• Latest
  • Trending
ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

4 years ago
Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

54 minutes ago
ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

1 hour ago
ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

1 hour ago
ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

1 hour ago
ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

ਅਮਰੀਕਾ ਵਿੱਚ 2026 ਦੌਰਾਨ ਖਸਰੇ ਦੇ ਲਗਭਗ 5,840 ਪੁਸ਼ਟੀ ਕੀਤੇ ਮਾਮਲੇ ਆਏ ਸਾਹਮਣੇ ; 1991 ਤੋਂ ਬਾਅਦ ਸਭ ਤੋਂ ਵੱਧ 

2 hours ago
ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

ਦਿੱਲੀ-ਐਨਸੀਆਰ ਵਿੱਚ ਵਧੀ ਠੰਢ ; ਹਵਾ ਦੀ ਗੁਣਵੱਤਾ ‘ਬਹੁਤ ਖਰਾਬ’ ਸ਼੍ਰੇਣੀ ‘ਚ ; AQI 327

2 hours ago
ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

ਸਮੁੰਦਰੀ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ‘INS Sahyadri ‘ ਪਹੁੰਚਿਆ ਵੀਅਤਨਾਮ 

2 hours ago
ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

ਦਿੱਲੀ ਦੇ ਬੁਰਾੜੀ ਵਿੱਚ ਇੱਕ ਗੋਦਾਮ ਨੂੰ ਲੱਗੀ ਅੱਗ; ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ

2 hours ago
ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

ਪੇਰੂ ਵਿੱਚ 6.7 ਤੀਬਰਤਾ ਦਾ ਭੂਚਾਲ ; ਰਾਜਧਾਨੀ ਲੀਮਾ ਤੱਕ ਮਹਿਸੂਸ ਹੋਏ ਝਟਕੇ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਵੇਦਾਂਤਾ ਪਾਵਰ ਦੇ ਪ੍ਰੋਜੈਕਟ ਨਵੀਂ ਦਿਸ਼ਾ ਨੇ ਪੰਜਾਬ ਦੇ 3,000 ਤੋਂ ਵੱਧ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਜਿੱਤਿਆ ਇੰਡੀਆ ਸੀਐਸਆਰ ਐਵਾਰਡ

Punjab: ਵੇਦਾਂਤਾ ਪਾਵਰ ਦੇ ਪ੍ਰੋਜੈਕਟ ਨਵੀਂ ਦਿਸ਼ਾ ਨੇ ਪੰਜਾਬ ਦੇ 3,000 ਤੋਂ ਵੱਧ ਕਿਸਾਨਾਂ ਨੂੰ ਸਸ਼ਕਤ ਬਣਾਉਣ ਲਈ ਜਿੱਤਿਆ ਇੰਡੀਆ ਸੀਐਸਆਰ ਐਵਾਰਡ

2 hours ago
Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ

Punjab: ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਪੰਜ ਤੱਤਾਂ ‘ਚ ਵਲੀਨ

3 hours ago
Hindi News
English News
Saturday, November 21, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

February 2, 2023
in ਖਬਰਾਂ, ਚੰਡੀਗੜ੍ਹ, ਪੰਜਾਬ
ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

ਅਮਨ ਅਰੋੜਾ ਵੱਲੋਂ ਸਰਕਾਰੀ ਅਤੇ ਨਿੱਜੀ ਅਦਾਰਿਆਂ ਨੂੰ ਰਾਜ ਊਰਜਾ ਸੰਭਾਲ ਪੁਰਸਕਾਰਾਂ ਦੀ ਵੰਡ

• ਮਾਨ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਸੂਬਾ ਬਣਾਉਣ ਲਈ ਯਤਨਸ਼ੀਲ

• ਬਿਜਲੀ ਉਤਪਾਦਨ ਦੇ ਰਵਾਇਤੀ ਢੰਗਾਂ ਦੀ ਥਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣਾ ਸਮੇਂ ਦੀ ਲੋੜ: ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ

