• Latest
  • Trending
ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਅਹਿਮ ਕਦਮ ਚੁਕੇਗੀ ਸਰਕਾਰ : ਮੁੱਖ ਮੰਤਰੀ 

ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਅਹਿਮ ਕਦਮ ਚੁਕੇਗੀ ਸਰਕਾਰ : ਮੁੱਖ ਮੰਤਰੀ 

8 years ago
ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

2 minutes ago
ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

50 minutes ago
ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

51 minutes ago
ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

54 minutes ago
ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

ਪੰਜਾਬ ਵਿੱਚ ਪਰਾਲੀ ਸਾੜਨ ਦੇ 5,002 ਮਾਮਲੇ ਦਰਜ ; 1,575 ਕਿਸਾਨਾਂ ਨੂੰ ਜੁਰਮਾਨਾ, 1,155 ਮਾਮਲਿਆਂ ਵਿੱਚ ਐਫ.ਆਈ.ਆਰ. ਦਰਜ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

Punjab ‘ਚ ਜਨਗਣਨਾ-2027 ਲਈ ਜਾਗਰੂਕਤਾ ਮੁਹਿੰਮ ਸ਼ੁਰੂ, 9 ਡਿਜੀਟਲ ਵੈਨਾਂ ਰਵਾਨਾ

2 hours ago
Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

Punjab: CM ਮਾਨ ਵੱਲੋਂ ਅਮਲੋਹ ਵਿੱਚ 1000 ਖੇਡ ਮੈਦਾਨਾਂ ਦਾ ਵਰਚੁਅਲ ਉਦਘਾਟਨ

2 hours ago
Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

Punjab: ਅਕਾਲ ਤਖ਼ਤ ਸਾਹਿਬ ਨੇ ਦੋ ਕੀਰਤਨੀ ਜਥਿਆਂ ‘ਤੇ ਕੀਤੀ ਵੱਡੀ ਕਾਰਵਾਈ, ਪੜ੍ਹੋ ਵੇਰਵਾ

3 hours ago
Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

3 hours ago
Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

Punjab: ਈਡੀ ਨੇ ‘ਆਪ’ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੂੰ ਭੇਜਿਆ ਸੰਮਨ

4 hours ago
Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

Punjab: ਆਮ ਆਦਮੀ ਪਾਰਟੀ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ

4 hours ago
Hindi News
English News
Wednesday, November 11, 2026
No Result
View All Result
29 °c
Chandigarh
22 ° Thu
23 ° Fri
23 ° Sat
18 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਅਹਿਮ ਕਦਮ ਚੁਕੇਗੀ ਸਰਕਾਰ : ਮੁੱਖ ਮੰਤਰੀ 

May 16, 2018
in ਪੰਜਾਬ
ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਅਹਿਮ ਕਦਮ ਚੁਕੇਗੀ ਸਰਕਾਰ : ਮੁੱਖ ਮੰਤਰੀ 

