ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ‘ਚ ਪੰਜਾਬ ਸਰਕਾਰ ਦੀ ਵੱਡੀ ਕਾਰਵਾਈ
6 ਅਧਿਕਾਰੀਆਂ ਨੂੰ ਕੀਤਾ ਬਰਖ਼ਾਸਤ
ਚੰਡੀਗੜ੍ਹ, 17ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਦੇ ਬਹੁ ਚਰਚਿਤ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਰਵਾਈ ਕਰਦਿਆਂ 6 ਅਧਿਕਾਰੀਆਂ ਨੂੰ ਬਰਖ਼ਾਸਤ ਕੀਤਾ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਬਰਖ਼ਾਸਤਗੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਹਨਾਂ 6ਅਧਿਕਾਰੀਆਂ ਵਿੱਚ 4ਅਧਿਕਾਰੀ ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀਆਂ ਬਾਰੇ ਵਿਭਾਗ ਦੇ ਨੇ ਅਤੇ ਦੋ ਅਧਿਕਾਰੀ ਵਿੱਤ ਵਿਭਾਗ ਨਾਲ ਸੰਬੰਧਿਤ ਹਨ। ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਵੀ ਘੁਟਾਲੇ ਦੇ ਇਲਜ਼ਾਮ ਲੱਗੇ ਹਨ। ਦੱਸਣਾ ਬਣਦਾ ਹੈ ਕਿ ਤਕਰੀਬਨ 39 ਕਰੋੜ ਰੁਪਏ ਦਾ ਇਹ ਐਸਸੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਾ ਹੈ।