ਚੰਡੀਗੜ੍ਹ, 2 ਫ਼ਰਵਰੀ (ਵਿਸ਼ਵ ਵਾਰਤਾ);- ਸੂਬੇ ਵਿੱਚ ਊਰਜਾ ਸੰਭਾਲ ਨੂੰ ਉਤਸ਼ਾਹਿਤ ਕਰਕੇ ਲੋਕਾਂ ਵਾਸਤੇ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਇਥੇ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟ੍ਰੀਅਲਿਸਟਜ਼ (ਸੀ.ਆਈ.ਆਈ) ਦੇ ਉੱਤਰੀ ਖੇਤਰ ਦੇ ਹੈੱਡਕੁਆਰਟਰ ਵਿਖੇ ਸਰਕਾਰੀ ਅਤੇ ਨਿੱਜੀ ਖੇਤਰ ਦੀਆਂ ਸੰਸਥਾਵਾਂ ਨੂੰ ਰਾਜ ਊਰਜਾ ਸੰਭਾਲ ਐਵਾਰਡਾਂ ਨਾਲ ਸਨਮਾਨਿਤ ਕੀਤਾ।

ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਵੱਲੋਂ ਕਰਵਾਏ ਗਏ ਰਾਜ ਪੱਧਰੀ ਊਰਜਾ ਸੰਭਾਲ ਦਿਵਸ ਅਤੇ ਐਵਾਰਡ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਨੂੰ ਕਾਰਬਨ-ਮੁਕਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ, ਇਸ ਲਈ ਊਰਜਾ ਦੀ ਬੱਚਤ ਵੱਲ ਧਿਆਨ ਕੇਂਦਰਿਤ ਕੀਤਾ ਗਿਆ ਹੈ ਤਾਂ ਜੋ ਵਾਤਾਵਰਣ ਨੂੰ ਬਚਾਉਣ ਲਈ ਗ੍ਰੀਨ ਹਾਊਸ ਗੈਸਾਂ ਦੇ ਨਿਕਾਸ ਨੂੰ ਘਟਾਇਆ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਿਜਲੀ ਉਤਪਾਦਨ ਲਈ ਰਵਾਇਤੀ ਈਂਧਣ ‘ਤੇ ਨਿਰਭਰਤਾ ਬਹੁਤ ਜ਼ਿਆਦਾ ਹੈ, ਜਿਸ ਨਾਲ ਪ੍ਰਦੂਸ਼ਣ ਹੋਣ ਦੇ ਨਾਲ-ਨਾਲ ਵਾਤਾਵਰਣ ਲਈ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਉਦਯੋਗਾਂ ਦੇ ਵਿਸਥਾਰ ਅਤੇ ਹੋਰ ਬੁਨਿਆਦੀ ਢਾਂਚੇ ਦੀ ਲੋੜ ਦੇ ਮੱਦੇਨਜ਼ਰ ਬਿਜਲੀ ਦੀ ਮੰਗ ਦਿਨੋ-ਦਿਨ ਵਧ ਰਹੀ ਹੈ, ਇਸ ਲਈ ਰਵਾਇਤੀ ਊਰਜਾ ਦੇ ਬਦਲ ਵਜੋਂ ਨਵਿਆਉਣਯੋਗ ਊਰਜਾ ਸਰੋਤਾਂ ਜਿਵੇਂ ਸੂਰਜੀ ਊਰਜਾ, ਹਾਈਡਲ ਅਤੇ ਬਾਇਉਮਾਸ ਨੂੰ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਲਗਭਗ 2150 ਮੈਗਾਵਾਟ ਸਮਰੱਥਾ ਦੇ ਨਵਿਆਉਣਯੋਗ ਊਰਜਾ ਪ੍ਰਾਜੈਕਟ ਲਗਾਏ ਗਏ ਹਨ, ਜੋ ਕੁੱਲ ਸਥਾਪਿਤ ਸਮਰੱਥਾ ਦਾ ਲਗਭਗ 16 ਫ਼ੀਸਦੀ ਹੈ। ਇਸ ਵਿੱਚੋਂ ਸੂਬੇ ਵਿੱਚ 1200 ਮੈਗਾਵਾਟ ਸਮਰੱਥਾ ਦੇ ਸੋਲਰ ਪਲਾਂਟ ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਨੇ ਸੂਬੇ ਵਿੱਚ ਲਾਗੂ ਕੰਪੋਜ਼ਿਟ ਕਲਾਈਮੇਟ ਜ਼ੋਨ ਲਈ ਨੈਸ਼ਨਲ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ ਵਿੱਚ ਸੋਧ ਕਰਕੇ ਪੰਜਾਬ ਐਨਰਜੀ ਕੰਜ਼ਰਵੇਸ਼ਨ ਬਿਲਡਿੰਗ ਕੋਡ (ਈ.ਸੀ.ਬੀ.ਸੀ) ਨੂੰ ਵਿਕਸਤ ਕਰਨ ਅਤੇ ਨੋਟੀਫਾਈ ਕਰਨ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਇਸ ਨੂੰ ਇਮਾਰਤੀ ਕਾਨੂੰਨਾਂ ਵਿੱਚ ਸ਼ਾਮਲ ਕਰਕੇ ਲਾਗੂ ਕੀਤਾ ਜਾ ਰਿਹਾ ਹੈ। ਨਵੀਆਂ ਬਣਨ ਵਾਲੀਆਂ ਵਪਾਰਕ ਇਮਾਰਤਾਂ ਵਿੱਚ 8 ਫ਼ੀਸਦੀ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਈ.ਸੀ.ਬੀ.ਸੀ. ਦੀ ਵਰਤੋਂ ਨਾਲ 18 ਮਿਲੀਅਨ ਯੂਨਿਟ ਬਿਜਲੀ ਦੀ ਖਪਤ ਘਟੇਗੀ, ਜਿਸ ਨਾਲ 15 ਹਜ਼ਾਰ ਟਨ ਕਾਰਬਨ ਡਾਈਆਕਸਾਈਡ ਦੀ ਨਿਕਾਸੀ ਵਿੱਚ ਕਮੀ ਆਵੇਗੀ, ਜੋ ਪ੍ਰਤੀ ਸਾਲ 6 ਲੱਖ ਰੁੱਖ ਲਗਾਉਣ ਦੇ ਬਰਾਬਰ ਹੈ।

