ਐਕਸੀਡੈਂਟ ਤੋਂ ਬਾਅਦ ਪਹਿਲੀ ਵਾਰ ਸਾਹਮਣੇ ਆਏ ਕ੍ਰਿਕਟਰ ਰਿਸ਼ਭ ਪੰਤ
ਰਿਕਵਰੀ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ
ਚੰਡੀਗੜ੍ਹ,11ਫਰਵਰੀ(ਵਿਸ਼ਵ ਵਾਰਤਾ)- ਐਕਸੀਡੈਂਟ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਸਟਾਰ ਬੱਲੇਬਾਜ਼ ਅਤੇ ਵਿਕਟਕੀਪਰ ਰਿਸ਼ਭ ਪੰਤ ਪਹਿਲੀ ਵਾਰ ਸਾਹਮਣੇ ਆਏ ਹਨ। ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਆਪਣੀਆਂ ਰਿਕਵਰੀ ਦੀਆਂ ਫੋਟੋਆਂ ਸ਼ੇਅਰ ਕੀਤੀਆਂ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ 30 ਦਸੰਬਰ ਨੂੰ ਉਹ ਕਾਰ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਜਿਸ ਤੋਂ ਬਾਅਦ ਉਹਨਾਂ ਦੇ ਸਿਰ ਅਤੇ ਸਰੀਰ ਦੇ ਹੋਰ ਹਿੱਸਿਆਂ ‘ਤੇ ਗੰਭੀਰ ਸੱਟਾਂ ਲੱਗੀਆਂ। ਪੰਤ ਦਿੱਲੀ ਤੇ ਰੁੜਕੀ ਦੇ ਰਸਤੇ ਘਰ ਜਾ ਰਿਹਾ ਸੀ ਕਿ ਤੇਜ਼ ਰਫਤਾਰ ਨਾਲ ਉਸ ਦੀ ਗੱਡੀ ਡਿਵਾਈਡਰ ਨਾਲ ਟਕਰਾ ਗਈ ਸੀ। ਇਸ ਤੋਂ ਬਾਅਦ ਕਾਰ ਨੂੰ ਅੱਗ ਲੱਗ ਗਈ ਪਰ ਪੰਤ ਕਾਰ ਦਾ ਸ਼ੀਸ਼ਾ ਤੋੜ ਬਾਹਰ ਆ ਗਏ ਸਨ, ਜਿਸ ਤੋਂ ਬਾਅਦ ਰਿਸ਼ਤ ਪੰਤ ਨੂੰ ਦੇਹਰਾਦੂਨ ਦੇ ਮੈਕਸ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ।
ਹੁਣ ਹੋਲੀ-ਹੋਲੀ ਰਿਸ਼ਭ ਠੀਕ ਹੋ ਰਹੇ ਹਨ, ਉਹਨਾਂ ਨੇ ਆਪਣੀ ਰਿਕਵਰੀ ਦੀਆਂ ਤਸਵੀਰਾਂ ਵੀ ਸ਼ੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆ ਹਨ ਅਤੇ ਟਵੀਟ ਕੀਤਾ “ਇੱਕ ਕਦਮ ਅੱਗੇ
ਇੱਕ ਕਦਮ ਮਜ਼ਬੂਤ
ਇੱਕ ਕਦਮ ਬਿਹਤਰ”
One step forward
One step stronger
One step better pic.twitter.com/uMiIfd7ap5— Rishabh Pant (@RishabhPant17) February 10, 2023























