• Latest
  • Trending
ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ

4 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

13 minutes ago
ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

56 minutes ago
ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

57 minutes ago
ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

59 minutes ago
ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

ਏਸ਼ੀਅਨ ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਭੋਪਾਲ ਹਾਕੀ ਸਟੇਡੀਅਮ ਨੂੰ ਮਿਲਿਆ FIH Category-1 certification

1 hour ago
ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

ਖੜ੍ਹੇ ਟਰੱਕ ਨਾਲ ਟਕਰਾਈ ਕਾਰ; ਤਿੰਨ ਲੋਕਾਂ ਦੀ ਮੌਤ, 3 ਹੋਰ ਗੰਭੀਰ ਜ਼ਖ਼ਮੀ

1 hour ago
ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

ਬੰਗਲਾਦੇਸ਼ ਵਿੱਚ ਖਸਰੇ ਦੇ ਪ੍ਰਕੋਪ ਕਾਰਨ ਚਾਰ ਹੋਰ ਮੌਤਾਂ, ਮ੍ਰਿਤਕਾਂ ਦੀ ਗਿਣਤੀ 1300 ਦੇ ਨੇੜੇ ਪਹੁੰਚੀ

1 hour ago
ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

ਦਿੱਲੀ ਵਿੱਚ ਛਾਈ ਹੋਈ ਹੈ ਧੂੰਏਂ ਅਤੇ ਧੁੰਦ ਦੀ ਸੰਘਣੀ ਪਰਤ  ; AQI 419 ‘ਤੇ ‘ਗੰਭੀਰ’ ਸ਼੍ਰੇਣੀ ਵਿੱਚ ਬਰਕਰਾਰ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 hours ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

3 hours ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

3 hours ago
Hindi News
English News
Friday, November 13, 2026
No Result
View All Result
29 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ

January 30, 2023
in ਸਿਆਸੀ, ਖਬਰਾਂ, ਪੰਜਾਬ
ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ

ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਪਹਿਲਕਦਮੀ

ਸੂਬੇ ਵਿੱਚ ਆਮ ਲੋਕਾਂ ਲਈ ਰੇਤੇ ਦੀਆਂ ਖੱਡਾਂ ਜਲਦ ਸ਼ੁਰੂ ਹੋਣਗੀਆਂ– ਮੀਤ ਹੇਅਰ

ਰੇਤ ਅਤੇ ਬੱਜਰੀ ਦੀ ਰੋਜ਼ਾਨਾ ਆਧਾਰ ‘ਤੇ ਵਧ ਰਹੀ ਉਪਲੱਬਧਤਾ ਕਰਕੇ ਕੀਮਤਾਂ ਘਟਣ ਨਾਲ ਕਿਫ਼ਾਇਤੀ ਦਰਾਂ ਤੇ ਮਿਲੇਗੀ ਰੇਤ ਅਤੇ ਬੱਜਰੀ

ਚੰਡੀਗੜ੍ਹ, 30 ਜਨਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਖਣਨ ਵਿਭਾਗ ਨੇ ਸੂਬੇ ਦੇ ਲੋਕਾਂ ਨੂੰ ਰੇਤ ਦੀਆਂ ਖੱਡਾਂ (ਪਬਲਿਕ ਮਾਈਨਿੰਗ ਸਾਈਟਾਂ) ਦੀ ਸਹੂਲਤ ਦੇਣ ਲਈ ਤਿਆਰੀ ਕਰ ਲਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਆਮ ਲੋਕਾਂ ਨੂੰ ਰੇਤਾ ਅਤੇ ਬੱਜਰੀ ਵਾਜਬ ਦਰਾਂ ‘ਤੇ ਲੋੜੀਂਦੀ ਮਾਤਰਾ ਵਿੱਚ ਮਿਲ ਸਕੇ।

ਇਸ ਫੈਸਲੇ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇਤਿਹਾਸਕ ਅਤੇ ਅਹਿਮ ਪਹਿਲਕਦਮੀ ਕਰਾਰ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਇਹ ਖੱਡਾਂ ਰੇਤ ਦੀਆਂ ਕੀਮਤਾਂ ਵਿੱਚ ਵਾਧੇ ਦੀ ਕਿਸੇ ਵੀ ਗਲਤ ਕਾਰਵਾਈ ਨੂੰ ਰੋਕਣ ਵਿੱਚ ਸਹਾਈ ਹੋਣਗੀਆਂ ਜਿਸ ਨਾਲ ਲੋਕ ਆਪਣੀ ਮਰਜ਼ੀ ਅਨੁਸਾਰ ਕਿਸੇ ਵੀ ਖੱਡ ਤੋਂ ਵਾਜਬ ਦਰਾਂ ‘ਤੇ ਰੇਤਾ ਖਰੀਦ ਸਕਣਗੇ।