ਲੋਕਾਂ ਨੂੰ ਊਰਜਾ ਦੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਊਰਜਾ ਕੁਸ਼ਲ ਡਿਜ਼ਾਈਨ, ਬਿਲਡਿੰਗ ਸਮੱਗਰੀ ਅਤੇ ਊਰਜਾ ਸੰਭਾਲ ਬਿਲਡਿੰਗ ਕੋਡ ਦੀ ਵਰਤੋਂ ਕਰਦਿਆਂ ਵਪਾਰਕ ਖੇਤਰ ਵਿੱਚ ਊਰਜਾ ਦੀ ਬੱਚਤ ਕਰਨਾ ਇਮਾਰਤਾਂ ਵਿੱਚ ਊਰਜਾ ਬਚਾਉਣ ਦੇ ਮੁੱਖ ਉਪਰਾਲਿਆਂ ਵਿੱਚੋਂ ਇੱਕ ਹੈ। ਉਨ੍ਹਾਂ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੇ ਖੇਤਰ ਵਿੱਚ ਪਹਿਲਕਦਮੀਆਂ ਕਰਨ ਲਈ ਪੇਡਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

ਪੇਡਾ ਦੇ ਚੇਅਰਮੈਨ ਸ੍ਰੀ ਐੱਚ.ਐੱਸ. ਹੰਸਪਾਲ ਨੇ ਬਿਜਲੀ ਦੀ ਮੰਗ ਅਤੇ ਸਪਲਾਈ ਵਿਚਕਾਰਲੇ ਪਾੜੇ ਨੂੰ ਪੂਰਾ ਕਰਨ ਲਈ ਸੂਬੇ ਵਿੱਚ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਨਵਿਆਉਣਯੋਗ ਊਰਜਾ ਸਰੋਤਾਂ ਨੂੰ ਅਪਣਾਉਣ ਅਤੇ ਊਰਜਾ ਦੀ ਸੰਭਾਲ ਤੇ ਊਰਜਾ ਕੁਸ਼ਲਤਾ ਦੇ ਉਪਾਵਾਂ ਨੂੰ ਅਪਣਾਉਂਦੇ ਹੋਏ ਸਮਝਦਾਰੀ ਨਾਲ ਊਰਜਾ ਦੀ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।

ਪੇਡਾ ਦੇ ਮੁੱਖ ਕਾਰਜਕਾਰੀ ਅਧਿਕਾਰੀ ਡਾ. ਸੁਮੀਤ ਕੇ. ਜਾਰੰਗਲ ਨੇ ਸੂਬੇ ਵਿੱਚ ਊਰਜਾ ਸੰਭਾਲ ਪ੍ਰੋਗਰਾਮਾਂ ਤਹਿਤ ਕੀਤੀਆਂ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਊਰਜਾ ਸੰਭਾਲ ਬਾਰੇ ਜਾਗਰੂਕਤਾ ਵੱਖ-ਵੱਖ ਭਾਈਵਾਲ ਵਿਭਾਗਾਂ ਦੇ ਸਲਾਹ-ਮਸ਼ਵਰੇ ਨਾਲ ਵਰਕਸ਼ਾਪਾਂ/ਸੈਮੀਨਾਰਾਂ ਰਾਹੀਂ ਅਤੇ ਟਰਾਂਸਪੋਰਟ, ਇਮਾਰਤਾਂ, ਉਦਯੋਗ ਖੇਤਰਾਂ ਵਿੱਚ ਊਰਜਾ ਸੰਭਾਲ ਨੀਤੀਆਂ ਲਾਗੂ ਕਰਕੇ ਪੈਦਾ ਕੀਤੀ ਜਾ ਰਹੀ ਹੈ।

ਇਸ ਤੋਂ ਪਹਿਲਾਂ ਪੇਡਾ ਨੇ ਊਰਜਾ ਸੰਭਾਲ ਅਤੇ ਊਰਜਾ ਕੁਸ਼ਲਤਾ ‘ਤੇ ਖੋਜ ਅਤੇ ਵਿਕਾਸ ਰਾਹੀਂ ਨਵੇਂ ਪ੍ਰਾਜੈਕਟਾਂ ਨੂੰ ਉਤਸ਼ਾਹਿਤ ਕਰਨ ਲਈ 13 ਨਾਮਵਰ ਇੰਜੀਨੀਅਰਿੰਗ ਸੰਸਥਾਵਾਂ/ਯੂਨੀਵਰਸਿਟੀਆਂ ਨਾਲ ਸਮਝੌਤਾ ਸਹੀਬੱਧ ਕੀਤਾ। ਡਾ. ਜਾਰੰਗਲ ਨੇ ਕਿਹਾ ਕਿ ਪੇਡਾ ਉਨ੍ਹਾਂ ਸੰਸਥਾਵਾਂ/ਯੂਨਿਟਾਂ ਨੂੰ “ਸੂਬਾਈ ਮਾਨਤਾ” ਵੀ ਦੇ ਰਿਹਾ ਹੈ, ਜਿਨ੍ਹਾਂ ਨੇ ਪੰਜਾਬ ਵਿੱਚ ਸਾਲ 2020-21 ਅਤੇ 2021-22 ਦੌਰਾਨ ਊਰਜਾ ਦੀ ਕੁਸ਼ਲ ਵਰਤੋਂ, ਪ੍ਰਬੰਧਨ ਅਤੇ ਸੰਭਾਲ ਲਈ ਵਧੇਰੇ ਯਤਨ ਕੀਤੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਨੇ ਇਮਾਰਤਾਂ ਅਤੇ ਉਦਯੋਗਾਂ ਵਿੱਚ ਊਰਜਾ ਕੁਸ਼ਲ ਸਮੱਗਰੀ ਦੀ ਵਰਤੋਂ ਸਬੰਧੀ ਵੱਖ-ਵੱਖ ਭਾਈਵਾਲ ਵਿਭਾਗਾਂ/ਸੰਸਥਾਵਾਂ ਤੋਂ ਆਏ ਨੁਮਾਇੰਦਿਆਂ ਲਈ ਪ੍ਰਦਰਸ਼ਨੀ ਦਾ ਵੀ ਉਦਘਾਟਨ ਕੀਤਾ।

