• Latest
  • Trending
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ

4 years ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

20 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

49 minutes ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

1 hour ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

2 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

3 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

4 hours ago
Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

Punjab Weather: ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ

5 hours ago
Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

Chhath Puja 2026: ਅੱਜ ਤੋਂ ਸ਼ੁਰੂ ਹੋਇਆ ਚਾਰ ਰੋਜ਼ਾ ਛੱਠ ਪੂਜਾ ਦਾ ਤਿਉਹਾਰ

5 hours ago
Hindi News
English News
Friday, November 13, 2026
No Result
View All Result
26 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ

February 7, 2023
in ਸਿਆਸੀ, ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ

ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ

ਪਠਾਨਕੋਟ, 7 ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਅੱਗੇ ਵਧਾਉਣ ਲਈ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਉਦਯੋਗ ਦੇ ਵਿਕਾਸ ‘ਤੇ ਵੱਧ ਜ਼ੋਰ ਦੇਣ ਦਾ ਐਲਾਨ ਕੀਤਾ।

ਮੁੱਖ ਮੰਤਰੀ ਨੇ ਮੁਹਾਲੀ ਵਿਖੇ 23 ਤੇ 24 ਫਰਵਰੀ ਨੂੰ ਹੋਣ ਵਾਲੇ ਪੰਜਾਬ ਨਿਵੇਸ਼ ਸੰਮੇਲਨ ਦੀਆਂ ਤਿਆਰੀਆਂ ਦੇ ਹਿੱਸੇ ਵਜੋਂ ਇੱਥੇ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਸੂਬੇ ਦੀ ਸਰਹੱਦੀ ਪੱਟੀ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕਰਨ ਲਈ ਪਿਛਲੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਰਕਾਰਾਂ ਨੇ ਸਰਹੱਦੀ ਜ਼ਿਲ੍ਹਿਆਂ ਦੇ ਵਸਨੀਕਾਂ ਦੇ ਦੇਸ਼ ਲਈ ਪਾਏ ਵੱਡਮੁੱਲੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਨਾਲ ਪੂਰੀ ਤਰ੍ਹਾਂ ਧ੍ਰੋਹ ਕਮਾਇਆ ਹੈ। ਭਗਵੰਤ ਮਾਨ ਨੇ ਸਰਹੱਦੀ ਇਲਾਕਿਆਂ ਦੇ ਵਸਨੀਕਾਂ ਨੂੰ ‘ਸੱਚੇ ਦੇਸ਼ ਭਗਤ’ ਦੱਸਦਿਆਂ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਹਰ ਔਕੜ ਨੂੰ ਝੱਲਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਵੰਡ ਅਤੇ ਆਜ਼ਾਦੀ ਤੋਂ ਬਾਅਦ ਪਾਕਿਸਤਾਨ ਨਾਲ ਜੰਗਾਂ ਨੇ ਪੰਜਾਬ ਦੇ ਸਰਹੱਦੀ ਕਸਬਿਆਂ ਦੇ ਵਿਕਾਸ ਅਤੇ ਖ਼ੁਸ਼ਹਾਲੀ ਨੂੰ ਡੂੰਘੀ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਇਹ ਕਸਬੇ ਜੋ ਕਦੇ ਅਣਵੰਡੇ ਪੰਜਾਬ ਦੇ ਸਨਅਤੀ ਅਤੇ ਵਪਾਰਕ ਧੁਰੇ ਸਨ, ਹੁਣ ਛੋਟੇ-ਛੋਟੇ ਵਪਾਰਕ ਕੇਂਦਰਾਂ ਵਜੋਂ ਸਿਮਟ ਕੇ ਰਹਿ ਗਏ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ ਇਹੀ ਨਹੀਂ, ਸਗੋਂ ਸਰਹੱਦ ‘ਤੇ ਮਾਮੂਲੀ ਤਣਾਅ ਦਾ ਵੀ ਖਮਿਆਜ਼ਾ ਇਨ੍ਹਾਂ ਸਰਹੱਦੀ ਸ਼ਹਿਰਾਂ ਦੇ ਲੋਕਾਂ ਨੂੰ ਭੁਗਤਣਾ ਪੈਂਦਾ ਹੈ।

