• Latest
  • Trending
ਗੁਰੂ ਰਵਿਦਾਸ ਜੀ ਵੱਲੋਂ ਦਿਖਾਏ ਰਸਤੇ ‘ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਉਪਰਾਲੇ ਕਰ ਰਹੀ ਹੈ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ

ਗੁਰੂ ਰਵਿਦਾਸ ਜੀ ਵੱਲੋਂ ਦਿਖਾਏ ਰਸਤੇ ‘ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਉਪਰਾਲੇ ਕਰ ਰਹੀ ਹੈ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

6 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

9 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

9 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

10 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

10 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

10 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

10 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

12 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

12 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

12 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

12 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

13 hours ago
Hindi News
English News
Monday, November 9, 2026
No Result
View All Result
16 °c
Chandigarh
22 ° Tue
23 ° Wed
22 ° Thu
23 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਗੁਰੂ ਰਵਿਦਾਸ ਜੀ ਵੱਲੋਂ ਦਿਖਾਏ ਰਸਤੇ ‘ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਉਪਰਾਲੇ ਕਰ ਰਹੀ ਹੈ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ

February 4, 2023
in ADMINISTRATION, MOHALI, ਅਜੀਤਗੜ੍ਹ, ਅੰਮ੍ਰਿਤਸਰ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ
ਗੁਰੂ ਰਵਿਦਾਸ ਜੀ ਵੱਲੋਂ ਦਿਖਾਏ ਰਸਤੇ ‘ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਉਪਰਾਲੇ ਕਰ ਰਹੀ ਹੈ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਭਗਤ ਰਵਿਦਾਸ  ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਗੁਰੂ ਰਵਿਦਾਸ ਜੀ ਵੱਲੋਂ ਦਿਖਾਏ ਰਸਤੇ ‘ਤੇ ਚੱਲਦਿਆਂ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਉਪਰਾਲੇ ਕਰ ਰਹੀ ਹੈ ਸਰਕਾਰ – ਮੁੱਖ ਮੰਤਰੀ ਭਗਵੰਤ ਮਾਨ

ਜਲੰਧਰ, 4 ਫਰਵਰੀ (ਵਿਸ਼ਵ ਵਾਰਤਾ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੋਕਾਂ ਨੂੰ ਗੁਰੂ ਰਵਿਦਾਸ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕਰਦਿਆਂ ਸਮਾਜ ਵਿੱਚ ਫੈਲੀਆਂ ਵੱਖ-ਵੱਖ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦਾ ਸੱਦਾ ਦਿੱਤਾ।

