ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰੀ ਕੋਠੀ ਨੂੰ ਖ਼ਾਲੀ ਕਰਨ ਦੇ ਨਿਰਦੇਸ਼
ਚੰਡੀਗੜ੍ਹ, 7ਫਰਵਰੀ(ਵਿਸ਼ਵ ਵਾਰਤਾ)ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਰਕਾਰੀ ਕੋਠੀ ਨੂੰ ਖ਼ਾਲੀ ਕਰਵਾਉਣ ਨੂੰ ਲੈ ਕੇ ਪ੍ਰਸ਼ਾਸਨ ਨੇ ਨਿਰਦੇਸ਼ ਦਿੱਤੇ ਹਨ। ਐੱਸਡੀਐੱਮ (ਸੈਂਟਰਲ) ਸੰਯਮ ਗਰਗ ਨੇ ਇਹ ਨਿਰਦੇਸ਼ ਜਾਰੀ ਕੀਤੇ ਹਨ। ਪ੍ਰਾਪਰਟੀ ਵਿਭਾਗ ਦੀ ਟੀਮ ਮੰਗਲਵਾਰ ਨੂੰ ਸੈਕਟਰ 5 ਸਥਿਤ ਕੋਠੀ ਨੰਬਰ 03/33 ਪੁੱਜੀ ਅਤੇ ਕੋਠੀ ਵਿਚ ਰਹਿ ਰਹੇ ਬੇਅੰਤ ਸਿੰਘ ਦੇ ਪੁੱਤਰ ਤੇਜ ਪ੍ਰਕਾਸ਼ ਸਿੰਘ ਨੂੰ ਨਿਰਦੇਸ਼ ਦੇ ਸਬੰਧ ਵਿਚ ਨੋਟਿਸ ਦਿੱਤਾ। ਦੱਸ ਦਈਏ ਕਿ ਯੂਟੀ ਹਾਊਸ ਅਲਾਟਮੈਂਟ ਕਮੇਟੀ ਪਹਿਲਾਂ ਹੀ ਇਸ ਸਰਕਾਰੀ ਕੋਠੀ ਦੀ ਅਲਾਟਮੈਂਟ ਰੱਦ ਕਰ ਚੁੱਕੀ ਹੈ।
ਇਹ ਕੋਠੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਦਿੱਤੀ ਗਈ ਸੀ। ਕਾਂਗਰਸੀ ਨੇਤਾ ਬੇਅੰਤ ਸਿੰਘ ਸਾਲ 1992 ਤੋਂ 95 ਤਕ ਪੰਜਾਬ ਦੇ ਮੁੱਖ ਮੰਤਰੀ ਰਹੇ ਸਨ। ਇਕ ਅੱਤਵਾਦੀ ਹਮਲੇ ’ਚ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਦਾ ਪਰਿਵਾਰ ਇਸ ਸਰਕਾਰੀ ਕੋਠੀ ’ਚ ਹਾਲੇ ਤਕ ਰਹਿ ਰਿਹਾ ਸੀ।






