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਵਿੱਚ ਇਨ੍ਹਾਂ ਲੋਕਾਂ ਦੇ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦੇਣ ਦੀ ਬਜਾਏ ਪਿਛਲੀਆਂ ਸੂਬਾ ਸਰਕਾਰਾਂ ਨੇ ਇਨ੍ਹਾਂ ਖੇਤਰਾਂ ਵੱਲੋਂ ਪੂਰੀ ਤਰ੍ਹਾਂ ਅੱਖਾਂ ਬੰਦ ਕਰ ਲਈਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਸਬਿਆਂ ਦੇ ਮਿਹਨਤੀ ਅਤੇ ਬਹਾਦਰ ਲੋਕਾਂ ਨੇ ਸੂਬੇ ਵਿੱਚ ਉਦਯੋਗਾਂ ਨੂੰ ਵਿਕਸਤ ਕਰਨ ਵਿੱਚ ਵੱਡਾ ਯੋਗਦਾਨ ਪਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਲਈ ਕੁਝ ਨਹੀਂ ਕੀਤਾ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਆਖਿਆ ਕਿ ਸੂਬਾ ਸਰਕਾਰ ਸਰਹੱਦੀ ਕਸਬਿਆਂ ਵਿੱਚ ਉਦਯੋਗ ਦੇ ਵਿਆਪਕ ਵਿਕਾਸ ਲਈ ਛੇਤੀ ਹੀ ਇੱਕ ਖਾਕਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਇਕ ਪਾਸੇ ਉਦਯੋਗ ਦੇ ਧੁਰੇ ਵਜੋਂ ਵਿਕਸਤ ਕਰਨਾ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹਣਾ ਸਮੇਂ ਦੀ ਮੁੱਖ ਲੋੜ ਹੈ। ਸੈਰ ਸਪਾਟਾ ਖੇਤਰ ਦੀਆਂ ਅਥਾਹ ਸੰਭਾਵਨਾਵਾਂ ਦਾ ਲਾਭ ਉਠਾ ਕੇ ਸੂਬੇ ਭਰ ਦੇ ਸੈਰ ਸਪਾਟਾ ਉਦਯੋਗ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਭਗਵੰਤ ਮਾਨ ਨੇ ਰਣਜੀਤ ਸਾਗਰ ਡੈਮ ਦੀ ਮਿਸਾਲ ਦਿੰਦਿਆਂ ਕਿਹਾ ਕਿ ਸੂਬੇ ਨੂੰ ਕਈ ਕੁਦਰਤੀ ਸੋਮਿਆਂ ਦੀ ਬਖ਼ਸ਼ਿਸ਼ ਹੈ, ਜਿਨ੍ਹਾਂ ਨੂੰ ਅੰਤਰਰਾਸ਼ਟਰੀ ਸੈਰ-ਸਪਾਟਾ ਸਥਾਨਾਂ ਵਜੋਂ ਵਿਕਸਤ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਨ੍ਹਾਂ ਸੈਰ-ਸਪਾਟਾ ਕੇਂਦਰਾਂ ਵਿੱਚ ਸੂਬੇ ਨੂੰ ਅੰਤਰਰਾਸ਼ਟਰੀ ਪੱਧਰ ਉਤੇ ਸੈਰ-ਸਪਾਟੇ ਦੇ ਨਕਸ਼ੇ ‘ਤੇ ਲਿਆਉਣ ਦੀ ਵੱਡੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਮੌਜੂਦਾ ਉਦਯੋਗਿਕ ਇਕਾਈਆਂ ਦੀ ਸੁਰੱਖਿਆ, ਤਰੱਕੀ ਅਤੇ ਵਿਸਤਾਰ ਲਈ ਠੋਸ ਉਪਰਾਲੇ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਨੇ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਨੇ ਵਿਸ਼ਵ ਭਰ ਵਿੱਚ ਆਪਣੇ ਲਈ ਵਿਸ਼ੇਸ਼ ਸਥਾਨ ਬਣਾਇਆ ਹੈ ਅਤੇ ਸੂਬਾ ਸਰਕਾਰ ਇਨ੍ਹਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਕਿ ਇਹ ਮੌਜੂਦਾ ਇਕਾਈਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਹੋਰ ਉਦਯੋਗਾਂ ਨਾਲ ਮੁਕਾਬਲਾ ਕਰਨ ਦੇ ਯੋਗ ਹੋ ਸਕਣ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿੱਚ ਇਹ ਵਿਚਾਰ-ਵਟਾਂਦਰਾ ਸੈਸ਼ਨ ਕਰਵਾਉਣ ਦਾ ਮੁੱਖ ਮੰਤਵ 23 ਤੇ 24 ਫਰਵਰੀ ਨੂੰ ਮੁਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਵਿੱਚ ਸਥਾਨਕ ਉਦਯੋਗਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਦੀ ਵਿਸ਼ਾਲ ਸਮਰੱਥਾ ਨੂੰ ਦੁਨੀਆ ਸਾਹਮਣੇ ਦਿਖਾਉਣ ਲਈ ਸਥਾਨਕ ਸਨਅਤ ਦੀ ਸ਼ਮੂਲੀਅਤ ਸਮੇਂ ਦੀ ਲੋੜ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸਥਾਨਕ ਉਦਯੋਗ ਨੂੰ ਵਿਸ਼ਵ ਭਰ ਵਿੱਚ ਪੰਜਾਬ ਨੂੰ ਉਦਯੋਗਿਕ ਹੱਬ ਵਜੋਂ ਉਭਾਰਨ ਲਈ ਸੂਬੇ ਦਾ ਬ੍ਰਾਂਡ ਅੰਬੈਸਡਰ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਵਿੱਚ ਉਦਯੋਗਾਂ ਲਈ ਸਭ ਤੋਂ ਵੱਧ ਬਿਹਤਰੀਨ ਮਾਹੌਲ ਮੁਹੱਈਆ ਕਰਵਾਇਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੁਨੀਆ ਭਰ ਵਿਚ ਪੰਜਾਬੀਆਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਉੱਦਮੀ ਗੁਣਾਂ ਕਰਕੇ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਆਲਮੀ ਪੱਧਰ ਉਤੇ ਆਪਣੀ ਕਾਬਲੀਅਤ ਨੂੰ ਸਿੱਧ ਵੀ ਕੀਤਾ ਹੈ ਅਤੇ ਹੁਣ ਦੁਨੀਆ ਅੱਗੇ ਸੂਬੇ ਦੀ ਅਥਾਹ ਸਮਰੱਥਾ ਦਾ ਪ੍ਰਗਟਾਵਾ ਕਰਨ ਦਾ ਸਮਾਂ ਆ ਚੁੱਕਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਸਨਅਤਕਾਰਾਂ ਨੂੰ ਸੰਮੇਲਨ ਲਈ ਸੱਦਾ ਦੇਣ ਵਾਸਤੇ ਚੇਨਈ, ਹੈਦਰਾਬਾਦ ਅਤੇ ਮੁੰਬਈ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨਗਰਾਂ ਦੇ ਉਦਯੋਗਿਕ ਅਦਾਰੇ ਸੂਬੇ ਵਿੱਚ ਉਦਯੋਗਿਕ ਵਿਕਾਸ ਦੀਆਂ ਅਸੀਮ ਸੰਭਾਵਨਾਵਾਂ ਬਾਰੇ ਜਾਣ ਕੇ ਹੈਰਾਨ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਇਹ ਉਦਯੋਗਪਤੀ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਲਈ ਤਿਆਰ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਉਦਯੋਗ ਅਤੇ ਵਣਜ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਲਈ ਨਵੀਂ ਉਦਯੋਗਿਕ ਨੀਤੀ ਲਾਗੂ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਨੀਤੀ ਸਾਰੇ ਭਾਈਵਾਲਾਂ ਖਾਸ ਕਰਕੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰੇ ਤੋਂ ਬਾਅਦ ਤਿਆਰ ਕੀਤੀ ਗਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਸ ਨੀਤੀ ਦੇ ਸਬੰਧ ਵਿੱਚ ਜੇਕਰ ਕੋਈ ਹੋਰ ਸੁਝਾਅ ਹੈ ਤਾਂ ਅਸੀਂ ਉਸ ਦਾ ਸਵਾਗਤ ਕਰਾਂਗੇ।
ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਅਨਮੋਲ ਗਗਨ ਮਾਨ ਤੋਂ ਇਲਾਵਾ ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਦਲੀਪ ਕੁਮਾਰ ਤੇ ਸੀ.ਈ.ਓ. ਇਨਵੈਸਟ ਪੰਜਾਬ ਕੇ.ਕੇ.ਯਾਦਵ ਅਤੇ ਹੋਰ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

by Ranjit Singh
November 13, 2026
0

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ...

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

by Ranjit Singh
November 13, 2026
0

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ 'ਤੇ ਪਹਿਲੇ ਹੀ ਓਵਰ 'ਚ ਲੱਗੇ ਤਿੰਨ ਵੱਡੇ ਝਟਕੇ ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Most Popular

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
1 week ago
0

  ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) 💫💫ਤੁਹਾਡੀ ਜ਼ਿੰਦਗੀ ਵਿੱਚ ਇੱਕ ਅਦਭੁਤ ਬਦਲਾਅ ਉਦੋਂ ਆਉਂਦਾ ਹੈ ਜਦੋਂ ਤੁਸੀਂ ਉਨ੍ਹਾਂ ਚੀਜ਼ਾਂ 'ਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 