• ਸੁਪਰੀਮ ਕੋਰਟ ਵੱਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦਾ ਸੁਖਾਵਾਂ ਹੱਲ ਕੱਢਣ ਦੀ ਉਮੀਦ
• ਪੰਜਾਬ ਦੇ ਪਾਣੀ ਦੇ ਸੰਕਟ ਦਾ ਜ਼ਿਕਰ ਕੀਤਾ
• ਖੇਤੀਬਾੜੀ ਨੂੰ ਕੌਮੀ ਸੰਕਟ ਦੱਸਿਆ, ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਖੇਤੀ ਖੇਤਰ ਲਈ ਕੁਝ ਕਦਮ ਚੁੱਕੇ
ਚੰਡੀਗੜ, 16 ਮਈ (ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਖਿਆ ਵਾਸਤੇ ਵਾਧੂ ਮਾਲੀਆ ਜੁਟਾਉਣ ਲਈ ਬਾਕੀ ਸਾਰੇ ਵਿਭਾਗਾਂ ਦੇ ਬਜਟ ਵਿੱਚ ਪੰਜ ਫੀਸਦੀ ਕਟੌਤੀ ਕਰਨ ਦਾ ਪ੍ਰਸਤਾਵ ਪੇਸ਼ ਕਰਦਿਆਂ ਆਖਿਆ ਕਿ ਸੂਬੇ ਦੇ ਵਿਕਾਸ ਤੇ ਤਰੱਕੀ ਲਈ ਸਿੱਖਿਆ ਦੀ ਬਹੁਤ ਅਹਿਮ ਮਹੱਤਤਾ ਹੈ।
ਮÎੁੱਖ ਮੰਤਰੀ ਨੇ ਆਖਿਆ ਕਿ ਸਿੱਖਿਆ ਸੂਬੇ ਦੀ ਤਰੱਕੀ ਦਾ ਅਹਿਮ ਧੁਰਾ ਹੈ ਅਤੇ ਉਨਾਂ ਦੀ ਸਰਕਾਰ ਸਿੱਖਿਆ ਵਿੱਚ ਨਿਵੇਸ਼ ਵਧਾਉਣ ਦੀ ਲੋੜ ਪੈਣ ‘ਤੇ ਬਾਕੀ ਵਿਭਾਗਾਂ ਨੂੰ ਅਲਾਟ ਕੀਤੇ ਬਜਟ ਵਿੱਚ ਕਟੌਤੀ ਕਰਨ ਸਮੇਤ ਹੋਰ ਸਾਰੇ ਕਦਮ ਚੁੱਕੇਗੀ।
ਮੁੱਖ ਮੰਤਰੀ ਨੇ ਆਖਿਆ ਕਿ ਇਸ ਕਦਮ ਨਾਲ ਸਿੱਖਿਆ ਲਈ 887 ਕਰੋੜ ਰੁਪਏ ਦਾ ਵਾਧੂ ਮਾਲੀਆ ਜੁਟਾਉਣ ਵਿੱਚ ਮਦਦ ਮਿਲੇਗੀ ਜਦਕਿ ਇਸ ਵੇਲੇ 14 ਫੀਸਦੀ ਬਜਟ ਸਿੱਖਿਆ ਲਈ ਅਲਾਟ ਹੈ ਜੋ 2916 ਕਰੋੜ ਰੁਪਏ ਬਣਦਾ ਹੈ। ਬਾਕੀ ਵਿਭਾਗਾਂ ਨੂੰ ਅਲਾਟ ਹੋਏ ਬਜਟ ਦਾ ਪੰਜ ਫੀਸਦੀ ਪੈਸਾ ਬਚਾ ਲੈਣ ਨਾਲ ਇਹ ਬਜਟ ਵਧ ਕੇ 3803 ਕਰੋੜ ਰੁਪਏ ਹੋ ਜਾਵੇਗਾ ਜੋ 21 ਫੀਸਦੀ ਬਣਦਾ ਹੈ।
ਮੁੱਖ ਮੰਤਰੀ ਨੇ ਇਹ ਵਿਚਾਰ ਜ਼ੀ-ਪੰਜਾਬ, ਹਰਿਆਣਾ, ਹਿਮਾਚਲ ਟੀ.ਵੀ. ਚੈਨਲ ਵੱਲੋਂ ਇੱਥੇ ਕਰਵਾਏ ਖੇਤੀ ਸੰਮੇਲਨ-18 ਦੌਰਾਨ ਪੇਸ਼ ਕੀਤੇ।