ਗੁਰੂ ਰਵਿਦਾਸ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸ਼ੋਭਾ ਯਾਤਰਾ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦੀ ਪਾਵਨ ਬਾਣੀ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਨੇ ਵਿਸ਼ਵ ਨੂੰ ਮਨੁੱਖਤਾ ਦਾ ਮਾਰਗ ਦਿਖਾਇਆ। ਭਗਵੰਤ ਮਾਨ ਨੇ ਕਿਹਾ ਕਿ ਇਹ ਬਾਣੀ ਸਮਾਜ ਨੂੰ ਦਰਪੇਸ਼ ਸਮੱਸਿਆਵਾਂ ਤੋਂ ਮੁਕਤੀ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ  ਗੁਰੂ ਰਵਿਦਾਸ  ਦੇ ਦਿਖਾਏ ਰਸਤੇ ‘ਤੇ ਚੱਲਦਿਆਂ ਸੂਬਾ ਸਰਕਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਅਤੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਵੱਲੋਂ ਦਰਸਾਏ ਬਰਾਬਰੀ ਦੇ ਮਾਰਗ ਅਨੁਸਾਰ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੇ ਸਕੂਲਾਂ ਨੂੰ ਅਤਿ ਆਧੁਨਿਕ ਬੁਨਿਆਦੀ ਢਾਂਚੇ ਅਤੇ ਮਨੁੱਖੀ ਵਸੀਲਿਆਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਸਮਾਜ ਦੇ ਕਮਜ਼ੋਰ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦਿੱਤੀ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਕੇ ਹੀ ਗਰੀਬੀ ਨੂੰ ਦੂਰ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਧਿਆਨ ਇਸ ਗੱਲ ਨੂੰ ਯਕੀਨੀ ਬਣਾਉਣਾ ਹੈ ਕਿ ਨੌਜਵਾਨ ਨੌਕਰੀ ਦੀ ਭਾਲ ਕਰਨ ਵਾਲਿਆਂ ਦੀ ਬਜਾਏ ਨੌਕਰੀ ਦੇਣ ਵਾਲੇ ਬਣਨ। ਭਗਵੰਤ ਮਾਨ ਨੇ ਕਿਹਾ ਕਿ ਅਗਾਂਹਵਧੂ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਲਈ ਇਹ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਬਦਕਿਸਮਤੀ ਨਾਲ ਸੂਬੇ ਦੀ ਸੱਤਾ ‘ਤੇ ਕਾਬਜ਼ ਲੋਕਾਂ ਨੇ ਆਪਣੇ ਸਵਾਰਥੀ ਸਿਆਸੀ ਹਿੱਤਾਂ ਲਈ ਲੋਕਾਂ ਨੂੰ ਬੇਰਹਿਮੀ ਨਾਲ ਲੁੱਟਿਆ। ਉਨ੍ਹਾਂ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਗਰੀਬ ਵਿਦਿਆਰਥੀਆਂ ਦੀ ਭਲਾਈ ਲਈ ਰੱਖੇ ਫੰਡਾਂ ਦੀ ਵੀ ਲੁੱਟ ਕੀਤੀ ਗਈ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਵੱਲੋਂ ਲੁੱਟਿਆ ਗਿਆ ਇੱਕ-ਇੱਕ ਪੈਸਾ ਉਨ੍ਹਾਂ ਕੋਲੋਂ ਵਸੂਲ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਇਸ ਪਵਿੱਤਰ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੰਦਿਆਂ  ਗੁਰੂ ਰਵਿਦਾਸ ਮਹਾਰਾਜ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਦਾ ਜੀਵਨ ਅਤੇ ਸਿੱਖਿਆਵਾਂ ਮਨੁੱਖਤਾ ਨੂੰ ਬਰਾਬਰਤਾ ਵਾਲੇ ਸਮਾਜ ਵੱਲ ਸੇਧ ਦਿੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ–ਇੱਕ ਮਹਾਨ ਅਧਿਆਤਮਿਕ ਦੂਤ ਅਤੇ ਸਮਾਜ ਦੇ ਗਰੀਬ ਤੇ ਬੇਸਹਾਰਾ ਤਬਕਿਆਂ ਦੇ ਮਸੀਹਾ, ਨੇ ਸਾਨੂੰ ਨੇਕ ਜੀਵਨ ਜਿਊਣ ਦਾ ਉਪਦੇਸ਼ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ‘ਪ੍ਰਕਾਸ਼ ਉਤਸਵ’ ਅਜਿਹੇ ਸਮਾਜ ਦੀ ਸਿਰਜਣਾ ਦੇ ਕਾਰਜ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਦਾ ਮੌਕਾ ਹੈ ਜਿੱਥੇ ਹਰ ਮਨੁੱਖ ਬਿਨਾਂ ਕਿਸੇ ਭੇਦਭਾਵ ਦੇ ਸਵੈ-ਮਾਣ ਅਤੇ ਗੌਰਵ ਨਾਲ ਜੀਵਨ ਬਤੀਤ ਕਰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜਾਤ-ਪਾਤ, ਨਸਲ, ਰੰਗ, ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਸਮੂਹਿਕ ਤੌਰ ‘ਤੇ ਗੁਰੂ ਜੀ ਦਾ ਪ੍ਰਕਾਸ਼ ਉਤਸਵ ਮਨਾਉਣ। ਭਗਵੰਤ ਮਾਨ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਨਿਮਰਤਾ ਅਤੇ ਮਾਨਵੀ ਸਨਮਾਨ ਦੀ ਭਾਵਨਾ ਨੂੰ ਮੂਰਤੀਮਾਨ ਕੀਤਾ।