ਖਣਨ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਅਜਿਹੀਆਂ ਸਾਰੀਆਂ ਖੱਡਾਂ ਦੇ ਵੇਰਵਿਆਂ ਬਾਰੇ ਜਲਦੀ ਹੀ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਆਮ ਲੋਕਾਂ ਲਈ ਰੇਤੇ ਦੀ ਪਹਿਲੀ ਖੱਡ ਦਾ ਉਦਘਾਟਨ ਵੀ ਮੁੱਖ ਮੰਤਰੀ ਤਰਫੋਂ ਜਲਦ ਹੀ ਕੀਤਾ ਜਾਵੇਗਾ।

ਮੀਤ ਹੇਅਰ ਨੇ ਕਿਹਾ ਕਿ ਖਣਨ ਵਿਭਾਗ ਮੁੱਖ ਮੰਤਰੀ ਭਗਵੰਤ ਵੱਲੋਂ ਸੂਬੇ ਦੇ ਲੋਕਾਂ ਨੂੰ ਸਸਤਾ ਤੇ ਆਸਾਨੀ ਨਾਲ ਰੇਤਾ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗਾ।

ਖਣਨ ਮੰਤਰੀ ਨੇ ਕਿਹਾ ਕਿ ਪਬਲਿਕ ਮਾਈਨਿੰਗ ਸਾਈਟ ਰੇਤੇ ਦੀ ਇੱਕ ਅਜਿਹੀ ਖੱਡ ਹੋਵੇਗੀ ਜਿੱਥੋਂ ਕੋਈ ਵੀ ਵਿਅਕਤੀ 5.50 ਰੁਪਏ ਪ੍ਰਤੀ ਵਰਗ ਫੁੱਟ ਦੇ ਹਿਸਾਬ ਨਾਲ ਆਪਣੀ ਨਿੱਜੀ ਵਰਤੋਂ ਲਈ ਰੇਤਾ ਖਰੀਦ ਸਕੇਗਾ। ਅਜਿਹੇ ਵਿਅਕਤੀ ਨੂੰ ਖੱਡ ‘ਚੋਂ ਲੋੜੀਂਦੀ ਮਾਤਰਾ ਵਿੱਚ ਰੇਤਾ ਕੱਢਣ ਲਈ ਲੇਬਰ ਦੇ ਨਾਲ ਆਪਣਾ ਵਾਹਨ ਲਿਆਉਣਾ ਪਵੇਗਾ। ਕਿਸੇ ਵੀ ਖੱਡ ‘ਤੇ ਜੇ.ਸੀ.ਬੀ. ਜਾਂ ਅਜਿਹੀ ਕੋਈ ਵੀ ਮਸ਼ੀਨਰੀ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਨਾ ਹੀ ਕਿਸੇ ਠੇਕੇਦਾਰ ਨੂੰ ਇਸ ਵਿੱਚੋਂ ਰੇਤਾ ਕੱਢਣ ਦੀ ਇਜਾਜ਼ਤ ਦਿੱਤੀ ਜਾਵੇਗੀ। ਵਿਕਰੀ ਮੁੱਲ ਲੈਣ ਲਈ ਸਰਕਾਰੀ ਮੁਲਾਜ਼ਮ ਮੌਕੇ ‘ਤੇ ਮੌਜੂਦ ਰਹਿਣਗੇ ਅਤੇ ਇਸਦੀ ਢੁੱਕਵੀਂ ਰਸੀਦ ਸੌਂਪਣਗੇ।

ਸੂਬੇ ਵਿੱਚ ਰੇਤ ਅਤੇ ਬੱਜਰੀ ਦੀ ਉਪਲਬਧਤਾ ਬਾਰੇ ਵਿਸਥਾਰ ਵਿੱਚ ਦੱਸਦਿਆਂ ਖਣਨ ਮੰਤਰੀ ਨੇ ਕਿਹਾ ਕਿ ਰੋਪੜ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਮਾਈਨਿੰਗ ਦਾ ਕੰਮ ਮੁੜ ਸ਼ੁਰੂ ਹੋ ਗਿਆ ਹੈ ਅਤੇ ਜਲਦੀ ਹੀ ਬਾਕੀ ਜ਼ਿਲ੍ਹਿਆਂ ਵਿੱਚ ਵੀ ਸ਼ੁਰੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤਾ ਜਾ ਰਿਹਾ ਹੈ ਕਿ ਰੇਤਾ ਅਤੇ ਬੱਜਰੀ ਲੋਕਾਂ ਨੂੰ ਵਾਜਬ ਦਰਾਂ ਮਿਲੇ ਅਤੇ ਰੇਟ ਪਹਿਲਾਂ ਹੀ ਘਟਣੇ ਸ਼ੁਰੂ ਹੋ ਗਏ ਹਨ।

