ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈਕੋਰਟ ‘ਚ ਸੁਣਵਾਈ ਅੱਜ
ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਨੇ ਸਰਕਾਰ ਦੇ ਫੈਸਲੇ ਨੂੰ ਦਿੱਤੀ ਹੈ ਚੁਣੌਤੀ
ਚੰਡੀਗੜ੍ਹ,15ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ 6 ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਬੀਤੇ ਮੰਗਲਵਾਰ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਸਨ। ਹਾਈ ਕੋਰਟ ਨੇ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ ਸੀ।






















