ਅਕਾਲੀ ਦਲ ਦੇ 2 ਸਾਬਕਾ ਵਿਧਾਇਕ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ
ਚੰਡੀਗੜ੍ਹ,15ਫਰਵਰੀ(ਵਿਸ਼ਵ ਵਾਰਤਾ)- ਅੱਜ ਅਕਾਲੀ ਦਲ ਦੇ 2 ਸਾਬਕਾ ਵਿਧਾਇਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਤੇ ਮਨਮੋਹਨ ਸਿੰਘ ਨੇ ਦਿੱਲੀ ਵਿਖੇ ਭਾਜਪਾ ਆਗੂਆਂ ਦੀ ਹਾਜ਼ਰੀ ਵਿੱਚ ਪਾਰਟੀ ਜੁਆਇੰਨ ਕੀਤੀ। ਇਸ ਮੌਕੇ ਭਾਜਪਾ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਹਾਜ਼ਰ ਸਨ।























