ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਬਨਾਮ ਪਾਕਿਸਤਾਨ
ਭਾਰਤੀ ਟੀਮ ਨੇ ਗਵਾਈਆਂ ਦੋ ਵਿਕਟਾਂ ਜਾਣੋ, ਮੈਚ ਦਾ ਪੂਰਾ ਹਾਲ
ਚੰਡੀਗੜ੍ਹ,12ਫਰਵਰੀ(ਵਿਸ਼ਵ ਵਾਰਤਾ)ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 4 ਵਿਕਟਾਂ ‘ਤੇ 149 ਦੌੜਾਂ ਬਣਾਈਆਂ ਹਨ ਅਤੇ ਭਾਰਤ ਨੂੰ 150 ਦੌੜਾਂ ਦਾ ਟੀਚਾ ਦਿੱਤਾ ਹੈ।
ਜਵਾਬ ਵਿੱਚ ਭਾਰਤ ਨੇ 13 ਓਵਰਾਂ ਵਿੱਚ ਦੋ ਵਿਕਟਾਂ ਗਵਾ ਕੇ 91ਦੌੜਾਂ ਬਣਾ ਲਈਆਂ ਹਨ। ਇਸ ਤੋਂ ਪਹਿਲਾਂ ਸ਼ੇਫਾਲੀ ਵਰਮਾ 33 ਦੌੜਾਂ ਬਣਾ ਕੇ ਆਊਟ ਹੋ ਗਈ ਅਤੇ ਯਾਸਤਿਕਾ ਭਾਟਿਆ ਨੇ 17 ਦੌੜਾਂ ਬਣਾਈਆਂ। ਜੇਮਿਮਾ ਅਤੇ ਹਰਮਨਪ੍ਰੀਤ ਕੌਰ ਕ੍ਰੀਜ਼ ਤੇ ਹਨ।























