ਰਾਜਪਾਲ ਦਾ ਪੱਤਰ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
ਚੰਡੀਗੜ੍ਹ,13ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਇਕ ਵਾਰ ਫਿਰ ਤੋਂ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੇ ਸਵਾਲ ਚੁੱਕਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪੱਤਰ ਲਿਖ ਕੇ ਜਵਾਬ ਮੰਗਿਆ ਹੈ। ਰਾਜਪਾਲ ਨੇ ਮੁੱਖ ਮੰਤਰੀ ਮਾਨ ਨੂੰ ਪੱਤਰ ਲਿਖ ਕੇ ਵੱਖ-ਵੱਖ ਕੰਮਾਂ ਲਈ ਮਾਨ ਦਾ ਸਪੱਸ਼ਟੀਕਰਨ ਮੰਗਿਆ ਹੈ।
ਪੱਤਰ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਸ਼ੋਸ਼ਲ ਮੀਡੀਆ ਨੇ ਪੋਸਟ ਕਰ ਲਿਖਿਆ “ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ..”
ਮਾਣਯੋਗ ਰਾਜਪਾਲ ਸਾਹਿਬ ਤੁਹਾਡੀ ਚਿੱਠੀ ਮੀਡੀਆ ਜ਼ਰੀਏ ਮਿਲੀ..ਜਿੰਨੇ ਵੀ ਚਿੱਠੀ ਵਿੱਚ ਵਿਸ਼ੇ ਲਿਖੇ ਨੇ ਓਹ ਸਾਰੇ ਸਟੇਟ ਦੇ ਵਿਸ਼ੇ ਹਨ …ਮੈਂ ਅਤੇ ਮੇਰੀ ਸਰਕਾਰ ਸੰਵਿਧਾਨ ਅਨੁਸਾਰ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹੈ ਨਾ ਕਿ ਕੇਂਦਰ ਸਰਕਾਰ ਦੁਆਰਾ ਨਿਯੁਕਤ ਕਿਸੇ ਰਾਜਪਾਲ ਨੂੰ .ਇਸੇ ਨੂੰ ਮੇਰਾ ਜਵਾਬ ਸਮਝੋ..
— Bhagwant Mann (@BhagwantMann) February 13, 2023