ਨਸ਼ੇ ’ਚ ਡਿਊਟੀ ਕਰਨ ਵਾਲਾ ASI ਮੁਅੱਤਲ
ਚੰਡੀਗੜ੍ਹ, 6 ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਪੁਲਿਸ ਦੇ ਇਕ ASI ਨੂੰ ਡਿਊਟੀ ਦੌਰਾਨ ਨਸ਼ਾ ਕਰਨ ਦੇ ਦੋਸ਼ ਵਿੱਚ ਮੁਅੱਤਲ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਡੀਸੀ ਕੰਪਲੈਕਸ ਦੇ ਬਾਹਰ ਡਿਊਟੀ ਦੌਰਾਨ ਨਸ਼ੇ ਵਿੱਚ ਇੰਤਰਾਜਯੋਗ ਹਰਕਤ ਕਰਨ ਦੇ ਦੋਸ਼ ਵਿੱਚ ਏਐਸਆਈ ਨੁੰ ਮੁਅੱਤਲ ਕੀਤਾ ਗਿਆ ਹੈ। ਬੀਤੇ ਦਿਨੀਂ ਡਿਊਟੀ ਦੌਰਾਨ ਏਐਸਆਈ ਸੁਖਵਿੰਦਰ ਸਿੰਘ ਨੇ ਨਸ਼ੇ ਵਿੱਚ ਡਿਊਟੀ ਦੌਰਾਨ ਆਪਣੇ ਕੱਪੜੇ ਉਤਾਰ ਦਿੱਤੇ ਸਨ, ਜਿਸ ਤੋਂ ਬਾਅਦ ਇਸ ਘਟਨਾ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਗਈ ਸੀ। ਇਸ ਸਬੰਧੀ ਏਸੀਪੀ ਕਮਲਜੀਤ ਸਿੰਘ ਔਲਖ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਨੂੰ ਨਸ਼ੇ ਦੀ ਹਾਲਤ ਵਿੱਚ ਅਜਿਹੀ ਹਰਕਤ ਕਰਨ ਦੇ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ।





















