ਭਾਰਤ-ਆਸਟ੍ਰੇਲੀਆ ਵਿਚਾਲੇ ਦੂਜਾ ਟੈਸਟ ਅੱਜ ਤੋਂ
ਜਾਣੋ ਸੰਭਾਵਿਤ ਪਲੇਇੰਗ 11
ਚੰਡੀਗੜ੍ਹ,17ਫਰਵਰੀ(ਵਿਸ਼ਵ ਵਾਰਤਾ)- ਭਾਰਤ ਅਤੇ ਆਸਟਰੇਲੀਆ ਵਿਚਾਲੇ ਚੱਲ ਰਹੀ ਬਾਰਡਰ-ਗਾਵਸਕਰ ਟਰਾਫੀ ਦਾ ਦੂਜਾ ਟੈਸਟ ਅੱਜ ਸਵੇਰੇ 9:30 ਵਜੇ ਤੋਂ ਦਿੱਲੀ ਵਿੱਚ ਖੇਡਿਆ ਜਾਵੇਗਾ। ਦਿੱਲੀ ਦਾ ਅਰੁਣ ਜੇਤਲੀ ਸਟੇਡੀਅਮ 36 ਸਾਲਾਂ ਤੋਂ ਟੈਸਟ ਮੈਚਾਂ ਵਿੱਚ ਭਾਰਤ ਦਾ ਗੜ੍ਹ ਰਿਹਾ ਹੈ। ਇਸ ਦੇ ਨਾਲ ਹੀ ਦੱਸਣਾ ਬਣਦਾ ਹੈ ਕਿ ਅੱਜ ਹੋਣ ਵਾਲਾ ਮੁਕਾਬਲਾ ਭਾਰਤੀ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਲਈ ਖਾਸ ਹੋਵੇਗਾ ਕਿਉਂਕਿ ਪੁਜਾਰਾ ਇਸ ਮੈਦਾਨ ‘ਤੇ ਆਪਣੇ ਕਰੀਅਰ ਦਾ 100ਵਾਂ ਟੈਸਟ ਖੇਡਣਗੇ। ਇਸਦੇ ਨਾਲ ਹੀ ਉਹ 100 ਟੈਸਟ ਮੈਚ ਖੇਡਣ ਵਾਲਾ 13ਵਾਂ ਭਾਰਤੀ ਖਿਡਾਰੀ ਬਣ ਜਾਵੇਗਾ।
ਸੰਭਾਵਿਤ ਪਲੇਇੰਗ 11
ਭਾਰਤ: ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ/ਕੇਐਲ ਰਾਹੁਲ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਵਿੰਦਰ ਜਡੇਜਾ, ਕੇਐਸ ਭਾਰਤ (ਵਿਕਟਕੀਪਰ), ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਮੁਹੰਮਦ ਸ਼ਮੀ ਅਤੇ ਮੁਹੰਮਦ ਸਿਰਾਜ।
ਆਸਟ੍ਰੇਲੀਆ: ਪੈਟ ਕਮਿੰਸ (ਕਪਤਾਨ), ਡੇਵਿਡ ਵਾਰਨਰ/ਟ੍ਰੈਵਿਸ ਹੈੱਡ, ਉਸਮਾਨ ਖਵਾਜਾ, ਮਾਰਨਸ ਲੈਬੁਸ਼ਗਨ, ਸਟੀਵ ਸਮਿਥ, ਪੀਟਰ ਹੈਂਡਸਕੋਮ/ਕੈਮਰਨ ਗ੍ਰੀਨ, ਅਲੈਕਸ ਕੈਰੀ (ਡਬਲਯੂ.ਕੇ.), ਮਿਸ਼ੇਲ ਸਟਾਰਕ/ਐਸ਼ਟਨ ਐਗਰ, ਨਾਥਨ ਲਿਓਨ ਅਤੇ ਟੌਡ ਮਰਫੀ।