ਚੈਨਲ ਦੇ ਮੁੱਖ ਸੰਪਾਦਕ ਦਿਨੇਸ਼ ਸ਼ਰਮਾ ਨਾਲ ਵਿਚਾਰ-ਚਰਚਾ ਦੌਰਾਨ ਮੁੱਖ ਮੰਤਰੀ ਨੇ ਪਾਣੀਆਂ ਦੀ ਵੰਡ ‘ਤੇ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਆਖਿਆ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪੂਰਾ ਪਾਣੀ ਨਹੀਂ ਹੈ ਅਤੇ ਉਨ•ਾਂ ਨੇ ਧਰਤੀ ਹੇਠਲੇ ਪਾਣੀ ਦੇ ਪੱਧਰ ਦੀ ਨਾਜ਼ੁਕ ਸਥਿਤੀ ਦਾ ਵੀ ਜ਼ਿਕਰ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਪਾਣੀ ਦੇ ਡਿੱਗ ਰਹੇ ਪੱਧਰ ਅਤੇ ਸੂਬੇ ਵਿਚ ਫ਼ਸਲੀ ਚੱਕਰ ਨੂੰ ਅਹਿਮ ਮਸਲੇ ਦੱਸਦਿਆਂ ਆਖਿਆ ਬਹੁਤੇ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਹੇਠਾਂ ਚਲੇ ਜਾਣ ਕਾਰਨ ਪੰਜਾਬ ਇਸ ਵੇਲੇ ਪਾਣੀ ਦੇ ਗੰਭੀਰ ਸੰਕਟ ਨਾਲ ਜੂਝ ਰਿਹਾ ਹੈ।
ਮੁੱਖ ਮੰਤਰੀ ਨੇ ਆਪਣੇ ਪਿਛਲੇ ਕਾਰਜਕਾਲ ਵੇਲੇ ਸੋਕੇ ਦੀ ਸਥਿਤੀ ਦੌਰਾਨ ਰਾਜਸਥਾਨ ਨੂੰ ਦਿੱਤੇ ਪਾਣੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਆਖਿਆ ਕਿ ਉਸ ਵੇਲੇ ਤੋਂ ਲੈ ਕੇ ਹੁਣ ਤੱਕ ਹਾਲਾਤ ਵਿੱਚ ਬਹੁਤ ਵੱਡੀ ਤਬਦੀਲੀ ਆਈ ਹੈ ਅਤੇ ਗਲੇਸ਼ੀਅਰ ਪਿਘਲਣ ਨਾਲ ਪੰਜਾਬ ਦੇ ਪਾਣੀ ਦਾ ਸੰਕਟ ਵਧਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਤੇ ਹਰਿਆਣਾ ਦਰਮਿਆਨ ਵਸੀਲਿਆਂ ਦੀ ਵੰਡ 60:40 ਦੇ ਅਨੁਪਾਤ ਨਾਲ ਹੋਈ ਪਰ ਯਮੁਨਾ ਨਦੀ ਦਾ ਸਾਰਾ ਪਾਣੀ ਹਰਿਆਣਾ ਨੂੰ ਚਲਾ ਗਿਆ ਜਿਸ ਨੂੰ ਬਿਆਸ-ਰਾਵੀ-ਸਤਲੁਜ ਦੇ 40 ਫੀਸਦੀ ਪਾਣੀ ਸਮੇਤ ਸ਼ਾਰਦਾ ਲਿੰਕ ਤੋਂ ਵਾਧੂ ਪਾਣੀ ਵੀ ਚਲਾ ਗਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਪਾਣੀ ਦੀ ਵੰਡ ਦੇ ਮਸਲੇ ਦਾ ਫੈਸਲਾ ਹੋ ਗਿਆ, ਫਿਰ ਹੀ ਸਤਲੁਜ-ਯਮੁਨਾ ਲਿੰਕ ਨਹਿਰ ਦੀ ਉਸਾਰੀ ਦਾ ਮਾਮਲਾ ਹੱਲ ਹੋ ਸਕਦਾ ਹੈ। ਉਨ•ਾਂ ਨੇ ਸੁਪਰੀਮ ਕੋਰਟ ਵੱਲੋਂ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਣ ਦੀ ਉਮੀਦ ਜ਼ਾਹਰ ਕੀਤੀ।
