IAS ਸਿਬਿਨ ਸੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਨਿਯੁਕਤ
ਚੋਣ ਕਮਿਸ਼ਨ ਵੱਲੋਂ ਹੁਕਮ ਜਾਰੀ
ਚੰਡੀਗੜ੍ਹ, 1ਫਰਵਰੀ(ਵਿਸ਼ਵ ਵਾਰਤਾ)- ਆਈਏਐਸ ਅਧਿਕਾਰੀ ਸਿਬਿਨ ਸੀ ਹੁਣ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਹੋਣਗੇ। ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਕੇਡਰ ਦੇ 2005 ਬੈਚ ਦੇ ਆਈਏਐਸ ਸਿਬਿਨ ਨੂੰ ਨਵਾਂ ਮੁੱਖ ਚੋਣ ਅਧਿਕਾਰੀ (CEO) ਨਿਯੁਕਤ ਕੀਤਾ ਗਿਆ ਹੈ। ਉਹ ਹੁਣ ਐਸ ਕਰੁਣਾ ਰਾਜੂ ਦੀ ਥਾਂ ਲੈਣਗੇ। ਇਸ ਸਬੰਧੀ ਇਲੈਕਸ਼ਨ ਕਮਿਸ਼ਨ ਆਫ ਇੰਡੀਆ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।