ਪੇਡਾ ਦੇ ਡਾਇਰੈਕਟਰ ਸ੍ਰੀ ਐਮ.ਪੀ. ਸਿੰਘ ਨੇ ਸਾਰੇ ਭਾਈਵਾਲਾਂ ਦਾ ਧੰਨਵਾਦ ਕਰਦਿਆਂ ਆਪਣੀਆਂ ਰਿਹਾਇਸ਼ਾਂ ਅਤੇ ਕੰਮ ਵਾਲੀਆਂ ਥਾਵਾਂ ‘ਤੇ ਊਰਜਾ ਬਚਾਉਣ ਦੇ ਉਪਾਅ ਅਪਣਾਉਣ ਦੀ ਅਪੀਲ ਕੀਤੀ। ਚੀਫ ਆਰਕੀਟੈਕਟ ਪੰਜਾਬ ਸ੍ਰੀਮਤੀ ਸਪਨਾ ਸਣੇ 200 ਤੋਂ ਵੱਧ ਲੋਕਾਂ ਨੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

by Navjot
November 21, 2026
0

ਇੰਫਾਲ, 21 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਮਣੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ...

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

ਇਨਕਲਾਬੀ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ਸਮਾਲੋਚਨਾ ਤੇ ਕਾਵਿ ਰਚਨਾ ਤੇ ਆਧਾਰਿਤ ਪੁਸਤਕ “ਲੋਕ ਪੀੜਾਂ” ਲੋਕ ਅਰਪਣ

by Navjot
November 21, 2026
0

ਲੁਧਿਆਣਾਃ 21  ਨਵੰਬਰ(ਵਿਸ਼ਵ ਵਾਰਤਾ) ਇਨਕਲਾਬੀ ਸੋਚ ਧਾਰਾ ਦੇ ਕਵੀ ਜੈਮਲ ਸਿੰਘ ਪੱਡਾ ਦੇ ਜੀਵਨ ਸੰਘਰਸ਼ ,ਕਵਿਤਾ ਬਾਰੇ ਆਲੋਚਨਾ ਤੇ ਉਸ...

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

ਕ੍ਰਾਈਮ ਡਰਾਮਾ ਫਿਲਮ ‘City of Gold’ ਦੀ ਸ਼ੂਟਿੰਗ ਮੁਕੰਮਲ; ਅਗਲੇ ਸਾਲ ਹੋਵੇਗੀ ਰਿਲੀਜ਼

by Navjot
November 21, 2026
0

ਚੇਨਈ, 21ਨਵੰਬਰ (ਵਿਸ਼ਵ ਵਾਰਤਾ) - ਨਿਰਦੇਸ਼ਕ ਸਿਧਾਰਥ ਦੀ ਆਉਣ ਵਾਲੀ ਕ੍ਰਾਈਮ ਡਰਾਮਾ ਫਿਲਮ 'ਸਿਟੀ ਆਫ਼ ਗੋਲਡ' - ਜਿਸ ਵਿੱਚ ਅਭਿਨੇਤਾ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

Manipur spurious liquor tragedy : ਮਰਨ ਵਾਲਿਆਂ ਦੀ ਗਿਣਤੀ ਹੋਈ 13 , ਲਗਭਗ 300 ਲੋਕ ਬਿਮਾਰ

by Navjot
November 21, 2026
0

ਇੰਫਾਲ, 21 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਮਣੀਪੁਰ ਦੇ ਚੰਦੇਲ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
4 weeks ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 