ਮੁੱਖ ਮੰਤਰੀ ਨੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਤੁਪਕਾ ਸਿੰਚਾਈ, ਹਵਾਈ ਛਿੜਕਾਅ ਤੇ ਹਾਈਡ੍ਰੋਪੋਨਿਕ ਵਰਗੇ ਵੱਖ-ਵੱਖ ਨਵੀਨਤਮ ਤਰੀਕਿਆਂ ਦੀ ਵਰਤੋਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਆਖਿਆ ਕਿ ਉਨ•ਾਂ ਦੀ ਸਰਕਾਰ ਸ਼ਹਿਰਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ‘ਤੇ ਕੰਮ ਕਰ ਰਹੀ ਹੈ ਤਾਂ ਕਿ ਧਰਤੀ ਹੇਠਲੇ ਪਾਣੀ ਦੇ ਦੁਰਉਪਯੋਗ ‘ਤੇ ਕਾਬੂ ਪਾਉਣ ਅਤੇ ਬਿਮਾਰੀਆਂ ਦਾ ਫੈਲਾਅ ਨੂੰ ਰੋਕਿਆ ਜਾ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ਵ ਬੈਂਕ ਅਤੇ ਏਸ਼ੀਅਨ ਡਿਵੈਲਪਮੈਂਟ ਬੈਂਕ ਦੀ ਵਸੀਲੇ ਜੁਟਾਉਣ ਦੀ ਸ਼ਰਤ ਦੀ ਲੀਹ ‘ਤੇ ਚਲਦਿਆਂ 200 ਪ੍ਰਤੀ ਮਹੀਨਾ ਪ੍ਰੋਫੈਸ਼ਨਲ ਟੈਕਸ ਲਾਇਆ ਗਿਆ ਹੈ ਜਿਸ ਨਾਲ ਸ਼ਹਿਰਾਂ ਨੂੰ ਨਹਿਰਾਂ ਦਾ ਸਾਫ ਪਾਣੀ ਮੁੱਹਈਆ ਕਰਵਾਉਣ ਵਿੱਚ ਲੋੜੀਂਦੇ ਫੰਡ ਤੇ ਸਾਧਨ ਹਾਸਲ ਹੋਣਗੇ।
ਸੰਮੇਲਨ ਵਿੱਚ ਇਕ ਦਰਸ਼ਕ ਦੇ ਸੁਆਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਦਾ ਸੰਕਟ ਕੌਮੀ ਸਮੱਸਿਆ ਹੈ ਜਿਸ ਨੂੰ ਕੇਂਦਰ ਸਰਕਾਰ ਵੱਲੋਂ ਹੱਲ ਕੀਤੇ ਜਾਣ ਦੀ ਲੋੜ ਹੈ। ਉਨ•ਾਂ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਇਸ ਗੰਭੀਰ ਮਸਲੇ ਨੂੰ ਸਿਆਸੀ ਲਾਹਾ ਖੱਟਣ ਲਈ ਵਰਤਿਆ ਜਾ ਰਿਹਾ ਹੈ ਅਤੇ ਹੁਣ ਵੀ ਕੇਂਦਰ ਸਰਕਾਰ ਨੇ ਅਗਲੇ ਵਰ•ੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੀ ਖੇਤੀ ਖੇਤਰ ਲਈ ਕੁਝ ਕਦਮ ਚੁੱਕੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਖੇਤੀ ਅਧਾਰਿਤ ਸੂਬਾ ਹੈ। ਇਸਦੀ ਖੇਤੀ ਯੋਗ ਜ਼ਮੀਨ 2 ਫੀਸਦੀ ਤੋਂ ਵੀ ਘੱਟ ਹੈ ਪਰ ਇਹ ਦੇਸ਼ ਦੇ ਸਮੁੱਚੇ ਖੁਰਾਕੀ ਉਤਪਾਦਨ ਵਿੱਚ 12.5 ਫੀਸਦੀ ਦਾ ਯੋਗਦਾਨ ਪਾ ਰਿਹਾ ਹੈ। ਉਨ•ਾਂ ਕਿਹਾ ਕਿ ਬਦਕਿਸਮਤੀ ਨਾਲ ਇਸ ਵੇਲੇ ਖੇਤੀਬਾੜੀ ਮੋਰਚੇ ‘ਤੇ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ•ਾਂ ਕਿਹਾ ਕਿ ਸੂਬੇ ਵਿਚ ਭੌਂ ਦੀ ਉਪਜਾਊ ਸ਼ਕਤੀ ਘਟ ਰਹੀ ਹੈ, ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਕਣਕ ਤੇ ਝੋਨੇ ਦੇ ਝਾੜ ਵਿੱਚ ਤਕਰੀਬਨ ਖੜ•ੋਤ ਆ ਗਈ ਹੈ। ਇਸ ਦੇ ਕਾਰਨ ਕਿਸਾਨਾਂ ਦੀ ਅਸਲ ਆਮਦਨ ਘਟ ਰਹੀ ਹੈ ਜਦਕਿ ਉਨ•ਾਂ ਉੱਪਰ ਕਰਜ਼ੇ ਦਾ ਬੋਝ ਵੱਧ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਚਿੰਤਾਜਨਕ ਮੁੱਦੇ ਹਨ ਜਿਸ ਵਿੱਚ ਕੇਂਦਰ ਦੇ ਫੌਰੀ ਦਖਲ ਦੀ ਜ਼ਰੂਰਤ ਹੈ।
ਮੁੱਖ ਮੰਤਰੀ ਨੇ ਸਵਾਮੀਨਾਥਨ ਰਿਪੋਰਟ ਲਾਗੂ ਕੀਤੇ ਜਾਣ ਦੀ ਜ਼ਰੂਰਤ ਮੁੜ ਦੁਹਰਾਈ। ਉਨ•ਾਂ ਨੇ ਕੀਮਤ ਢਾਂਚੇ ਵਿੱਚ ਇਸ ਨੂੰ ਵਿਸ਼ੇਸ਼ ਤੌਰ ‘ਤੇ ਲਾਗੂ ਕਰਨ ‘ਤੇ ਜ਼ੋਰ ਪਾਇਆ। ਉਨ•ਾਂ ਕਿਹਾ ਕਿ ਕਣਕ ਤੇ ਝੋਨੇ ਦੇ ਰਿਕਾਰਡ ਉਦਪਾਦਨ ਦੇ ਬਾਵਜੂਦ ਪੰਜਾਬ ਦੇ ਕਿਸਾਨ ਮੰਦੇ ਦਾ ਸ਼ਿਕਾਰ ਹਨ। ਉਨ•ਾਂ ਕਿਹਾ ਕਿ 1976 ਤੋਂ ਬਾਅਦ ਸਰਕਾਰੀ ਮੁਲਾਜ਼ਮਾਂ ਦੀ ਤਨਖਾਹ 100 ਗੁਣਾ ਤੋਂ ਜ਼ਿਆਦਾ ਵੱਧ ਗਈ ਹੈ ਜਦ ਕਿ ਘੱਟੋ-ਘੱਟ ਸਮਰਥਨ ਮੁੱਲ ਸਿਰਫ 22 ਗੁਣਾ ਵਧਿਆ ਹੈ ਇਸ ਕਾਰਨ ਕਿਸਾਨਾਂ ਲਈ ਖੇਤੀਬਾੜੀ ਦਾ ਧੰਦਾ ਪੂਰੀ ਤਰ•ਾਂ ਗੈਰ-ਲਾਹੇਵੰਦ ਬਣ ਗਿਆ ਹੈ।
