ਮਹਿਲਾ ਟੀ-20 ਵਿਸ਼ਵ ਕੱਪ ‘ਚ ਭਾਰਤ ਨੇ ਵੈਸਟਇੰਡੀਜ਼ ਨੂੰ ਹਰਾ ਕੇ ਦਰਜ ਕੀਤੀ ਲਗਾਤਾਰ ਦੂਜੀ ਜਿੱਤ
ਚੰਡੀਗੜ੍ਹ,16ਫਰਵਰੀ(ਵਿਸ਼ਵ ਵਾਰਤਾ)-ਮਹਿਲਾ ਟੀ-20 ਵਿਸ਼ਵ ਕੱਪ ਜੋ ਕਿ ਦੱਖਣੀ ਅਫਰੀਕਾ ਵਿੱਚ ਖੇਡਿਆ ਜਾ ਰਿਹਾ ਹੈ। ਬੀਤੇ ਦਿਨ ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ ਕੇਪਟਾਊਨ ਦੇ ਨਿਊਲੈਂਡਸ ਮੈਦਾਨ ‘ਤੇ ਹੋਏ ਮੁਕਾਬਲੇ ਵਿੱਚ ਭਾਰਤ ਨੇ ਵੈਸਟਇੰਡੀਜ਼ ਨੂੰ 6 ਵਿਕਟਾਂ ਨਾਲ ਹਰਾ ਦਿੱਤਾ ਹੈ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਸੈਮੀਫਾਈਨਲ ਦੇ ਕਰੀਬ ਪਹੁੰਚ ਗਈ ਹੈ। ਇਸ ਵਿਸ਼ਵ ਕੱਪ ਵਿੱਚ ਭਾਰਤ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਟੀਮ ਇੰਡੀਆ ਨੇ ਵਿੰਡੀਜ਼ ਖਿਲਾਫ ਲਗਾਤਾਰ 8ਵਾਂ ਟੀ-20 ਜਿੱਤਿਆ ਹੈ।
ਟਾਸ ਜਿੱਤ ਕੇ ਬੱਲੇਬਾਜ਼ੀ ਕਰਦੇ ਹੋਏ ਵੈਸਟਇੰਡੀਜ਼ ਨੇ 20 ਓਵਰਾਂ ‘ਚ 6 ਵਿਕਟਾਂ ‘ਤੇ 118 ਦੌੜਾਂ ਬਣਾਈਆਂ। ਜਵਾਬ ‘ਚ ਟੀਮ ਇੰਡੀਆ ਨੇ ਜਿੱਤ ਲਈ ਲੋੜੀਂਦੀਆਂ ਦੌੜਾਂ 19ਵੇਂ ਓਵਰ ‘ਚ 4 ਵਿਕਟਾਂ ‘ਤੇ ਬਣਾ ਲਈਆਂ।