ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ‘ਚ ਵਾਧਾ
ਨਵੀਂ ਬਣੀ ਕੋਠੀ ਉਤੇ ਵਿਜੀਲੈਂਸ ਨੇ ਮਾਰਿਆ ਛਾਪਾ
ਚੰਡੀਗੜ੍ਹ,15ਫਰਵਰੀ(ਵਿਸ਼ਵ ਵਾਰਤਾ)-ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ। ਪੰਜਾਬ ਵਿਜੀਲੈਂਸ ਵੱਲੋਂ ਅੱਜ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਨਵੀਂ ਬਣੀ ਕੋਠੀ ਉਤੇ ਛਾਪਾ ਮਾਰਿਆ ਗਿਆ ਹੈ। ਵਿਜੀਲੈਂਸ ਉਨ੍ਹਾਂ ਦੀ ਨਵੀਂ ਬਣੀ ਕੋਠੀ ਪਹੁੰਚੀ, ਜਿੱਥੇ ਕੋਠੀ ਦੀ ਗਿਣਤੀ ਮਿਣਤੀ ਕਰਨ ਲਈ ਵਿਭਾਗ ਦੀ ਇਕ ਟੈਕਨੀਕਲ ਟੀਮ ਵੀ ਪਹੁੰਚੀ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਦੀ ਸਰਕਾਰ ਹੁੰਦੇ ਸਮੇਂ ਜਦੋਂ ਸੁੰਦਰ ਸ਼ਾਮ ਅਰੋੜਾ ਉਦਯੋਗ ਮੰਤਰੀ ਸਨ ਤਾਂ ਉਸ ਸਮੇਂ ਇਹ ਕੋਠੀ ਬਣਾਈ ਗਈ ਸੀ। ਜਿਸ ਨੂੰ ਲੈ ਕੇ ਵਿਰੋਧੀ ਪਾਰਟੀਆਂ ਵੀ ਸਵਾਲ ਚੁੱਕਦੀਆਂ ਰਹੀਆਂ ਹਨ। ਇਹ ਵੀ ਵਰਣਨਯੋਗ ਹੈ ਕਿ ਪੰਜਾਬ ਵਿੱਚ ਕਾਂਗਰਸ ਦੇ ਸੱਤਾ ਵਿਚੋਂ ਬਾਹਰ ਹੋ ਜਾਣ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਕਾਂਗਰਸ ਨੂੰ ਅਲਵਿਦਾ ਕਹਿੰਦੇ ਹੋਏ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ।
ਦੱਸਣਾ ਬਣਦਾ ਹੈ ਕਿ ਅਕਤੂਬਰ 2022 ਵਿੱਚ ਉਨ੍ਹਾਂ ਨੂੰ ਵਿਜੀਲੈਂਸ ਨੇ ਉਸ ਸਮੇਂ ਗ੍ਰਿਫਤਾਰ ਕਰ ਲਿਆ ਸੀ,ਜਦੋਂ ਉਹ ਇਕ ਵੱਡੇ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਲਈ ਪਹੁੰਚੇ ਸਨ।