ਫਸਲੀ ਚੱਕਰ ਵਿੱਚ ਤਬਦੀਲੀ ਲਿਆਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਇਸ ਵੇਲੇ ਅਮਰੀਕਾ, ਇਜ਼ਰਾਈਲ ਅਤੇ ਕੈਨੇਡਾ ਦੇ ਨਾਲ ਖੋਜ ਭਾਈਵਾਲੀ ਰਾਹੀਂ ਇਕ ਨਵੇਂ ਮਾਡਲ ‘ਤੇ ਕੰਮ ਕਰ ਰਹੀ ਹੈ। ਕਪਾਹ ਦੀ ਕਾਸ਼ਤ ਲਈ ਉਜਬੇਕਿਸਤਾਨ ਦੇ ਨਾਲ ਇਕ ਅਦਾਨ-ਪ੍ਰਦਾਨ ਪ੍ਰੋਗਰਾਮ ਵਿਚਾਰ ਅਧੀਨ ਹੈ। ਉਨ•ਾਂ ਕਿਹਾ ਕਿ ਕਪਾਹ ਦੇ ਨਵੇਂ ਬੀਜ ਪੁੰਗਰਨ ਲਈ ਘੱਟ ਸਮਾਂ ਲੈਂਦੇ ਹਨ ਜੋ ਕਿਸਾਨਾਂ ਲਈ ਲਾਹੇਵੰਦ ਹੋ ਸਕਦੇ ਹਨ।
ਕਿਸਾਨਾਂ ਨੂੰ ਪਾਣੀ ਦੀ ਵੱਧ ਖਪਤ ਕਰਨ ਵਾਲੀ ਝੋਨੇ ਦੀ ਫਸਲ ਤੋਂ ਕੱਢ ਕੇ ਮੱਕੀ ਵਰਗੀਆਂ ਬਦਲਵੀਆਂ ਫਸਲਾਂ ਵੱਲ ਲਿਜਾਣ ਵਾਸਤੇ ਸਰਕਾਰ ਵਲੋਂ ਸਖਤ ਜਦੋ-ਜਹਿਦ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਤਰ•ਾਂ ਦੀ ਤਬਦੀਲੀ ਵਿੱਚ ਸੁਵਿਧਾ ਪ੍ਰਦਾਨ ਕਰਨ ਲਈ ਭਾਰਤ ਸਰਕਾਰ ਨੂੰ ਇਨ•ਾਂ ਫਸਲਾਂ ‘ਤੇ ਵੀ ਢੁਕਵਾਂ ਘੱਟੋ-ਘੱਟ ਸਮਰਥਨ ਮੁੱਲ ਮੁਹੱਈਆ ਕਰਵਾਉਣਾ ਚਾਹੀਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਅਤੇ ਕਿਹਾ ਕਿ ਦੁੱਧ ਪੰਜਾਬ ਦੀ ਦੂਜੀ ‘ਫਸਲ’ ਹੈ।
ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਜਨਵਰੀ ਤੋਂ ਸ਼ੁਰੂ ਕੀਤੀ ਕਰਜ਼ਾ ਮੁਆਫੀ ਸਕੀਮ ਹੇਠ ਇਸ ਸਾਲ ਨਵੰਬਰ ਤੱਕ ਸਾਰੇ ਕਿਸਾਨਾਂ ਦੇ ਖੇਤੀ ਕਰਜ਼ੇ ਮਾਫ ਕਰਨ ਦੀ ਪ੍ਰਕਿਰਿਆ ਆਪਣੀ ਸਰਕਾਰ ਵਲੋਂ ਮੁਕੰਮਲ ਕੀਤੇ ਜਾਣ ਦੀ ਆਪਣੀ ਵਚਨਬੱਧਤਾ ਦੁਹਰਾਈ। ਉਨ•ਾਂ ਦੱਸਿਆ ਕਿ 2.02 ਲੱਖ ਕਿਸਾਨਾਂ ਲਈ ਤਕਰੀਬਨ 999.67 ਦੀ ਰਾਹਤ ਮੁਹੱਈਆ ਕਰਵਾਈ ਗਈ ਹੈ। ਹਾਜ਼ਰ ਲੋਕਾਂ ਦੇ ਸਵਾਲਾਂ ਦੇ ਜਵਾਬ ਵਿੱਚ ਉਨ•ਾਂ ਕਿਹਾ ਕਿ ਰਕਮ ਦਾ ਮੁੱਲ ਅਤੇ ਵਿਆਜ ਦੋਵਾਂ ਨੂੰ ਮਿਲਾ ਕੇ 2 ਲੱਖ ਰੁਪਏ ਦੀ ਰਾਸ਼ੀ ਤੱਕ ਖੇਤੀ ਕਰਜ਼ੇ ਹੇਠਾਂ ਮੁਆਫ ਕਰਨ ਦਾ ਉਨ•ਾਂ ਦੀ ਸਰਕਾਰ ਵਲੋਂ ਐਲਾਨ ਕੀਤਾ ਗਿਆ ਹੈ।
