ਸੁਪਰੀਮ ਕੋਰਟ ਨੂੰ ਮਿਲੇ ਨਵੇਂ ਜੱਜ
ਭਾਰਤ ਦੇ ਚੀਫ਼ ਜਸਟਿਸ ਨੇ ਚੁਕਾਈ ਸਹੁੰ
ਚੰਡੀਗੜ੍ਹ, 6ਫਰਵਰੀ(ਵਿਸ਼ਵ ਵਾਰਤਾ)-ਸੁਪਰੀਮ ਕੋਰਟ ਨੂੰ ਅੱਜ 5 ਨਵੇਂ ਜੱਜ ਮਿਲ ਗਏ ਹਨ। ਭਾਰਤ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ ਨੇ ਨਵੇਂ ਜੱਜਾਂ ਨੂੰ ਸਹੁੰ ਚੁਕਾਈ। ਦੱਸ ਦਈਏ ਕਿ ਹੁਣ ਸੁਪਰੀਮ ਕੋਰਟ ਵਿੱਚ ਜੱਜਾਂ ਦੀ ਕੁੱਲ ਗਿਣਤੀ 32 ਹੋ ਗਈ ਹੈ। ਸੁਪਰੀਮ ਕੋਰਟ ਵਿੱਚ ਜੱਜਾਂ ਦੀ ਮਨਜ਼ੂਰ ਸੰਖਿਆ 34 ਹੈ। ਰਾਜਸਥਾਨ, ਪਟਨਾ ਅਤੇ ਮਨੀਪੁਰ ਹਾਈ ਕੋਰਟਾਂ ਦੇ ਤਿੰਨ ਚੀਫ਼ ਜਸਟਿਸਾਂ, ਜਸਟਿਸ ਪੰਕਜ ਮਿੱਤਲ, ਜਸਟਿਸ ਸੰਜੇ ਕਰੋਲ ਅਤੇ ਪੀਵੀ ਸੰਜੇ ਕੁਮਾਰ ਨੇ ਸਹੁੰ ਚੁੱਕੀ। ਇਸ ਦੇ ਨਾਲ ਹੀ ਪਟਨਾ ਹਾਈ ਕੋਰਟ ਦੇ ਜਸਟਿਸ ਅਹਿਸਾਨੁਦੀਨ ਅਮਾਨੁੱਲਾ ਅਤੇ ਇਲਾਹਾਬਾਦ ਹਾਈ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਨੇ ਵੀ ਸਹੁੰ ਚੁੱਕੀ।























