ਮਹਿਲਾ ਟੀ-20 ਵਿਸ਼ਵ ਕੱਪ : ਭਾਰਤ ਬਨਾਮ ਪਾਕਿਸਤਾਨ
ਟੀਮ ਇੰਡੀਆ ਨੇ ਗੁਆਇਆ ਤੀਜਾ ਵਿਕਟ
ਚੰਡੀਗੜ੍ਹ,12ਫਰਵਰੀ(ਵਿਸ਼ਵ ਵਾਰਤਾ)-ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ ਅਤੇ ਪਾਕਿਸਤਾਨ ਦਾ ਮੈਚ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਖੇਡਿਆ ਜਾ ਰਿਹਾ ਹੈ। ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ‘ਚ 4 ਵਿਕਟਾਂ ‘ਤੇ 149 ਦੌੜਾਂ ਬਣਾਈਆਂ ਹਨ ਅਤੇ ਭਾਰਤ ਨੂੰ 150 ਦੌੜਾਂ ਦਾ ਟੀਚਾ ਦਿੱਤਾ ਹੈ।
ਜਵਾਬ ਵਿੱਚ ਭਾਰਤੀ ਟੀਮ ਨੇ13.3 ਓਵਰਾਂ ‘ਚ ਤਿੰਨ ਵਿਕਟਾਂ ‘ਤੇ 91 ਦੌੜਾਂ ਬਣਾਈਆਂ। ਜੇਮਿਮਾ ਰੌਡਰਿਗਜ਼ ਅਤੇ ਰਿਚਾ ਘੋਸ਼ ਕ੍ਰੀਜ਼ ‘ਤੇ ਹਨ। ਕਪਤਾਨ ਹਰਮਨਪ੍ਰੀਤ ਕੌਰ 16 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਤੋਂ ਪਹਿਲਾਂ ਸ਼ੈਫਾਲੀ ਵਰਮਾ (33 ਦੌੜਾਂ) ਅਤੇ ਯਸਤਿਕਾ ਭਾਟੀਆ 17 ਦੌੜਾਂ ਬਣਾ ਕੇ ਆਊਟ ਹੋ ਗਈਆਂ।