ਸੂਬੇ ਵਿਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਮਾਮਲੇ ਵਿਚ ਕਮੀ ਆਉਣ ਦੇ ਸਬੰਧ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੁਦਕੁਸ਼ੀਆਂ ਦਾ ਮਾਮਲਾ ਬਹੁਤ ਹੀ ਚਿੰਤਾਜਨਕ ਹੈ ਅਤੇ ਇਸ ਦਾ ਹੱਲ ਖੇਤੀਬਾੜੀ ਨੂੰ ਲਾਹੇਵੰਦ ਬਣਾ ਕੇ ਹੀ ਕੀਤਾ ਜਾ ਸਕਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਵਿਚ ਵਿੱਤੀ ਮੋਰਚੇ ‘ਤੇ ਸੁਧਾਰ ਹੋ ਰਿਹਾ ਹੈ ਪਰ ਅਜੇ ਵੀ ਸਥਿਤੀ ਗੰਭੀਰ ਹੈ ਜੋ ਕਿ ਕਿਸਾਨਾਂ ਲਈ ਹੋਰ ਵੀ ਜ਼ਿਆਦਾ ਯਤਨ ਕੀਤੇ ਜਾਣ ਵਿੱਚ ਉਨ•ਾਂ ਦੀ ਸਰਕਾਰ ਅੱਗੇ ਅੜਿੱਕਾ ਬਣ ਰਹੀ ਹੈ। ਉਨ•ਾਂ ਕਿਹਾ ਕਿ ਇਹ ਗੰਭੀਰ ਵਿੱਤੀ ਸਥਿਤੀ ਅਕਾਲੀ-ਭਾਜਪਾ ਸਰਕਾਰ ਤੋਂ ਵਿਰਾਸਤ ਵਿੱਚ ਮਿਲੀ ਹੈ ਅਤੇ ਕਾਂਗਰਸ ਨੂੰ ਇਸ ਗੰਭੀਰਤਾ ਦਾ ਪਹਿਲਾਂ ਪਤਾ ਨਹੀਂ ਸੀ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਦੀ ਆਰਥਿਕਤਾ ਨੂੰ ਇਕੱਲੀ ਖੇਤੀਬਾੜੀ ਠੁੰਮਨਾ ਨਹੀਂ ਦੇ ਸਕਦੀ ਜਿਸ ਕਰਕੇ ਉਨ•ਾਂ ਦੀ ਸਰਕਾਰ ਨੇ ਉਦਯੋਗ ਨੂੰ ਹੁਲਾਰਾ ਦੇਣ ਲਈ ਧਿਆਨ ਕੇਂਦਰਿਤ ਕੀਤਾ ਹੈ ਅਤੇ ਆਰਥਿਕਤਾ ਨੂੰ ਮੁੜ ਲੀਹ ‘ਤੇ ਲਿਆਕੇ ਰੋਜ਼ਗਾਰ ਦੇ ਮੌਕੇ ਵਧਾਉਣ ਲਈ ਯਤਨਸ਼ੀਲ ਹੈ।
ਭਾਰਤੀ ਜਨਤਾ ਪਾਰਟੀ ਵਲੋਂ ਰਿਵਾਇਤੀ ਕੁਦਰਤੀ ਖਾਦਾਂ ਵੱਲ ਵਾਪਸ ਜਾਣ ਦੇ ਦਿੱਤੇ ਗਏ ਸੁਝਾਅ ਦੇ ਸਬੰਧ ਵਿੱਚ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਹੱਲ ਖਾਦਾਂ ‘ਤੇ ਨਿਰਭਰਤਾ ਨੂੰ ਘੱਟ ਕਰਨਾ ਅਤੇ ਪਹਿਲੇ ਫਸਲੀ ਚੱਕਰ ਵੱਲ ਮੁੜਨਾ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

