ਭਾਰਤ ਤੇ ਨਿਊਜ਼ੀਲੈਂਡ ਵਿਚਾਲੇ ਦੂਜਾ ਟੀ-20 ਮੈਚ ਅੱਜ
ਚੰਡੀਗੜ੍ਹ, 29 ਜਨਵਰੀ (ਵਿਸ਼ਵ ਵਾਰਤਾ) ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਟੀ-20 ਸੀਰੀਜ਼ ਦਾ ਦੂਜਾ ਮੈਚ ਅੱਜ ਲਖਨਊ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾਵੇਗਾ। ਟੀਮ ਇੰਡੀਆ ਲਈ ਇਹ ਕਰੋ ਜਾਂ ਮਰੋ ਦਾ ਮੈਚ ਹੋਵੇਗਾ। ਦਰਅਸਲ ਇਸ ਸੀਰੀਜ਼ ਦੇ ਪਹਿਲੇ ਮੈਚ ‘ਚ ਭਾਰਤੀ ਟੀਮ ਨੂੰ ਨਿਊਜ਼ੀਲੈਂਡ ਨੇ 21 ਦੌੜਾਂ ਨਾਲ ਹਰਾਇਆ ਸੀ। ਅਜਿਹੇ ‘ਚ ਸੀਰੀਜ਼ ਬਚਾਉਣ ਲਈ ਭਾਰਤੀ ਟੀਮ ਨੂੰ ਲਖਨਊ ‘ਚ ਹੋਣ ਵਾਲਾ ਟੀ-20 ਮੈਚ ਜਿੱਤਣਾ ਹੋਵੇਗਾ। ਲਖਨਊ ‘ਚ ਮੈਚ ਦੌਰਾਨ ਤਾਪਮਾਨ 13 ਤੋਂ 15 ਡਿਗਰੀ ਦੇ ਵਿਚਕਾਰ ਰਹੇਗਾ। ਮੈਚ ਦੇ ਦਿਨ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਮਤਲਬ ਮੈਚ ਬਿਨਾਂ ਕਿਸੇ ਰੁਕਾਵਟ ਦੇ ਪੂਰਾ ਹੋਵੇਗਾ।























