ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਨਿਯੁਕਤ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਤੀ ਵਧਾਈ
ਚੰਡੀਗੜ੍ਹ, 4ਫਰਵਰੀ(ਵਿਸ਼ਵ ਵਾਰਤਾ)- ਅੱਜ ਪੰਜਾਬ ਸਰਕਾਰ ਵੱਲੋਂ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ 13 ਚੇਅਰਮੈਨ ਨਿਯੁਕਤ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਇਹ ਜਾਣਕਾਰੀ ਟਵੀਟ ਕਰਕੇ ਸਾਂਝੀ ਕੀਤੀ ਹੈ। ਜਿਹਨਾਂ ਨਵੇਂ ਚੇਅਰਮੈਨਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ, ਉਹਨਾਂ ਵਿੱਚ ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਲਗਾਇਆ ਗਿਆ ਹੈ।
ਦੱਸ ਦਈਏ ਕਿ ਹਰਚੰਦ ਸਿੰਘ ਬਰਸਟ ਪਿਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਲਈ ਕੰਮ ਕਰਦੇ ਆ ਰਹੇ ਹਨ। ਉਹਨਾਂ ਨੂੰ ਪਹਿਲਾਂ ਵੀ ‘ਆਪ’ ਨੇ ਸੂਬਾ ਜਨਰਲ ਸਕੱਤਰ ਲਗਾਇਆ ਹੋਇਆ ਸੀ। ਉਹ ਆਪਣਾ ਕੰਮ ਬੜੀ ਤਨਦੇਹੀ ਤੇ ਇਮਾਨਦਾਰੀ ਨਾਲ ਕਰਦੇ ਆ ਰਹੇ ਹਨ। ਉਹਨਾਂ ਨੇ ਹਜ਼ਾਰਾਂ ਹੀ ਲੀਡਰਾਂ ਨੂੰ ਹੋਰ ਪਾਰਟੀਆਂ ਤੋਂ ਵੱਖ ਕਰਕੇ ਆਮ ਆਦਮੀ ਪਾਰਟੀ ਵਿੱਚ ਵੀ ਸ਼ਾਮਿਲ ਕਰਵਾਇਆ ਹੈ। ਅੱਜ ਉਹਨਾਂ ਨੂੰ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ, ਉਹਨਾਂ ਦੀ ਨਿਯੁਕਤੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।























