- ਆਈ.ਜੀ. (ਜੇਲ) ਨੂੰ ਦੋ ਦਿਨਾਂ ਅੰਦਰ ਜਾਂਚ ਰਿਪੋਰਟ ਸੌਂਪਣ ਨੂੰ ਕਿਹਾ
- ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਕੀਤੀ ਜਾਵੇਗੀ ਸਖਤ ਕਾਰਵਾਈ: ਰੰਧਾਵਾ
ਚੰਡੀਗੜ, 14 ਮਈ (ਵਿਸ਼ਵ ਵਾਰਤਾ)- ਲੁਧਿਆਣਾ ਕੇਂਦਰੀ ਜੇਲ ਵਿੱਚੋਂ ਦੋ ਕੈਦੀਆਂ ਦੇ ਫਰਾਰ ਹੋ ਜਾਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਜੇਲ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਜਾਰੀ ਕਰਦਿਆਂ ਆਈ.ਜੀ. (ਜੇਲ) ਨੂੰ ਦੋ ਦਿਨਾਂ ਦੇ ਅੰਦਰ ਜਾਂਚ ਰਿਪੋਰਟ ਸੌਂਪਣ ਦੇ ਆਦੇਸ਼ ਦਿੱਤੇ ਹਨ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਰੰਧਾਵਾ ਨੇ ਕਿਹਾ ਕਿ ਜੇਲ ਵਿੱਚੋਂ ਕੈਦੀਆਂ ਦਾ ਫਰਾਰ ਹੋਣਾ ਬਹੁਤ ਗੰਭੀਰ ਮਾਮਲਾ ਹੈ ਜਿਸ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਅੱਜ ਸਵੇਰੇ ਇਸ ਘਟਨਾ ਵਾਪਰਨ ਉਪਰੰਤ ਉਨ•ਾਂ ਆਈ.ਜੀ. (ਜੇਲ), ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਅਤੇ ਕਮਿਸ਼ਨਰ ਨੂੰ ਮੌਕੇ ‘ਤੇ ਘਟਨਾ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ। ਉਨ•ਾਂ ਕਿਹਾ ਕਿ ਘਟਨਾ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਜ਼ਿੰਮਾ ਆਈ.ਜੀ. (ਜੇਲ) ਨੂੰ ਸੌਂਪਿਆ ਹੈ ਜਿਨ•ਾਂ ਨੂੰ ਦੋ ਦਿਨਾਂ ਅੰਦਰ ਰਿਪੋਰਟ ਸੌਂਪਣ ਨੂੰ ਕਿਹਾ ਹੈ। ਸ.ਰੰਧਾਵਾ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।