‘ਆਪ’ ਵਿਧਾਇਕ ਦਾ ਪੀਏ 4 ਲੱਖ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਨੇ ਕੀਤਾ ਕਾਬੂ
ਚੰਡੀਗੜ੍ਹ,16ਫਰਵਰੀ(ਵਿਸ਼ਵ ਵਾਰਤਾ)- ਆਮ ਆਦਮੀ ਪਾਰਟੀ ਦੇ ਵਿਧਾਇਕ ਦਾ ਪੀਏ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਵੱਲੋਂ ਕਾਬੂ ਕੀਤਾ ਗਿਆ ਹੈ। ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੇ ਪੀਏ ਰੇਮਸ਼ ਗਰਗ ਨੂੰ ਵਿਜੀਲੈਂਸ ਨੇ 4 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ। ਇਹ ਕਾਰਵਾਈ ਵਿਜੀਲੈਂਸ ਵਿਭਾਗ ਦੇ ਡੀਐਸਪੀ ਸੰਦੀਪ ਸਿੰਘ ਅਤੇ ਕੁਲਵੰਤ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਘੁੱਦਾ ਦੀ ਪੰਚਾਇਤ ਦੇ ਫਸੇ ਪੈਸੇ ਅਤੇ ਗਰਾਂਟਾਂ ਦੇ ਮਾਮਲੇ ਵਿੱਚ ਵਿਧਾਇਕ ਦੇ ਪੀਏ ਨੇ ਚਾਰ ਲੱਖ ਰੁਪਏ ਦੀ ਰਿਸ਼ਵਤ ਪਿੰਡ ਦੀ ਸਰਪੰਚ ਸੀਮਾ ਰਾਣੀ ਤੋਂ ਹਾਸਲ ਕੀਤੀ ਸੀ। ਜਦੋਂ ਵਿਧਾਇਕ ਦੇ ਪੀਏ ਨੇ ਰਿਸ਼ਵਤ ਵਸੂਲੀ ਤਾਂ ਉਸ ਸਮੇਂ ਆਪ ਵਿਧਾਇਕ ਕੋਟਫੱਤਾ ਵੀ ਹਾਜ਼ਰ ਸੀ। ਵਿਜੀਲੈਂਸ ਵਿਭਾਗ ਦੇ ਡੀਐਸਪੀ ਸੰਦੀਪ ਸਿੰਘ ਅਤੇ ਕੁਲਵੰਤ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਨੇ ਪੀਏ ਨੂੰ ਹਿਰਾਸਤ ਵਿੱਚ ਲੈ ਲਿਆ।























