
ਮਾਨਸਾ, 18 ਮਈ (ਵਿਸ਼ਵ ਵਾਰਤਾ)- ਕੈਦੀਆਂ ਪਾਸੋਂ ਰਿਸ਼ਵਤ ਲੈਣ ਦੇ ਪੁਰਾਣੇ ਮਾਮਲੇ ਵਿਚ ਵਿਜੀਲੈਂਸ ਵਿਭਾਗ ਵੱਲੋਂ ਕੱਲ ਫੜੇ ਗਏ ਮਾਨਸਾ ਦੇ ਜੇਲ੍ਹ ਸੁਪਰਡੈਂਟ ਦਵਿੰਦਰ ਸਿੰਘ ਰੰਧਾਵਾ ਨੂੰ ਸੀ.ਜੀ.ਐਮ ਮਾਨਸਾ ਦੀ ਅਦਾਲਤ ਵਿਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ।
ਵਿਜੀਲੈਂਸ ਵਿਭਾਗ ਦੇ ਮਾਨਸਾ ਸਥਿਤ ਡੀਐਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਕੌਰ ਦੀ ਅਦਾਲਤ ਵੱਲੋਂ ਦਿੱਤੇ ਗਏ ਇਸ ਤਿੰਨ ਦਿਨਾਂ ਰਿਮਾਂਡ ਤੋਂ ਬਾਅਦ ਵਿਭਾਗ ਨੂੰ ਕਈ ਅਹਿਮ ਜਾਣਕਾਰੀਆਂ ਜੇਲ੍ਹ ਸੁਪਰਡੈਂਟ ਤੋਂ ਮਿਲਣ ਦੀ ਉਮੀਦ ਹੈ।
ਜਿਕਰਯੋਗ ਹੈ ਕਿ ਜੇਲ੍ਹ ਸੁਪਰਡੈਂਟ ਦਵਿੰਦਰ ਸਿੰਘ ਰੰਧਾਵਾ ਨੂੰ ਵਿਜੀਲੈਂਸ ਦੀ ਟੀਮ ਨੇ ਮਾਨਸਾ ਦੀ ਜੇਲ੍ਹ *ਚੋਂ ਬੀਤੀ ਕੱਲ੍ਹ ਗ੍ਰਿਫਤਾਰ ਕੀਤਾ ਗਿਆ ਸੀ। ਉਨ੍ਹਾਂ ਕੋਲੋਂ ਕੁਝ ਨਗਦੀ ਵੀ ਬਰਾਮਦ ਹੋਈ ਦੱਸੀ ਗਈ ਹੈ ਅਤੇ ਇਸ ਮਾਮਲੇ ਵਿਚ ਪਹਿਲਾਂ ਵਿਜੀਲੈਂਸ ਵਿਭਾਗ ਡਿਪਟੀ ਜੇਲ੍ਹ ਸੁਪਰਡੈਂਟ, ਸਹਾਇਕ ਸੁਪਰਡੈਂਟ ਅਤੇ ਇੱਕ ਕੈਦੀ ਦੇ ਖਿਲਾਫ਼ ਮਾਮਲਾ ਦਰਜ ਕਰ ਚੁੱਕਿਆ ਹੈ, ਜਿੰਨ੍ਹਾਂ ਵਿਚੋਂ ਕੁਝ ਦੀ ਗਿ®ਫਤਾਰੀ ਬਾਕੀ ਹੈ। ਸ੍ਰੀ ਰੰਧਾਵਾ ਨੂੰ ਵਿਜੀਲੈਂਸ ਦੀ ਟੀਮ ਨੇ ਮਾਨਸਾ ਦੀ ਜ਼ੇਲ੍ਹ *ਚੋਂ ਗ੍ਰਿਫਤਾਰ ਕੀਤਾ ਹੈ।
ਅਦਾਲਤ ਵੱਲੋਂ 34 ਸਾਲ ਪੁਰਾਣੇ ਮਾਮਲੇ ’ਚ ਸਾਬਕਾ ਐੱਸ ਐੱਸ ਪੀ ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ
ਮੋਹਾਲੀ, 11 ਨਵੰਬਰ (ਵਿਸ਼ਵ ਵਾਰਤਾ) ਮੋਹਾਲੀ ਦੀ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਪੰਜਾਬ ਵਿੱਚ ਪੁਲਿਸ ਹਿਰਾਸਤ ਵਿੱਚੋਂ ਵਿਅਕਤੀਆਂ...





