ਪ੍ਰਧਾਨ ਮੰਤਰੀ ਮੋਦੀ 15 ਨਵੰਬਰ ਨੂੰ ਮਿਜ਼ੋਰਮ ਵਿੱਚ ‘Ropuiliani Tribal Freedom Fighters Museum’ ਦਾ ਕਰਨਗੇ ਉਦਘਾਟਨ

by Navjot
November 11, 2026
0

  ਆਈਜ਼ੌਲ, 11 ਨਵੰਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਨਵੰਬਰ ਨੂੰ ਮਿਜ਼ੋਰਮ ਦੇ...

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

ਦਿੱਲੀ ਵਿੱਚ AQI 300 ਤੋਂ ਪਾਰ ; ਆਉਣ ਵਾਲੇ ਦਿਨਾਂ ਵਿੱਚ ਸੁਧਾਰ ਦੀ ਸੰਭਾਵਨਾ

by Navjot
November 11, 2026
0

  ਨਵੀਂ ਦਿੱਲੀ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਦਿੱਲੀ ਦੀ ਹਵਾ ਦੀ ਗੁਣਵੱਤਾ 'ਬਹੁਤ ਖਰਾਬ' (very poor) ਸ਼੍ਰੇਣੀ...

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ ; ਤਿੰਨ ਦੀ ਮੌਤ, ਇੱਕ ਜ਼ਖ਼ਮੀ

by Navjot
November 11, 2026
0

  ਪਟਨਾ, 11 ਨਵੰਬਰ (ਵਿਸ਼ਵ ਵਾਰਤਾ) - ਬੁੱਧਵਾਰ ਸਵੇਰੇ ਬਿਹਾਰ ਦੇ ਦਰਭੰਗਾ ਜ਼ਿਲ੍ਹੇ ਵਿੱਚ NH-27 'ਤੇ 'ਬਾਜ਼ਾਰ ਸਮਿਤੀ ਚੌਕ' ਨੇੜੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

ਜੰਮੂ-ਕਸ਼ਮੀਰ ਦੇ ਕੁਲਗਾਮ ਵਿੱਚ ਅੱਤਵਾਦੀ ਹਮਲੇ ਦੌਰਾਨ 3 CRPF ਜਵਾਨ ਜ਼ਖ਼ਮੀ

by Navjot
November 11, 2026
0

  ਸ੍ਰੀਨਗਰ, 11 ਨਵੰਬਰ (ਵਿਸ਼ਵ ਵਾਰਤਾ) - ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਇੱਕ ਅੱਤਵਾਦੀ ਹਮਲੇ ਦੌਰਾਨ ਸੈਂਟਰਲ ਰਿਜ਼ਰਵ...

Most Popular

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
4 weeks ago
0

ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪੰਜਾਬ ਤੋਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 