀਜ਼ ਰੱਖੀ ਹੈ ਅਤੇ ਗਮਾਡਾ ਵੱਲੋਂ ਈ.ਡਬਲਿਊ.ਐਸ. ਹਾਊਸਿੰਗ ਨੀਤੀ ਤਹਿਤ ਮੁਹਾਲੀ ਵਿੱਚ 5000 ਫਲੈਟਾਂ ਦੀ ਉਸਾਰੀ ਕੀਤੀ ਜਾਵੇਗੀ। ਪੰਜਾਬ ਸਰਕਾਰ ਨੇ ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਨ ਲਈ ਐਨ.ਓ.ਸੀ ਪ੍ਰਾਪਤ ਕਰਨ ਦੀ ਪ੍ਰਕਿਰਿਆ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ ਅਤੇ ਸਾਰੀਆਂ ਅਰਜ਼ੀਆਂ ਆਨਲਾਈਨ ਹੋ ਰਹੀਆਂ ਹਨ ਤੇ ਇਨ੍ਹਾਂ ਦਾ ਨਿਬੇੜਾ ਕੀਤਾ ਜਾ ਰਿਹਾ ਹੈ।ਐਨ.ਓ.ਸੀ ਜਾਰੀ ਕਰਨ ਲਈ 15 ਦਿਨਾਂ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਇਸ ਸਹੂਲਤ ਦਾ ਲਾਭ ਉਠਾਉਣ ਦੀ ਅਪੀਲ ਕੀਤੀ।
ਸ੍ਰੀ ਅਰੋੜਾ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਗੈਰ ਕਾਨੂੰਨੀ ਗਤੀਵਿਧੀ ਅਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕਰੇਗੀ।
ਇਸ ਮੌਕੇ ਕੈਬਨਿਟ ਮੰਤਰੀ ਨੇ ਪਿੰਡ ਵਿੱਚ ਸ਼ਹੀਦਾਂ ਦੀ ਯਾਦ ਵਿੱਚ ਸਥਾਪਿਤ ਲਾਇਬ੍ਰੇਰੀ ਅਤੇ ਹੋਰ ਇਤਿਹਾਸਕ ਸਥਾਨਾਂ ਦਾ ਦੌਰਾ ਵੀ ਕੀਤਾ।
ਇਸ ਮੌਕੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਪਹਿਲਾਂ ਸ੍ਰੀ ਅਮਨ ਅਰੋੜਾ ਨੂੰ ਜ਼ਿਲ੍ਹਾ ਪੁਲੀਸ ਮੋਗਾ ਵੱਲੋਂ ਗਾਰਡ ਆਫ਼ ਆਨਰ ਦਿੱਤਾ ਗਿਆ।
ਇਸ ਤੋਂ ਬਾਅਦ ਉਨ੍ਹਾਂ ਪਿੰਡ ਵਿੱਚ ਚੱਲ ਰਹੇ ਖੇਡ ਟੂਰਨਾਮੈਂਟ ਵਿੱਚ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ, ਐਸ.ਐਸ.ਪੀ. ਸ੍ਰੀ ਗੁਲਨੀਤ ਸਿੰਘ ਖੁਰਾਣਾ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ੍ਰੀ ਹਰਮਨਦੀਪ ਸਿੰਘ ਬਰਾੜ ਅਤੇ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਜਨਰਲ ਸਕੱਤਰ ਰਣਜੀਤ ਸਿੰਘ ਧੰਨਾ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ

by Navjot
November 13, 2026
0

  ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ASI ਦੀ ਮੌਤ

by Navjot
November 13, 2026
0

  ਚੰਡੀਗੜ੍ਹ, 13 ਨਵੰਬਰ (ਵਿਸ਼ਵ ਵਾਰਤਾ) ਅੰਮ੍ਰਿਤਸਰ ਵਿੱਚ ਏ.ਐਸ.ਆਈ. ਜੋਗਿੰਦਰ ਸਿੰਘ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ ‘ਤੇ ਜ਼ੀਰੋ ਟੋਲਰੈਂਸ: ਡਾ. ਬਲਜੀਤ ਕੌਰ

by Ankit
November 13, 2026
0

ਮਾਨ ਸਰਕਾਰ ਵੱਲੋਂ 2.86 ਲੱਖ ਲਾਭਪਾਤਰੀਆਂ ਨੂੰ 1164 ਕਰੋੜ ਰੁਪਏ ਤੋਂ ਵੱਧ ਦੀ ਸਹਾਇਤਾ; ਆਸ਼ੀਰਵਾਦ ਸਕੀਮ ਵਿੱਚ ਕਿਸੇ ਵੀ ਬੇਨਿਯਮੀ...

Most Popular

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ

ਪਰਵਿੰਦਰ ਸਿੰਘ ਝੋਟਾ ਕਤਲ ਕਾਂਡ ; ਮਾਨਸਾ ਦੇ DSP ਅਤੇ ਡਰੱਗ ਇੰਸਪੈਕਟਰ ਸਸਪੈਂਡ

by Navjot
3 weeks ago
0

ਚੰਡੀਗੜ੍ਹ, 21 ਅਕਤੂਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਝੋਟਾ ਦੇ ਕਤਲ ਦੀ ਜਾਂਚ ਲਈ CBI ਨੇ ਨਵੀਂ FIR ਦਰਜ ਕੀਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 