ਅੱਜ ਕਿਸਾਨ ਕਰਨਗੇ ਟਰੇਨਾਂ ਦਾ ਚੱਕਾ ਜਾਮ
ਚੰਡੀਗੜ੍ਹ, 29ਜਨਵਰੀ(ਵਿਸ਼ਵ ਵਾਰਤਾ)- ਅੱਜ ਪੰਜਾਬ ‘ਚ ਟਰੇਨ ‘ਚ ਸਫਰ ਕਰਨ ਵਾਲਿਆਂ ਲਈ ਇਹ ਬਹੁਤ ਜਰੂਰੀ ਖ਼ਬਰ ਹੈ ਕਿਉਂਕਿ ਤੁਹਾਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਦੱਸ ਦੱਈਏ ਕਿ ਕਿਸਾਨ ਅੱਜ ਪੰਜਾਬ ‘ਚ ਟਰੇਨਾਂ ਦੇ ਪਹੀਏ ਜਾਮ ਕਰਨ ਜਾ ਰਹੇ ਹਨ। ਕਿਸਾਨ ਤਿੰਨ ਘੰਟੇ ਪੰਜਾਬ ਦੇ ਵੱਖ-ਵੱਖ ਰੇਲਵੇ ਟਰੈਕਾਂ ‘ਤੇ ਧਰਨਾ ਦੇਣਗੇ।
ਮਿਲੀ ਜਾਣਕਾਰੀ ਅਨੁਸਾਰ ਸੂਬੇ ਦੇ 12 ਜ਼ਿਲ੍ਹਿਆਂ ‘ਚ 14 ਥਾਵਾਂ ‘ਤੇ ਕਿਸਾਨਾਂ ਵੱਲੋਂ ਰੇਲ ਗੱਡੀਆਂ ਨੂੰ 3 ਘੰਟੇ ਲਈ ਰੋਕਿਆ ਜਾਵੇਗਾ। ਜਿਸ ਵਿੱਚ ਜਲੰਧਰ ਅਤੇ ਕਪੂਰਥਲਾ, ਜਲੰਧਰ ਕੈਂਟ, ਅੰਮ੍ਰਿਤਸਰ ਦੇਵੀਦਾਸਪੁਰਾ (ਜੰਡਿਆਲਾ ਗੁਰੂ), ਗੁਰਦਾਸਪੁਰ ਰੇਲਵੇ ਸਟੇਸ਼ਨ, ਤਰਨਤਾਰਨ ਖਡੂਰ ਸਾਹਿਬ ਸਟੇਸ਼ਨ, ਪੱਟੀ ਸਟੇਸ਼ਨ, ਤਰਨਤਾਰਨ ਰੇਲਵੇ ਸਟੇਸ਼ਨ, ਗੁਰਦਾਸਪੁਰ ਬਟਾਲਾ ਰੇਲਵੇ ਸਟੇਸ਼ਨ, ਫ਼ਿਰੋਜ਼ਪੁਰ ਬਸਤੀ ਟਾਂਕਾ ਵਾਲੀ, ਗੁਰੂ ਹਰੀ ਸਰਾਏ, ਮੋਗਾ ਸਟੇਸ਼ਨ, ਮੁਕਤਸਰ ਮਲੋਟ ਰੇਲਵੇ ਸਟੇਸ਼ਨ, ਫ਼ਾਜ਼ਿਲਕਾ ਰੇਲਵੇ ਸਟੇਸ਼ਨ, ਮਾਨਸਾ ਰੇਲਵੇ ਸਟੇਸ਼ਨ, ਹੁਸ਼ਿਆਰਪੁਰ ਟਾਂਡਾ ਰੇਲਵੇ ਸਟੇਸ਼ਨ ਅਤੇ ਲੁਧਿਆਣਾ ਰੇਲਵੇ ਸਟੇਸ਼ਨ ਸ਼ਾਮਲ ਹਨ।























