ਚੰਡੀਗੜ, 15 ਮਈ -30 ਸਾਲ ਪੁਰਾਣੇ ਰੋਡ ਰੇਜ ਮਾਮਲੇ ਵਿਚ ਸੁਪਰੀਮ ਕੋਰਟ ਨੇ ਅੱਜ ਪੰਜਾਬ ਸਰਕਾਰ ‘ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਬਰੀ ਕਰ ਦਿਤਾ ਹੈ। ਬਰੀ ਹੋਣ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਮੇਰੇ ਨਾਲ ਲੋਕਾਂ ਦੀਆਂ ਦੁਆਵਾਂ ਸਨ ਅਤੇ ਉਹ ਲੋਕਾਂ ਤੇ ਪਰਮਾਤਮਾ ਦਾ ਬਹੁਤ-ਬਹੁਤ ਧੰਨਵਾਦ ਕਰਦੇ ਹਨ। ਉਹਨਾਂ ਕਿਹਾ ਕਿ ਮੇਰੀ ਜ਼ਿੰਦਗੀ ਪੰਜਾਬ ਨੂੰ ਸਮਰਪਿਤ ਹੈ।
ਇਸ ਤੋਂ ਇਲਾਵਾ ਉਹਨਾਂ ਕਿਹਾ ਕਿ ਉਹ ਸਾਰੀ ਜ਼ਿੰਦਗੀ ਕਾਂਗਰਸ ਪਾਰਟੀ ਨਾਲ ਖੜੇ ਰਹਿਣਗੇ। ਉਨਾਂ ਨੇ ਰਾਹੁਲ ਗਾਂਧੀ ਨੂੰ ਸਭ ਤੋਂ ਬਿਹਤਰ ਦੱਸਿਆ। ਉਹਨਾਂ ਕਿਹਾ ਕਿ ਮੈਂ ਰਾਹੁਲ ਗਾਂਧੀ ਤੇ ਸੋਨੀਆ ਗਾਂਧੀ ਨੂੰ ਸੰਦੇਸ਼ ਭੇਜਿਆ ਹੈ ਕਿ ਮੇਰਾ ਜੀਵਨ ਉਨਾਂ ਲਈ ਹੈ।