ਇਨਵੈਸਟ ਪੰਜਾਬ ਸੰਮੇਲਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਵਿਖੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 6ਫਰਵਰੀ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਇਨਵੈਸਟ ਪੰਜਾਬ ਸੰਮੇਲਨ ਤੋਂ ਪਹਿਲਾਂ ਲੁਧਿਆਣਾ ਵਿਖੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ ਹੈ। ਇਸ ਮੀਟਿੰਗ ਦੀ ਜਾਣਕਾਰੀ ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਸੀਐੱਮ ਮਾਨ ਨੇ ਲਿਖਿਆ “ਇਨਵੈਸਟ ਪੰਜਾਬ ਸੰਮੇਲਨ ਤੋਂ ਪਹਿਲਾਂ ਲੁਧਿਆਣਾ ਵਿਖੇ ਕਾਰੋਬਾਰੀਆਂ ਨਾਲ ਮੀਟਿੰਗ ਕੀਤੀ…ਕੈਬਨਿਟ ‘ਚ ਨਵੀਂ ਉਦਯੋਗਿਕ ਨੀਤੀ ਨੂੰ ਦਿੱਤੀ ਮਨਜ਼ੂਰੀ ਤੋਂ ਬਾਅਦ ਕਾਰੋਬਾਰੀਆਂ ਨੇ ਨੀਤੀ ਦੀ ਸ਼ਲਾਘਾ ਕੀਤੀ ਤੇ ਪੰਜਾਬ ‘ਚ ਨਿਵੇਸ਼ ਨੂੰ ਲੈ ਕੇ ਵਿਚਾਰਾਂ ਹੋਈਆਂ… 22-23 ਫ਼ਰਵਰੀ ਨੂੰ ਹੋਣ ਵਾਲੇ ਸੰਮੇਲਨ ਨੂੰ ਕਾਮਯਾਬ ਬਣਾਉਣ ਲਈ ਨਿੱਘਾ ਸੱਦਾ ਦਿੱਤਾ…”
ਦੱਸ ਦਈਏ ਕਿ ਪੰਜਾਬ ਵਿੱਚ 22-23 ਫਰਵਰੀ ਨੂੰ ਇਨਵੈਸਟ ਪੰਜਾਬ ਸੰਮੇਲਨ ਹੋਣ ਜਾ ਰਿਹਾ ਹੈ। ਜਿਸ ਦੇ ਸੰਬੰਧ ਵਿੱਚ ਮੁੱਖ ਮੰਤਰੀ ਮਾਨ ਨੇ ਪਿਛਲੇ ਦਿਨੀਂ ਮੁੰਬਈ ਵਿਖੇ ਵੀ ਵੱਡੇ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਇਸ ਸੰਮੇਲਨ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੱਤਾ ਸੀ।
https://twitter.com/BhagwantMann/status/1622527003550453760?s=20&t=ILS6yu5a-HYz-CyzRdK3UA






