ਉਨ੍ਹਾਂ ਦੱਸਿਆ ਕਿ ਟਰਾਂਸਪੋਰਟਰਾਂ, ਕਰੱਸ਼ਰ ਮਾਲਕਾਂ ਅਤੇ ਮਾਈਨਰਾਂ ਨੂੰ ਜ਼ਿਆਦਾ ਪੈਸੇ ਵਸੂਲਣ ਪ੍ਰਤੀ ਸੁਚੇਤ ਕੀਤਾ ਗਿਆ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਖਪਤਕਾਰਾਂ ਤੋਂ ਰੇਤ ਜਾਂ ਬੱਜਰੀ ਲਈ ਅਦਾ ਕੀਤੀ ਕੀਮਤ ਬਾਰੇ ਸਮੇਂ-ਸਮੇਂ ‘ਤੇ ਜਾਣਕਾਰੀ ਲੈਣ ਲਈ ਟੀਮਾਂ ਤਾਇਨਾਤ ਕਰਨ ਲਈ ਕਿਹਾ ਗਿਆ ਹੈ।

ਸ਼ਰਾਰਤੀ ਅਨਸਰਾਂ ਨੂੰ ਸਪੱਸ਼ਟ ਚਿਤਾਵਨੀ ਦਿੰਦੇ ਹੋਏ ਮੀਤ ਹੇਅਰ ਨੇ ਕਰੱਸ਼ਰ ਮਾਲਕਾਂ, ਟਰਾਂਸਪੋਰਟਰਾਂ ਅਤੇ ਮਾਈਨਰਾਂ ਨੂੰ ਖਪਤਕਾਰਾਂ ਤੋਂ ਵੱਧ ਖਰਚਾ ਲੈਣ ਪ੍ਰਤੀ ਸੁਚੇਤ ਕੀਤਾ ਅਤੇ ਅਜਿਹਾ ਨਾ ਕਰਨ ‘ਤੇ ਮਾਈਨਰ ਮਿਨਰਲਜ਼ ਤੱਕ ਉਨ੍ਹਾਂ ਦੀ ਵਪਾਰਕ ਪਹੁੰਚ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਭਰੋਸਾ ਪ੍ਰਗਟਾਇਆ ਕਿ ਸਪਲਾਈ ਲਾਈਨ ਕੁਝ ਦਿਨਾਂ ਵਿੱਚ ਪੂਰੀ ਤਰ੍ਹਾਂ ਸੁਚਾਰੂ ਹੋ ਜਾਵੇਗੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਯੂਰਪੀ ਸੰਘ ਨੇ ਰੱਖਿਆ ਅਤੇ ਸੁਰੱਖਿਆ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

by Navjot
November 13, 2026
0

  ਨਵੀਂ ਦਿੱਲੀ, 13 ਨਵੰਬਰ (ਵਿਸ਼ਵ ਵਾਰਤਾ) - ਰੱਖਿਆ ਸਕੱਤਰ ਰਾਜੇਸ਼ ਕੁਮਾਰ ਸਿੰਘ ਨੇ ਦਿੱਲੀ ਵਿੱਚ ਯੂਰਪੀ ਸੰਸਦ ਦੀ ਰੱਖਿਆ...

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਬੈਂਗਲੁਰੂ ਮੈਟਰੋ ਦੀ ‘ਪਿੰਕ ਲਾਈਨ’ ਦਾ ਕੀਤਾ ਉਦਘਾਟਨ

by Navjot
November 13, 2026
0

  ਬੈਂਗਲੁਰੂ, 13 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਬੈਂਗਲੁਰੂ ਮੈਟਰੋ ਦੀ 'ਪਿੰਕ ਲਾਈਨ' ਦੇ...

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

ਅਸਾਮ ਰਾਈਫਲਜ਼ ਨੇ ਮਿਜ਼ੋਰਮ ਤੋਂ 4.69 ਕਰੋੜ ਰੁਪਏ ਮੁੱਲ ਦੇ ਨਸ਼ੀਲੇ ਪਦਾਰਥ ਕੀਤੇ ਜ਼ਬਤ

by Navjot
November 13, 2026
0

  ਕੋਲਕਾਤਾ, 13 ਨਵੰਬਰ (ਵਿਸ਼ਵ ਵਾਰਤਾ) ਫੌਜ ਦੀ 'ਸਪੀਅਰ ਕੋਰ' (Spear Corps) ਅਧੀਨ ਆਉਂਦੀ ਅਸਾਮ ਰਾਈਫਲਜ਼ ਦੀ ਇੱਕ ਯੂਨਿਟ ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ ਐਲਾਨ

by Ankit
November 13, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਭਰ ਦੇ 24 ਲੱਖ ਤੋਂ ਵੱਧ ਘਰੇਲੂ ਬਿਜਲੀ ਖਪਤਕਾਰਾਂ ਲਈ ਵੱਡੇ ਤੋਹਫ਼ੇ ਦਾ...

Most Popular

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ

by Ankit
2 weeks ago
0

ਗੈਂਗਸਟਰਾਂ 'ਤੇ ਵਾਰ ਦਾ 282ਵਾਂ ਦਿਨ: ਪੰਜਾਬ ਪੁਲਿਸ ਵੱਲੋਂ 528 ਥਾਈਂ ਛਾਪੇਮਾਰੀ; 188 ਕਾਬੂ — ਪੁਲਿਸ ਟੀਮਾਂ ਨੇ 153 ਵਿਅਕਤੀਆਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 