ਮੁੱਖ ਮੰਤਰੀ ਨੇ ਕਿਹਾ ਕਿ  ਗੁਰੂ ਰਵਿਦਾਸ ਜੀ ਦਾ ਮਹਾਨ ਸੰਦੇਸ਼ ਸਦੀਆਂ ਤੋਂ ਸਮੁੱਚੇ ਸਮਾਜ ਲਈ ਗਿਆਨ ਦਾ ਸਰੋਤ ਰਿਹਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੀਵਨ ਅਤੇ ਸਿੱਖਿਆਵਾਂ ਸਾਨੂੰ ਹਮੇਸ਼ਾ ਅਜਿਹੇ ਮਾਨਵਤਾ ਭਰਪੂਰ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕਰਦੀਆਂ ਰਹਿਣਗੀਆਂ ਜਿੱਥੇ ਹਰੇਕ ਵਿਅਕਤੀ ਨੂੰ ਉਸ ਦੀ ਜਾਤ, ਨਸਲ, ਧਰਮ ਜਾਂ ਲਿੰਗ ਦੀ ਪਰਵਾਹ ਕੀਤੇ ਬਿਨਾਂ ਬਣਦਾ ਮਾਣ-ਸਨਮਾਨ ਦਿੱਤਾ ਜਾਂਦਾ ਹੈ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਦਿੱਤਾ ਗਿਆ ਪਿਆਰ, ਦਇਆ ਅਤੇ ਬਰਾਬਰੀ ਦਾ ਸੰਦੇਸ਼ ਆਉਣ ਵਾਲੇ ਸਮੇਂ ਵਿੱਚ ਵੀ ਸਾਨੂੰ ਸਮਰਪਣ ਅਤੇ ਸ਼ਰਧਾ ਨਾਲ ਮਨੁੱਖਤਾ ਦੀ ਸੇਵਾ ਕਰਨ ਲਈ ਪ੍ਰੇਰਿਤ ਕਰਦਾ ਰਹੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਉਹ ਮਹਾਨ ਗੁਰੂਆਂ, ਸ਼ਹੀਦਾਂ, ਸੰਤਾਂ ਅਤੇ ਪੀਰਾਂ ਨਾਲ ਸਬੰਧਤ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕਰਦੇ ਹਨ। ਹਾਲਾਂਕਿ, ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੇਖ ਕੇ ਹੈਰਾਨੀ ਹੋਈ ਹੈ ਕਿ ਅਜਿਹੀਆਂ ਜ਼ਿਆਦਾਤਰ ਥਾਵਾਂ ‘ਤੇ ਉਨ੍ਹਾਂ ਦਾ ਇਹ ਕਹਿ ਕੇ ਸਵਾਗਤ ਕੀਤਾ ਜਾਂਦਾ ਹੈ ਕਿ ਉਹ ਇਸ ਸਮਾਗਮ ਦਾ ਹਿੱਸਾ ਬਣਨ ਵਾਲੇ ਪਹਿਲੇ ਮੁੱਖ ਮੰਤਰੀ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਆਗੂਆਂ ਕੋਲ ਅਜਿਹੇ ਸਮਾਗਮਾਂ ਵਿੱਚ ਸ਼ਾਮਲ ਹੋਣ ਦਾ ਸਮਾਂ ਵੀ ਨਹੀਂ ਸੀ, ਉਨ੍ਹਾਂ ਨੂੰ ਹੁਣ ਲੋਕਾਂ ਨੇ ਬਾਹਰ ਦਾ ਰਾਹ ਵਿਖਾ ਦਿੱਤਾ।

ਇਸ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਪ੍ਰਬੰਧਕਾਂ ਵੱਲੋਂ ਮੁੱਖ ਮੰਤਰੀ ਦਾ ਸਨਮਾਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ਼ੀਤਲ ਅੰਗੁਰਾਲ, ਬਲਕਾਰ ਸਿੰਘ, ਰਮਨ ਅਰੋੜਾ ਤੇ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ, ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਤੇ ਹੋਰ ਵੀ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

 ਰੋਮਾਂਟਿਕ ਫਿਲਮ ‘Main Na Raha Mera’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

 ਰੋਮਾਂਟਿਕ ਫਿਲਮ ‘Main Na Raha Mera’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼

by Navjot
4 weeks ago
0

 ਰੋਮਾਂਟਿਕ ਫਿਲਮ ‘Main Na Raha Mera’ ਹੁਣ 11 ਦਸੰਬਰ ਨੂੰ ਹੋਵੇਗੀ ਰਿਲੀਜ਼   ਮੁੰਬਈ, 13 ਅਕਤੂਬਰ (ਵਿਸ਼ਵ ਵਰਾਤਾ): ਅਦਾਕਾਰ ਅਧਿਐਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 